ਚੰਡੀਗੜ੍ਹ : ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਜਿਸ ਦੇ ਚੱਲਦਿਆਂ ਸਰਕਾਰਾਂ ਵਲੋਂ ਸਖ਼ਤੀ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਦਾ ਮਾਮਲੇ ਵੀ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਨਾਈਟ ਕਰਫਿਊ ਲਗਾਉਣਾ ਦਾ ਫੈਸਲਾ ਲਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਦੀ ਮੀਟਿੰਗ ਵਿੱਚ ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਹੁਣ ਚੰਡੀਗੜ੍ਹ ਦੇ ਹਰ ਡਿਵੀਜ਼ਨ ਦੇ ਐੱਸ.ਡੀ.ਐੱਮ ਦੀ ਟੀਮ ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਨਾ ਕਰਨ ਅਤੇ ਮਾਸਕ ਨਾ ਪਾਉਣ ਤੇ ਚਲਾਨ ਕੱਟੇਗੀ। ਇਸ ਤੋਂ ਇਲਾਵਾ ਭੀੜ ਵਾਲੀਆਂ ਥਾਵਾਂ ‘ਤੇ ਟੀਮਾਂ ਤਾਇਨਾਤ ਰਹਿਣਗੀਆਂ।
ਇਹ ਵੀ ਪੜ੍ਹੋ : ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਭੱਜ ਕੇ ਕਾਇਰਾਂ ਦੀ ਤਰ੍ਹਾਂ ਵਤੀਰਾ ਦਿਖਾ ਰਹੇ: ਕੈਪਟਨ
ਇਹ ਚੰਡੀਗੜ੍ਹ ਪ੍ਰਸ਼ਾਸਨ ਤੇ ਪੁਲਿਸ ਦਾ ਜੁਆਇੰਟ ਆਪ੍ਰੇਸ਼ਨ ਹੋਵੇਗਾ। ਇਸ ਤੋਂ ਇਲਾਵਾ ਸੈਕਟਰ 26 ਦੀ ਸਬਜ਼ੀ ਮੰਤਰੀ ਸਵੇਰੇ 5 ਵਜੇ ਤੋਂ ਸਵੇਰੇ 10 ਵਜੇ ਤੱਕ ਹੀ ਖੁਲ੍ਹੀ ਰਹੇਗੀ।
ਸੁਖਨਾ ਝੀਲ ‘ਤੇ ਐਤਵਾਰ ਨੂੰ ਇਕੱਠੀ ਹੋਈ ਭੀੜ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ‘ਤੇ ਬੋਟਿੰਗ, ਮਨੋਰੰਜਨ ਪਾਰਕ ਸਮੇਤ ਸਾਰੀਆਂ ਗਤੀਵਿਧੀਆਂ ਤੁਰੰਤ ਪ੍ਰਭਾਵ ਨਾਲ ਰੋਕ ਦਿੱਤੀਆਂ ਹਨ। ਐਤਵਾਰ ਨੂੰ ਝੀਲ ਪੂਰੀ ਤਰ੍ਹਾਂ ਬੰਦ ਰਹੇਗੀ। ਇਸ ਦੇ ਨਾਲ ਹੀ ਝੀਲ ਸਿਰਫ ਸੋਮਵਾਰ ਤੋਂ ਸ਼ਨੀਵਾਰ ਤੱਕ ਪ੍ਰਸ਼ਾਸਨ ਦੀ ਹਦਾਇਤਾਂ ਅਨੁਸਾਰ ਸੈਰ ਲਈ ਖੁੱਲ੍ਹੀ ਰਹੇਗੀ।
ਇਹ ਵੀ ਪੜ੍ਹੋ : ਬੇਸ਼ਰਮ ਮੁੱਖ ਮੰਤਰੀ ਕੈਪਟਨ ਮੈਂ ਪੂਰੀ ਜਿੰਦਗੀ 'ਚ ਨੀ ਦੇਖਿਆ: ਨਵਜੋਤ ਸਿੰਘ ਸਿੱਧੂ