ETV Bharat / city

'ਬੇਅਦਬੀ ਮਾਮਲਿਆਂ 'ਚ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਨੂੰ ਕਲੀਨ ਚਿੱਟ ਨਹੀਂ' - Chandigarh

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਬੁੱਧਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਕਲੀਨ ਚਿੱਟ ਦੇਣ ਦੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਅਤੇ ਬੇਬੁਨਿਆਦ ਕਰਾਰ ਦਿੱਤਾ।

'ਬੇਅਦਬੀ ਮਾਮਲਿਆਂ 'ਚ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਨੂੰ ਕਲੀਨ ਚਿੱਟ ਨਹੀਂ'

author img

By

Published : Sep 29, 2021, 11:03 PM IST

ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਬੁੱਧਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਕਲੀਨ ਚਿੱਟ ਦੇਣ ਦੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਅਤੇ ਬੇਬੁਨਿਆਦ ਕਰਾਰ ਦਿੱਤਾ।

ਇਹ ਬਿਆਨ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹਵਾਲੇ ਨਾਲ ਆਈਆਂ ਖ਼ਬਰਾਂ ਦੇ ਵਿੱਚ ਆਇਆ ਹੈ, ਜਿਨ੍ਹਾਂ ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ ਕਿ ਉਨ੍ਹਾਂ ਨੇ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ 2015 ਵਿੱਚ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਐਸਆਈਟੀ ਦੀ ਅਗਵਾਈ ਕਰਦਿਆਂ ਕਲੀਨ ਚਿੱਟ ਦਿੱਤੀ ਸੀ।

ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਵਿੱਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿਲਰੇ ਪਾਏ ਗਏ ਸਨ ਅਤੇ ਪੁਲਿਸ ਸਟੇਸ਼ਨ ਬਾਜਾਖਾਨਾ ਵਿਖੇ ਆਈਪੀਸੀ ਦੀ ਧਾਰਾ 295, 120-ਬੀ ਦੇ ਤਹਿਤ ਐਫਆਈਆਰ ਨੰਬਰ 128 ਮਿਤੀ 12.10.2015 ਦਰਜ ਕੀਤੀ ਗਈ ਸੀ।

ਪਿੰਡ ਬਰਗਾੜੀ (The village of Bargari) ਵਿਖੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ (Disrespect cases) ਦੀ ਜਾਂਚ ਲਈ ਇਕਬਾਲ ਪ੍ਰੀਤ ਸਿੰਘ ਸਹੋਤਾ (Iqbal Preet Singh Sahota) , ਉਸ ਸਮੇਂ ਦੇ ਡਾਇਰੈਕਟਰ ਬਿਉਰੋ ਆਫ਼ ਇਨਵੈਸਟੀਗੇਸ਼ਨ (BOI) ਦੀ ਅਗਵਾਈ ਵਿੱਚ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਸੀ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਐਸਆਈਟੀ (SIT) ਨੇ ਸਿਰਫ 20 ਦਿਨਾਂ (14 ਅਕਤੂਬਰ 2015 ਤੋਂ 2 ਨਵੰਬਰ 2015) ਤੱਕ ਕੰਮ ਕੀਤਾ ਸੀ, ਜਿਸ ਤੋਂ ਬਾਅਦ ਕੇਸ ਕੇਂਦਰੀ ਜਾਂਚ ਬਿਉਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਸੀ।
ਬੁਲਾਰੇ ਨੇ ਕਿਹਾ ਪੂਰੀ ਜਾਂਚ ਸੀਬੀਆਈ ਵੱਲੋਂ ਕੀਤੀ ਗਈ ਸੀ ਨਾ ਕਿ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਾਲੀ ਐਸਆਈਟੀ ਨੇ।” ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ: ਹਵਾਰਾ ਕਮੇਟੀ ਨੇ ਮਨਾਇਆ ਬੇਅਦਬੀ ਰੋਸ ਦਿਹਾੜਾ

ETV Bharat Logo

Copyright © 2025 Ushodaya Enterprises Pvt. Ltd., All Rights Reserved.