ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੋਵਿਡ ਰਵਿਊ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਚ ਹੋਰ ਪਾਬੰਦੀਆਂ ਨਾ ਲਾਉਣ ਦਾ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਫਿਲਹਾਲ ਕੋਈ ਵੀ ਮੁਕੰਮਲ ਲੌਕਡਾਊਨ ਨਹੀਂ ਲਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜੋ ਪਹਿਲੀਆਂ ਗਾਈਡਲਾਈਨਜ਼ ਜਾਂ ਪਾਬੰਦੀਆਂ ਸਰਕਾਰ ਨੇ ਜਾਰੀ ਕੀਤੀਆਂ ਨੇ ਉਹ ਹੀ ਰਹਿਣਗੀਆਂ।
ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਯੋਧਿਆਂ ਦੀ ਸੂਚੀ 'ਚ ਕੀਤਾ ਸ਼ਾਮਲ
ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਸਾਰੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਹੋਲਡਰ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕਰਨ ਦਾ ਐਲਾਨ ਕੀਤਾ।
ਇਸ ਤੋਂ ਇਲਾਵਾ ਰਾਜ ਦੇ ਸਾਰੇ ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀਆਂ ਨੂੰ ਵੀ ਫਰੰਟਲਾਈਨ ਕਰਮਚਾਰੀਆਂ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਹਾਲਾਂਕਿ ਮੀਟਿੰਗ ਤੋਂ ਪਹਿਲਾਂ ਸਿਹਤ ਮੰਤਰੀ ਨੇ ਸੂਬੇ 10 ਦਿਨ ਦੇ ਲੌਕਡਾਉਨ ਦੇ ਸੰਕੇਤ ਦਿੱਤੇ ਸਨ।