ਚੰਡੀਗੜ੍ਹ: ਇੱਥੇ ਪੰਜਾਬ ਕਾਂਗਰਸ ਭਵਨ ਵਿੱਚ ਪੰਜਾਬ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਜਾ ਰਹੀ ਨਵੀਂ ਵਜ਼ੀਫਾ ਸਕੀਮ ਨੂੰ ਲੈ ਕੇ ਚੱਬੇਵਾਲ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਚੱਬੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਕੀਮ ਬੰਦ ਕੀਤੇ ਜਾਣ ਤੋ ਬਾਅਦ ਸਰਕਾਰ ਉਪਰ 600 ਕਰੋੜ ਦਾ ਬੋਝ ਜਰੂਰ ਪਵੇਗਾ ਪਰ ਦਲਿਤ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਨਵੀਂ ਵਜ਼ੀਫਾ ਸਕੀਮ ਨੂੰ ਪੰਜਾਬ ਸਰਕਾਰ ਹਰ ਹਾਲ ਵਿੱਚ ਸਫਲਤਾ ਪੂਰਵਕ ਲਾਗੂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਲਈ ਪੰਜਾਬ ਸਰਕਾਰ ਹਰ ਹੀਲਾ ਵਰਤੇਗੀ।
ਇਸ ਮੌਕੇ ਵਿਧਾਇਕ ਚੱਬੇਵਾਲ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਵਿੱਚ ਘੁਟਾਲੇ ਬਾਰੇ ਕਿਹਾ ਕਿ ਜੋ ਵੀ ਇਸ ਲਈ ਜ਼ਿੰਮੇਵਾਰ ਹੈ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਬੋਗਸ ਤਰੀਕੇ ਨਾਲ ਦਾਖ਼ਲਾ ਕਰਨ ਵਾਲੇ ਕਾਲਜਾਂ ਖ਼ਿਲਾਫ਼ ਵੀ ਕਾਰਵਾਈ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਨਵੀਂ ਵਜ਼ੀਫਾ ਸਕੀਮ ਦੇ ਨੋਟੀਫਕੇਸ਼ ਜਾਰੀ ਹੋਣ ਤੋਂ ਪਹਿਲਾਂ ਕਾਲੀ ਸੂਚੀ ਵਿੱਚਲੇ ਕਾਲਜਾਂ ਦੇ ਖ਼ਿਲਾਫ਼ ਕਾਰਵਾਈ ਮੁਕੰਮਲ ਕਰ ਲਈ ਜਾਵੇਗੀ।