ETV Bharat / city

ਚੋਣ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ - Punjab Assembly Election 2022

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਇਸ ਨੋਟਿਸ ’ਚ ਚੋਣ ਕਮਿਸ਼ਨ ਨੇ ਉਨ੍ਹਾਂ ਦੇ ਖਿਲਾਫ ਆਮ ਆਦਮੀ ਪਾਰਟੀ ਦੀ ਸ਼ਿਕਾਇਤ ’ਤੇ ਜਵਾਬ ਦੇਣ ਨੂੰ ਕਿਹਾ ਹੈ।

ਮਨਜਿੰਦਰ ਸਿੰਘ ਸਿਰਸਾ
ਮਨਜਿੰਦਰ ਸਿੰਘ ਸਿਰਸਾ
author img

By

Published : Feb 14, 2022, 10:11 AM IST

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਕੁਝ ਹੀ ਸਮਾਂ ਰਹਿ ਗਿਆ ਹੈ ਜਿਸ ਦੇ ਚੱਲਦੇ ਪੰਜਾਬ ਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਹਲਕਿਆਂ ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਨਾਲ ਹੀ ਵਿਰੋਧੀ ਪਾਰਟੀਆਂ ਨੂੰ ਲਗਾਤਾਰ ਘੇਰਿਆ ਵੀ ਜਾ ਰਿਹਾ ਹੈ। ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਇਸ ਨੋਟਿਸ ’ਚ ਚੋਣ ਕਮਿਸ਼ਨ ਨੇ ਉਨ੍ਹਾਂ ਦੇ ਖਿਲਾਫ ਆਮ ਆਦਮੀ ਪਾਰਟੀ ਦੀ ਸ਼ਿਕਾਇਤ ’ਤੇ ਜਵਾਬ ਦੇਣ ਨੂੰ ਕਿਹਾ ਹੈ।

ਚੋਣ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਨੋਟਿਸ ਜਾਰੀ

ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਸੀ ਕਿ ਉਹ ਆਪਣੇ ਟਵੀਟਰ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਖਿਲਾਫ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ। ਨਾਲ ਹੀ ਝੂਠੀਆਂ ਖਬਰਾਂ ਫੈਲਾ ਰਹੇ ਹਨ। ਟਵੀਟਰ ’ਤੇ ਉਹ ਅਜਿਹੀਆਂ ਚੀਜ਼ਾ ਪੋਸਟ ਕਰ ਰਹੇ ਹਨ ਜਿਸ ਨਾਲ ਲੋਕਾਂ ਚ ਨਫਰਤ ਪੈਦਾ ਹੋ ਸਕਦੀ ਹੈ।

ਆਮ ਆਦਮੀ ਪਾਰਟੀ ਵੱਲੋਂ ਸ਼ਿਕਾਇਤ ਚ ਇਹ ਵੀ ਕਿਹਾ ਗਿਆ ਸੀ ਕਿ ਇਹ ਚੋਣ ਜਾਬਤੇ ਦੀ ਉਲੰਘਣਾ ਹੈ ਅਤੇ ਸਿਰਸਾ ਦੇ ਖਿਲਾਫ ਐਫਆਈਆਰ ਦਰਜ ਕੀਤੀ ਜਾਵੇ। ਇਸ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਕਮਿਸ਼ਨ ਨੇ ਨੋਟਿਸ ਜਾਰੀ ਕਰ 48 ਘੰਟਿਆਂ ’ਚ ਜਵਾਬ ਦੇਣ ਦੇ ਲਈ ਕਿਹਾ ਹੈ।

ਕਾਬਿਲੇਗੌਰ ਹੈ ਕਿ ਪੰਜਾਬ ’ਚ ਵਿਧਾਨਸਭਾ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਪੰਜਾਬ ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣਾਂ ਸਬੰਧੀਆਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਗਰੰਟੀਆਂ ਵੀ ਦਿੱਤੀਆਂ ਗਈਆਂ। ਪਿਛਲੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਧੀ ਵੱਲੋਂ ਧੂਰੀ ਵਿਖੇ ਆਮ ਆਦਮੀ ਪਾਰਟੀ ਦੇ ਸੀਐੱਮ ਉਮੀਦਵਾਰ ਭਗਵੰਤ ਮਾਨ ਦੇ ਲਈ ਚੋਣ ਪ੍ਰਚਾਰ ਕੀਤਾ ਗਿਆ ਸੀ।

ਇਹ ਵੀ ਪੜੋ: ਅੱਜ ਪੰਜਾਬ ਚੋਣ ਪਿੜ੍ਹ 'ਚ ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਕਰਨਗੇ ਰੈਲੀ

ETV Bharat Logo

Copyright © 2025 Ushodaya Enterprises Pvt. Ltd., All Rights Reserved.