ETV Bharat / city

ਪੰਜਾਬ ਸਰਕਾਰ ਨੇ ਵਧਾਈਆਂ ਕੋਰੋਨਾ ਪਾਬੰਦੀਆਂ, ਸਕੂਲ ਖੋਲ੍ਹਣ ਦੇ ਆਦੇਸ਼ ਜਾਰੀ

ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਪਾਬੰਦੀਆਂ ਜਾਰੀ ਕੀਤੀਆਂ ਹਨ ਜੋ ਕੀ 25 ਮਾਰਚ ਤੱਕ ਲਾਗੂ ਰਹਿਣ ਗਿਆ। ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ

covid guideline
ਸਕੂਲ ਖੋਲ੍ਹਣ ਦੇ ਆਦੇਸ਼ ਜਾਰੀ
author img

By

Published : Feb 26, 2022, 2:00 PM IST

Updated : Feb 26, 2022, 2:20 PM IST

ਚੰਡੀਗੜ੍ਹ. ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਪਾਬੰਦੀਆਂ ਜਾਰੀ ਕੀਤੀਆਂ ਹਨ ਜੋ ਕੀ 25 ਮਾਰਚ ਤੱਕ ਲਾਗੂ ਰਹਿਣ ਗਿਆ। ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਜਾਰੀ ਕੀਤੀਆਂ ਨਵੀਆਂ ਪਾਬੰਦਿਆ ਵਿਚ ਕਿਹਾ ਗਿਆ ਹੈ ਕਿ ਜਨਤਕ ਸਥਾਨਾਂ ਜਿਨ੍ਹਾਂ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਆਦਿ ਸ਼ਾਮਲ ਹਨ, 'ਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।

ਕੋਰੋਨਾ ਪਾਬੰਦੀਆਂ ਨੂੰ ਲੈ ਕੇ ਪ੍ਰਿੰਸੀਪਲ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਸਾਰੇ ਵਿਅਕਤੀਆਂ ਲਈ ਜਨਤਕ ਥਾਂਵਾਂ ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਜਾਰੀ ਕੀਤੇ ਗਏ ਪੱਤਰ ਵਿੱਚ ਯੂਨੀਵਰਸਿਟੀਆਂ, ਕਾਲਜਾਂ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ, ਪੌਲੀਟੈਕਨਿਕ, ਆਈਟੀਆਈਜ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਤੇ ਸਿਖਲਾਈ ਸੰਸਥਾਵਾਂ ਨੂੰ ਲੋੜੀਂਦੇ ਸੋਸ਼ਲ ਡਿਸਟੈਂਸਿੰਗ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਇਸ ਤੋਂ ਅਲਾਵਾ ਰੈਗੂਲਰ ਸੈਨੇਟਾਈਜ਼ੇਸ਼ਨ ਕਰਦੇ ਹੋਏ ਫਿਜ਼ੀਕਲ ਕਲਾਸਾਂ ਲਗਾਉਣ ਦੀ ਇਜਾਜ਼ਤ ਹੈ।

ਇਹ ਵੀ ਪੜ੍ਹੋ: ਪਠਾਨਕੋਟ 'ਚ ਤਾਇਨਾਤ ਸਿਪਾਹੀ ’ਤੇ ਜਸੂਸੀ ਤਹਿਤ ਮਾਮਲਾ ਦਰਜ

ਕੋਰੋਨਾ ਵੈਕਸੀਨ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਫਿਜ਼ੀਕਲ ਕਲਾਸਾਂ 'ਚ ਸ਼ਾਮਲ ਹੋਣ ਲਈ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣਾ ਲਾਜ਼ਮੀ ਹੋਵੇਗਾ। ਵਿਦਿਆਰਥੀਆਂ ਕੋਲ ਆਨਲਾਈਨ ਕਲਾਸਾਂ 'ਚ ਸ਼ਾਮਲ ਹੋਣ ਦਾ ਬਦਲ ਹੋਵੇਗਾ। ਨਾਲ ਹੀ ਬਾਕੀ ਜਨਤਕ ਥਾਂਵਾ ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਸਪੋਰਟਸ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ ਆਦਿ ਨੂੰ 75 ਫ਼ੀਸਦ ਦੀ ਸਮਰੱਥਾ ਨਾਲ ਖੋਲ੍ਹਿਆ ਜਾ ਸਕਦਾ ਹੈ। ਇਸ ਤੋਂ ਅਲਾਵਾ ਬੱਸਾਂ 'ਚ 50 ਫ਼ੀਸਦ ਸਵਾਰੀਆਂ ਬਿਠਾਈਆਂ ਜਾ ਸਕਣਗੀਆਂ।

Last Updated : Feb 26, 2022, 2:20 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.