ਚੰਡੀਗੜ੍ਹ: ਪਾਕਿਸਤਾਨੀ ਅੱਤਵਾਦੀ ਹਰਵਿੰਦਰ ਰਿੰਦਾ ਉੱਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ। ਦੱਸ ਦਈਏ ਕਿ ਐਨਆਈਏ ਦੀ ਟੀਮ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਜਿਸ ਚ ਟੀਮ ਨੇ ਕਿਹਾ ਹੈ ਕਿ ਰਿੰਦਾ ਨੂੰ ਫੜਾਉਣ ਵਾਲੇ ਵਿਅਕਤੀ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਦੱਸ ਦਈਏ ਕਿ ਐਨਆਈਏ ਨੂੰ ਪਾਕਿਸਤਾਨ 'ਚ ਬੈਠਾ ਅੱਤਵਾਦੀ ਰਿੰਦਾ ਕਈ ਮਾਮਲਿਆਂ 'ਚ ਵਾਂਟੇਡ ਹੈ। ਚੰਡੀਗੜ੍ਹ 'ਚ ਸਾਲ 2016 'ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 'ਚ ਰਿੰਦਾ ਨੇ ਫਾਇਰਿੰਗ ਕੀਤੀ ਸੀ, ਉਸ ਤੋਂ ਬਾਅਦ 2018 'ਚ ਪਰਮੀਸ਼ ਵਰਮਾ 'ਤੇ ਗੋਲੀਆਂ ਵੀ ਚਲਾਈਆਂ ਸੀ। ਇਸ ਤੋਂ ਇਲਾਵਾ ਸੈਕਟਰ 36 ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਹੁਸ਼ਿਆਰਪੁਰ ਦੇ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਇਸ ਤੋਂ ਇਲਾਵਾ ਰਿੰਦਾ ਚੰਡੀਗੜ੍ਹ ਪੁਲੀਸ ਨੂੰ ਵੀ ਲੋੜੀਂਦਾ ਹੈ, ਜਿਸ ਦੇ ਚੱਲਦੇ ਚੰਡੀਗੜ੍ਹ ਪੁਲਿਸ ਨੇ 50,000 ਦਾ ਇਨਾਮ ਵੀ ਐਲਾਨਿਆ ਹੈ, ਟੀਮ ਨੇ ਨੰਬਰ ਵੀ ਜਾਰੀ ਕਰ ਦਿੱਤੇ ਹਨ ਅਤੇ ਇਹ ਵੀ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜੋ: ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ