ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2,634 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 39 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ ਤੋਂ ਪਾਰ ਪਹੁੰਚ ਹੋ ਗਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,20,276 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 6,474 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 2,20,276 ਮਰੀਜ਼ਾਂ ਵਿੱਚੋਂ 1,93,280 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 20,522 ਐਕਟਿਵ ਮਾਮਲੇ ਹਨ।
18 ਰਾਜਾਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਕੁੱਲ 771 ਕੇਸ ਪਾਏ ਗਏ ਹਨ। ਅਜਿਹੇ ਮਾਮਲਿਆਂ ਵਿੱਚ ਪੰਜਾਬ ਵਿੱਚ 336 ਕੇਸ ਹਨ।