ETV Bharat / city

'ਵੋਟਾਂ ਲਈ ਸਯੁੰਕਤ ਕਿਸਾਨ ਮੋਰਚਾ ਜਾਂ 32 ਜਥੇਬੰਦੀਆਂ ਦਾ ਨਾਮ ਨਾ ਵਰਤੇ ਕੋਈ ਆਗੂ ਜਾਂ ਜਥੇਬੰਦੀ'

author img

By

Published : Dec 25, 2021, 7:26 PM IST

ਸੰਯੁਕਤ ਕਿਸਾਨ ਮੋਰਚਾ ਜੋ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ਤੇ ਬਣਿਆ ਇੱਕ ਥੜਾ ਹੈ। ਜਿਸ ਵਲੋਂ ਨਾ ਤਾਂ ਚੋਣਾਂ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ, ਬਾਕੀ ਬੱਚਦੀਆਂ ਮੰਗ ਦੇ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ ।

'ਵੋਟਾਂ ਲਈ ਸਯੁੰਕਤ ਕਿਸਾਨ ਮੋਰਚਾ ਜਾਂ 32 ਜਥੇਬੰਦੀਆਂ ਦਾ ਨਾਮ ਨਾ ਵਰਤੇ ਕੋਈ ਆਗੂ ਜਾਂ ਜਥੇਬੰਦੀ'
'ਵੋਟਾਂ ਲਈ ਸਯੁੰਕਤ ਕਿਸਾਨ ਮੋਰਚਾ ਜਾਂ 32 ਜਥੇਬੰਦੀਆਂ ਦਾ ਨਾਮ ਨਾ ਵਰਤੇ ਕੋਈ ਆਗੂ ਜਾਂ ਜਥੇਬੰਦੀ'

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਕੁੱਦਣ ਨੂੰ ਲੈਕੇ ਚੱਲ ਰਹੀ ਚਰਚਾ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਸੈਂਬਲੀ ਚੋਣਾਂ ਨਹੀ ਲੜ ਰਿਹਾ। ਇਸਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ ਦਰਸ਼ਨਪਾਲ ਨੇ ਦਿੱਤੀ ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ਤੇ ਬਣਿਆ ਇੱਕ ਥੜਾ ਹੈ । ਜਿਸ ਵਲੋਂ ਨਾ ਤਾਂ ਚੋਣਾਂ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ, ਬਾਕੀ ਬੱਚਦੀਆਂ ਮੰਗ ਦੇ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ ।

ਇਹ ਵੀ ਪੜ੍ਹੋ : ਪੰਜਾਬ ‘ਚ ਕੋਈ ਵੀ ਕਿਸਾਨ ਯੂਨੀਅਨ ਚੋਣ ਲੜਨ 'ਚ ਹਿੱਸਾ ਨਹੀਂ ਲਵੇਗੀ: ਜੋਗਿੰਦਰ ਉਗਰਾਹਾਂ

ਪੰਜਾਬ ਦੀਆਂ 32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਥੜੇ ਵਿੱਚ ਚੋਣਾ ਵਿੱਚ ਸਾਂਝੇ ਤੌਰ 'ਤੇ ਜਾਣ ਵਿੱਚ ਸਹਿਮਤੀ ਨਹੀ ਬਣੀ ਹੈ । ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾ ਅੰਦਰ ਜਾਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜਥੇਬੰਦੀਆਂ ਦਾ ਨਾਮ ਨਹੀ ਵਰਤਣਗੇ। ਅਜਿਹਾ ਕਰਨ 'ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ ।

ਆਗੂਆਂ ਨੇ ਸਪੱਸ਼ਟ ਕੀਤਾ ਕੀ 32 ਜਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਰਸ਼ਨਪਾਲ, ਬੀ.ਕੇ.ਯੂ ਕ੍ਰਾਂਤੀਕਾਰੀ ਸੁਰਜੀਤ ਫੂਲ, ਬੀ.ਕੇ.ਯੂ ਸਿੱਧੂਪੁਰ ਜਗਜੀਤ ਡੱਲੇਵਾਲ, ਅਜ਼ਾਦ ਕਿਸਾਨ ਕਮੇਟੀ ਦੋਆਬਾ ਹਰਪਾਲ ਸੰਘਾ, ਜੈ ਕਿਸਾਨ ਅੰਦੋਲਨ ਗੁਰਬਖਸ਼ ਬਰਨਾਲਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਸੁਖਪਾਲ ਡੱਫਰ, ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ਇੰਦਰਜੀਤ ਕੋਟਬੁੱਢਾ, ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ਬਲਦੇਵ ਸਿਰਸਾ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਹਰਦੇਵ ਸੰਧੂ ਆਦਿ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈਂਡ ਲਿਆ ਹੈ।

ਇਹ ਵੀ ਪੜ੍ਹੋ : Assembly Election 2022: 22 ਕਿਸਾਨ ਜਥੇਬੰਦੀਆਂ ਨੇ ਕੀਤਾ ਸੰਯੁਕਤ ਸਮਾਜ ਮੋਰਚਾ ਦਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.