ਚੰਡੀਗੜ੍ਹ:ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ। ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਪ੍ਰਾਪਰਟੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਸੈਣੀ ਨੂੰ 1 ਸਤੰਬਰ ਤੱਕ ਜਾਂਚ ਵਿਚ ਸ਼ਾਮਿਲ ਹੋਣ ਲਈ ਕਿਹਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਐੱਸ.ਪੀ. ਹਰਿੰਦਰਪਾਲ ਸਿੰਘ ਨੇ ਦੱਸਿਆ, ਕਿ ਨੋਟਿਸ ਸੈਣੀ ਦੇ ਚੰਡੀਗੜ੍ਹ ਦੇ ਸੈਕਟਰ 20 ਸਥਿਤ ਘਰ ਭੇਜਿਆ ਗਿਆ ਹੈ।
ਹੁਣ ਸੈਣੀ 1 ਸਤੰਬਰ ਤੱਕ ਕਦੀ ਵੀ ਇਨਵੈਸਟੀਗੇਸ਼ਨ ਜੁਆਇਨ ਕਰ ਸਕਦੇ ਹਨ। ਦੱਸ ਦਈਏ, ਕਿ ਇਹ ਮਾਮਲਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੱਲੋਂ ਚੰਡੀਗੜ੍ਹ ਸਥਿਤ ਸੈਕਟਰ 20 ਵਿੱਚ ਕੋਠੀ ਨੂੰ ਖ਼ਰੀਦਣ ਦੇ ਸਬੰਧ ਵਿੱਚ ਹੈ। ਜਿਸ ਵਿੱਚ ਸੈਣੀ ਕਿਰਾਏਦਾਰ ਬਣ ਕੇ ਰਹਿ ਰਹੇ ਹਨ।
ਵਿਜੀਲੈਂਸ ਨੇ ਕੋਰਟ ਵਿੱਚ ਅਰਜ਼ੀ ਦਾਖ਼ਲ ਕਰ ਇਸ ਸੰਪਤੀ ਨੂੰ ਕੁਰਕੀ ਕਰਨ ਦੀ ਮੰਗ ਕੀਤੀ ਹੈ। ਚੰਡੀਗੜ੍ਹ ਦੇ ਸੈਕਟਰ 20 ਵਿੱਚ ਮਕਾਨ ਨੂੰ ਕੁਰਕ ਕਰਨ ਦੇ ਆਦੇਸ਼ ਐਡੀਸ਼ਨਲ ਡਿਸਟ੍ਰਿਕਟ ਐਂਡ ਸੈਸ਼ਨ ਜੱਜ ਵੱਲੋਂ 16 ਜੁਲਾਈ ਨੂੰ ਜਾਰੀ ਕੀਤੇ ਗਏ ਸੀ।
ਅਦਾਲਤ ਨੇ ਸੈਣੀ ਨੂੰ ਮਾਮਲੇ ਦੀ ਕਾਰਵਾਈ ਤੱਕ ਅਦਾਲਤ ਦੇ ਲਈ ਹਰ ਮਹੀਨੇ ਕਿਰਾਇਆ ਢਾਈ ਲੱਖ ਜਮ੍ਹਾਂ ਕਰਾਉਣ ਦੇ ਵੀ ਨਿਰਦੇਸ਼ ਦਿੱਤੇ ਸੀ। 20 ਅਗਸਤ ਨੂੰ ਵਿਜੀਲੈਂਸ ਬਿਊਰੋ ਨੇ ਸੈਣੀ ਨੂੰ ਮੁਹਾਲੀ ਜ਼ਿਲ੍ਹੇ ਦੇ ਕੁਰਾਲੀ ਵਿੱਚ ਇੱਕ ਜ਼ਮੀਨ ਦੀ ਧੋਖਾਧੜੀ ਤੋਂ ਸੰਬੰਧਿਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ।
ਇਹ ਵੀ ਪੜ੍ਹੋ:SDM ਦੀ ਵੀਡੀਓ ਵਾਇਰਲ:ਕਿਸਾਨਾਂ ਦੇ ਸਿਰ ਭੰਨਣ ਦੇ ਦਿੱਤੇ ਹੁਕਮ, ਦੇਖੋ ਵੀਡੀਓ