ਚੰਡੀਗੜ੍ਹ :ਪੰਜਾਬ 'ਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ 348 ਨਵੇਂ ਕੇਸ ਸਾਹਮਣੇ ਆਏ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।
ਮੌਜੂਦਾ ਸਮੇਂ 'ਚ ਨਵਾਂ ਸ਼ਹਿਰ ਜ਼ਿਲ੍ਹੇ ਵਿੱਚ 583 ਐਕਟਿਵ ਕੇਸ ਹਨ, ਜੋ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਹਨ। ਇਸ ਤੋਂ ਬਾਅਦ ਲੁਧਿਆਣਾ 'ਚ 414 ਅਤੇ ਐਸਏਐਸ ਨਗਰ (ਮੋਹਾਲੀ) ਵਿੱਚ 385 ਐਕਟਿਵ ਕੇਸ ਹਨ।
ਪੰਜਾਬ ਦੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 12 ਦਿਨਾਂ ਦੌਰਾਨ ਜ਼ਿਲੇ ਵਿੱਚ ‘ਕੋਵਿਡ ਕੇਸਾਂ’ ਦੇ ਸਟ੍ਰੋਕ ਕਾਰਨਾਂ 'ਤੇ ਵਿਸ਼ਲੇਸ਼ਣ ਕਰਨ ਤੇ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੋਮਵਾਰ ਨੂੰ ਮਾਹਰਾਂ ਦੀ ਇੱਕ ਵਿਸ਼ੇਸ਼ ਟੀਮ ਨਵਾਂ ਸ਼ਹਿਰ (ਐਸਬੀਐਸ ਨਗਰ) ਭੇਜੀ ਜਾ ਰਹੀ ਹੈ। ਹਾਲਾਂਕਿ, ਸੂਬੇ ਵਿੱਚ ਮੁੜ ਸਕੂਲ ਖੋਲ੍ਹਣ ਤੇ ਪੰਜਾਬ ਦੇ ਵਸਨੀਕਾਂ ਵੱਲੋਂ ਅਪਣਾਏ ਜਾ ਰਹੇ ਨਜ਼ਰੀਏ, ਜਿਵੇਂ ਕਿ ਮਾਸਕ ਨਾ ਪਹਿਨਣਾ, ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨਾ ਆਦਿ ਨੂੰ ਕੋਰੋਨਾ ਕੇਸਾਂ ਵਿੱਚ ਹੋਏ ਵਾਧੇ ਦੇ ਮੁੱਖ ਕਾਰਨਾਂ ਮੰਨਿਆ ਜਾ ਰਿਹਾ ਹੈ।
ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ 10 ਫਰਵਰੀ ਨੂੰ ਪੰਜਾਬ ਵਿਚ 234 ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ। ਐਤਵਾਰ (21 ਫਰਵਰੀ) ਨੂੰ ਨਵੇਂ ਕੇਸਾਂ ਦੀ ਗਿਣਤੀ 348 ਹੋ ਗਈ ਹੈ। ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਨਿਯਮਾਂ ਦੀ ਪਾਲਣਾ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਕੋਰੋਨਾ ਤੋਂ ਬਚਾਅ ਲਈ ਬੱਚਿਆਂ ਤੋਂ ਕਰਵਾਈ ਜਾ ਰਹੀ ਹੈ ਨਿਯਮਾਂ ਦੀ ਪਾਲਣਾ