ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਸਣੇ ਕੈਬਿਨੇਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਭਾਰਤ ਭੂਸ਼ਣ ਆਸ਼ੂ, ਵਿਜੈਇੰਦਰ ਸਿੰਗਲਾ ਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਮੁਲਾਕਾਤ ਕੀਤੀ। ਸਵੇਰੇ 10 ਵਜੇ ਸ਼ੁਰੂ ਹੋਈ ਬੈਠਕ ਤਕਰੀਬਨ ਤਿੰਨ ਘੰਟੇ ਚੱਲੀ। ਇਸ ਮੌਕੇ ਵਿਜੈ ਕਾਲੜਾ ਨੇ ਦੱਸਿਆ ਕਿ ਕੱਲ੍ਹ ਦਿੱਲੀ ਵਿਖੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਹੋਈ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਉਨ੍ਹਾਂ ਦੀ ਬੈਠਕ ਹੋਈ ਹੈ ਜਿਸ ’ਚ ਪੂਰਾ ਵਫ਼ਦ ਮੌਜੂਦ ਸੀ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਸਿੱਧੀ ਅਦਾਇਗੀ ਦੀ ਹੀ ਗੱਲ ਕੀਤੀ ਗਈ ਹੈ ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਕੋਲੋਂ ਸ਼ਾਮ ਤੱਕ ਦਾ ਸਮਾਂ ਸਮਾਂ ਮੰਗਿਆ ਹੈ। ਆੜ੍ਹਤੀਆਂ ਦੀ ਹੀ ਮੰਗ ਹੈ ਕਿ ਏਪੀਐਮਸੀ ਅਤੇ ਮੰਡੀ ਬੋਰਡ ਐਕਟ ਤਹਿਤ ਉਨ੍ਹਾਂ ਦੇ ਖਾਤਿਆਂ ਰਾਹੀਂ ਹੀ ਕਿਸਾਨਾਂ ਨੂੰ ਪੇਮੈਂਟ ਕੀਤੀ ਜਾਵੇ ਅਤੇ ਕੇਂਦਰ ਸਰਕਾਰ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਖਾਤਿਆਂ ’ਚ ਸਿੱਧੀ ਅਦਾਇਗੀ ਕਰਨ ਬਾਬਤ ਮਜਬੂਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ 5 ਅਪ੍ਰੈਲ ਨੂੰ ਬਾਘਾ ਪੁਰਾਣਾ ਵਿਖੇ ਕੀਤੀ ਗਈ ਰੈਲੀ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਜੇਕਰ ਆੜ੍ਹਤੀਆਂ ਦੇ ਰਾਹੀਂ ਕਿਸਾਨਾਂ ਨੂੰ ਅਦਾਇਗੀ ਨਾ ਕੀਤੀ ਤਾਂ ਉਨ੍ਹਾਂ ਵੱਲੋਂ ਮੰਡੀਆਂ ’ਚ ਕੋਈ ਕੰਮ ਨਹੀਂ ਕੀਤਾ ਜਾਵੇਗਾ। ਵਿਜੇ ਕਾਲੜਾ ਨੇ ਦੱਸਿਆ ਕਿ ਉਨ੍ਹਾਂ ਨਾਲ ਹਾਲੇ ਕਿਸੇ ਵੀ ਨਵੇਂ ਮੈਕੇਨਿਜ਼ਮ ਬਾਰੇ ਗੱਲ ਨਹੀਂ ਕੀਤੀ ਗਈ ਹੈ ਜਦਕਿ ਭਾਰਤ ਭੂਸ਼ਣ ਆਸ਼ੂ ਆਪਣੇ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰ ਉਨ੍ਹਾਂ ਨੂੰ ਦੱਸਣਗੇ ਤੇ ਆੜ੍ਹੀਤੀਆਂ ਐਸੋਸੀਏਸ਼ਨ ਵੱਲੋਂ ਬਣਾਈ ਗਈ ਇਕੱਤੀ ਮੈਂਬਰੀ ਕਮੇਟੀ ਵੱਲੋਂ ਹੀ ਕੋਈ ਫੈਸਲਾ ਲਿਆ ਜਾਵੇਗਾ ਜਿਸ ਤੋਂ ਬਾਅਦ ਆੜ੍ਹਤੀਏ ਆਪਣੀ ਅਗਲੀ ਰਣਨੀਤੀ ਤੈਅ ਕਰਨਗੇ।
ਇਹ ਵੀ ਪੜੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਕਾਰਨ ਇੱਕ ਦਿਨ 'ਚ 12 ਮੌਤਾਂ
ਉਥੇ ਹੀ ਵਿਜੇ ਕਾਲੜਾ ਨੇ ਦੱਸਿਆ ਕਿ ਹੁਣ ਤੱਕ ਮੁੱਖ ਮੰਤਰੀ ਦੇ ਫਾਰਮ ਹਾਊਸ ਵਿਖੇ ਭਾਰਤ ਭੂਸ਼ਣ ਆਸ਼ੂ ਨਾਲ ਬੈਠਕ ਕੀਤੀ ਜਾ ਰਹੀ ਹੈ ਅਤੇ ਉਹ ਸ਼ਾਮ ਤਕ ਉਨ੍ਹਾਂ ਦੇ ਪਰਪੋਜ਼ਲ ਦਾ ਇੰਤਜ਼ਾਰ ਕਰਨਗੇ, ਉਸ ਤੋਂ ਬਾਅਦ ਉਹ ਆਪਣੀ 31 ਮੈਂਬਰੀ ਕਮੇਟੀ ਨਾਲ ਗੱਲਬਾਤ ਕਰਨਗੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਕੱਲ੍ਹ ਤੋਂ ਹੜਤਾਲ ਤੇ ਜਾਣਗੇ ਜਾਂ ਫਿਰ ਸਰਕਾਰ ਉਨ੍ਹਾਂ ਨੂੰ ਕੋਈ ਨਵਾਂ ਵਿਕਲਪ ਦੇਵੇ।