ETV Bharat / city

ਦਿਵਿਆਂਗ ਵਿਅਕਤੀਆਂ ਨੂੰ ਪਛਾਣ ਲਈ ਕੋਈ ਦਸਤਾਵੇਜ਼ ਰੱਖਣ ਦੀ ਲੋੜ ਨਹੀਂ: ਚੌਧਰੀ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼) ਲਈ ਆਨਲਾਈਨ ਵਿਲੱਖਣ ਅਪੰਗਤਾ ਪਛਾਣ (ਯੂਡੀਆਈਡੀ) ਕਾਰਡ ਸਬੰਧੀ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੱਤੀ।

ਦਿਵਿਆਂਗ ਵਿਅਕਤੀਆਂ ਨੂੰ ਪਛਾਣ ਲਈ ਕੋਈ ਦਸਤਾਵੇਜ਼ ਰੱਖਣ ਦੀ ਲੋੜ ਨਹੀਂ: ਚੌਧਰੀ
ਦਿਵਿਆਂਗ ਵਿਅਕਤੀਆਂ ਨੂੰ ਪਛਾਣ ਲਈ ਕੋਈ ਦਸਤਾਵੇਜ਼ ਰੱਖਣ ਦੀ ਲੋੜ ਨਹੀਂ: ਚੌਧਰੀ
author img

By

Published : Feb 25, 2021, 9:25 PM IST

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼) ਲਈ ਆਨਲਾਈਨ ਵਿਲੱਖਣ ਅਪੰਗਤਾ ਪਛਾਣ (ਯੂਡੀਆਈਡੀ) ਕਾਰਡ ਸਬੰਧੀ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਭਾਗ ਨੇ ਯੂ.ਡੀ.ਆਈ.ਡੀ. ਕਾਰਡਾਂ ਦੀ ਸਟੇਟਸ ਰਿਪੋਰਟ ਅਨੁਸਾਰ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼) ਲਈ ਆਨਲਾਈਨ ਵਿਲੱਖਣ ਅਪੰਗਤਾ ਪਛਾਣ (ਯੂਡੀਆਈਡੀ) ਕਾਰਡ ਬਣਾਉਣ ਵਿੱਚ ਦੇਸ਼ ਭਰ ਵਿੱਚੋਂ 7ਵਾਂ ਸਥਾਨ ਹਾਸਲ ਕੀਤਾ ਹੈ।

ਇਸ ਮੌਕ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦਿੱਤੇ ਗਏ 3,58,206 ਦੇ ਟੀਚੇ ਦੇ ਮੁਕਾਬਲੇ ਹੁਣ ਤੱਕ ਦਿਵਿਆਂਗ ਵਿਅਕਤੀਆਂ ਨੂੰ ਕੁੱਲ 1,89,323 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਯੂਡੀਆਈਡੀ ਪੋਰਟਲ ’ਤੇ 3,27,127 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਦਿਵਿਆਂਗ ਵਿਅਕਤੀਆਂ ਨੂੰ ਦਸਤਾਵੇਜ਼ਾਂ ਦੀ ਪੜਤਾਲ ਅਤੇ ਤਸਦੀਕ ਤੋਂ ਬਾਅਦ 52.85 ਫ਼ੀਸਦੀ (1,89,323) ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ।

ਦਿਵਿਆਂਗ ਵਿਅਕਤੀਆਂ ਨੂੰ ਪਛਾਣ ਲਈ ਕੋਈ ਦਸਤਾਵੇਜ਼ ਰੱਖਣ ਦੀ ਲੋੜ ਨਹੀਂ: ਚੌਧਰੀ
ਦਿਵਿਆਂਗ ਵਿਅਕਤੀਆਂ ਨੂੰ ਪਛਾਣ ਲਈ ਕੋਈ ਦਸਤਾਵੇਜ਼ ਰੱਖਣ ਦੀ ਲੋੜ ਨਹੀਂ: ਚੌਧਰੀ

ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਜ਼ਿੰਮੇਵਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਿਭਾਗ ਨੂੰ ਸਾਲ 2019 ਵਿੱਚ ਆਨਲਾਈਨ ਕਾਰਡ ਬਣਾਉਣ ਦੇ ਕੰਮ ਵਿੱਚ ਲਾਇਆ ਗਿਆ ਸੀ ਅਤੇ ਉਸ ਸਮੇਂ ਤੋਂ ਕਰਮਚਾਰੀਆਂ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ, “ਕੋਵਿਡ-19 ਲਾਕਡਾਊਨ/ਕਰਫ਼ਿਊ ਦੇ ਬਾਵਜੂਦ ਲਾਕਡਾਊਨ ਸਮੇਂ ਦੌਰਾਨ ਸੂਬੇ ਵੱਲੋਂ ਅਪੰਗ ਵਿਅਕਤੀਆਂ ਨੂੰ 42,699 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ।”

ਕੈਬਨਿਟ ਮੰਤਰੀ ਨੇ ਕਿਹਾ ਕਿ ਸਮਰਪਿਤ ਸਟਾਫ਼ ਦੇ ਠੋਸ ਯਤਨਾਂ ਸਦਕਾ ਅਸੀਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਭਾਰਤ ’ਚੋਂ 7ਵਾਂ ਸਥਾਨ ਹਾਸਲ ਕਰ ਸਕੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੇ ਬਾਕੀ ਰਹਿੰਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਹੈ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਸੁਖਾਲੇ ਅਤੇ ਪਾਰਦਰਸ਼ੀ ਢੰਗ ਨਾਲ ਲਾਭ ਪ੍ਰਾਪਤ ਕਰਨ ਦੇ ਸਮਰੱਥ ਬਣਾਇਆ ਜਾ ਸਕੇ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਬਾਕੀ ਰਹਿੰਦੇ ਦਿਵਿਆਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ. ਕਾਰਡ ਮੁਹੱਈਆ ਕਰਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮਹੀਨਾਵਾਰ ਮੀਟਿੰਗਾਂ ਵਿੱਚ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੇਂ-ਸਮੇਂ ’ਤੇ ਨਜ਼ਰਸਾਨੀ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਕਾਂਗਰਸੀ ਆਗੂ ਭੁੱਲਰ ਕਤਲ ਕੇਸ 'ਚ ਫ਼ਰੀਦਕੋਟ ਪੁਲਿਸ ਨੇ ਹਥਿਆਰਾਂ ਸਮੇਤ 5 ਮੁਲਜ਼ਮ ਕੀਤੇ ਕਾਬੂ

ETV Bharat Logo

Copyright © 2024 Ushodaya Enterprises Pvt. Ltd., All Rights Reserved.