ETV Bharat / city

ਖੇਤੀ ਕਾਨੂੰਨਾਂ ਸਬੰਧੀ ਨੋਟੀਫਿਕੇਸ਼ਨ ਨਾਲ ਦਿੱਲੀ ਸਰਕਾਰ ਦੇ ਦੋਗਲੇਪਣ ਦਾ ਪਰਦਾਫਾਸ਼ ਹੋਇਆ: ਕੈਪਟਨ - ਮੁੱਖ ਮੰਤਰੀ ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕਿਸਾਨੀ ਪ੍ਰਦਰਸ਼ਨ ਬਾਰੇ ਦੋਗਲੇਪਣ ਰਵੱਈਏ ਉਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਸੰਕਟ ਦੌਰਾਨ ਖਤਰਨਾਕ ਖੇਤੀ ਕਾਨੂੰਨਾਂ ਨੂੰ ਸ਼ਰਮਨਾਕ ਤਰੀਕੇ ਨਾਲ ਲਾਗੂ ਕਰਨ ਦੀ ਕਾਰਵਾਈ ਨੇ ਆਪ ਵੱਲੋਂ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ।

ਖੇਤੀ ਕਾਨੂੰਨਾਂ ਸਬੰਧੀ ਨੋਟੀਫਿਕੇਸ਼ਨ ਨਾਲ ਦਿੱਲੀ ਸਰਕਾਰ ਦੇ ਦੋਗਲੇਪਣ ਦਾ ਪਰਦਾਫਾਸ਼ ਹੋਇਆ: ਕੈਪਟਨ

author img

By

Published : Dec 1, 2020, 7:17 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕਿਸਾਨੀ ਪ੍ਰਦਰਸ਼ਨ ਬਾਰੇ ਦੋਗਲੇਪਣ ਰਵੱਈਏ ਉਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਸੰਕਟ ਦੌਰਾਨ ਖਤਰਨਾਕ ਖੇਤੀ ਕਾਨੂੰਨਾਂ ਨੂੰ ਸ਼ਰਮਨਾਕ ਤਰੀਕੇ ਨਾਲ ਲਾਗੂ ਕਰਨ ਦੀ ਕਾਰਵਾਈ ਨੇ ਆਪ ਵੱਲੋਂ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਨ ਦਾ ਦਾਅਵਾ ਕਰ ਰਹੀ ਹੈ ਜਦਕਿ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ 23 ਨਵੰਬਰ, 2020 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਬੇਰਹਿਮੀ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਸਪੱਸ਼ਟ ਤੌਰ 'ਤੇ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਰਾਜਸੀ ਚਾਲਾਂ ਖੇਡ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਨ੍ਹਾਂ ਦਿਨਾਂ ਵਿੱਚ ਆਪ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਭੁਗਤ ਰਹੀ ਸੀ। ਉਨ੍ਹਾਂ ਇਸ ਗੱਲ 'ਤੇ ਹੈਰਾਨੀ ਜ਼ਾਹਰ ਕੀਤੀ ਕਿ ਜਦੋਂ ਕਿਸਾਨ 'ਦਿੱਲੀ ਚੱਲੋ' ਦੀ ਤਿਆਰੀ ਕਰ ਰਹੇ ਸਨ ਤਾਂ ਕੇਜਰੀਵਾਲ ਸਰਕਾਰ ਨੇ ਇਸ ਸਮੇਂ ਦੌਰਾਨ ਨੋਟੀਫਿਕੇਸ਼ਨ ਜਾਰੀ ਕਰਕੇ ਕੌਮੀ ਰਾਜਧਾਨੀ ਵਿੱਚ ਅੰਨਦਾਤਾ ਦੀ ਮੌਤ ਦੇ ਵਾਰੰਟਾਂ ਉਤੇ ਦਸਤਖਤ ਕਰ ਦਿੱਤੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਪਹਿਲਾਂ ਉਹ ਕੇਂਦਰੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਦੀ ਤਰਜ਼ 'ਤੇ ਦਿੱਲੀ ਵਿਧਾਨ ਸਭਾ ਵਿੱਚ ਕੋਈ ਸੋਧ ਬਿੱਲ ਪਾਸ ਕਰਨ ਵਿੱਚ ਫੇਲ੍ਹ ਹੋਏ। ਹੁਣ ਉਹ ਇਸ ਗੱਲ ਉਤੇ ਉਤਰ ਆਏ ਹਨ ਕਿ ਦਿੱਲੀ ਵਿੱਚ ਖੇਤੀਬਾੜੀ ਕਾਨੂੰਨ ਅਧਿਕਾਰਤ ਤੌਰ 'ਤੇ ਨੋਟੀਫਾਈ ਕਰ ਦਿੱਤੇ ਜਿੱਥੇ ਆਪ ਸੱਤਾ ਵਿੱਚ ਹੈ। ਪਾਰਟੀ ਦੀ ਅਸਲ ਨੀਅਤ ਅਤੇ ਵਿਚਾਰਧਾਰਾ ਪਰਦਾਫਾਸ਼ ਹੋ ਗਈ।''

ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਕਿਸਾਨਾਂ ਦੀਆਂ ਜੜ੍ਹਾਂ ਵਿੱਚ ਤੇਲ ਦੇਣ ਦੀ ਤਿਆਰੀਆ ਕਰ ਰਿਹਾ ਹੈ ਜਿਨ੍ਹਾਂ ਨੇ ਆਪਣੇ ਲਈ ਇਨਸਾਫ ਲੈਣ ਖਾਤਰ ਲਈ ਹਰਿਆਣਾ ਸਰਕਾਰ ਦੀਆਂ ਸਾਰੀਆਂ ਜ਼ਿਆਦਤੀਆਂ ਦਾ ਬਹਾਦਰੀ ਨਾਲ ਸਾਹਮਣਾ ਕੀਤਾ। ਉਨ੍ਹਾਂ ਕਿਹਾ, ''ਕਿਸਾਨਾਂ ਉਪਰ ਢਾਹੇ ਗਏ ਜੁਲਮ ਦੀ ਆਪ ਨੇ ਇੱਕ ਵਾਰ ਵੀ ਨਿਖੇਧੀ ਨਹੀਂ ਕੀਤੀ।'' ਉਨ੍ਹਾਂ ਅੱਗੇ ਕਿਹਾ ਕਿ ਇੱਥੋਂ ਤੱਕ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੇ ਖੇਤੀ ਆਰਡੀਨੈਂਸਾਂ ਦੇ ਕਾਨੂੰਨਾਂ ਵਿੱਚ ਅਕਾਲੀਆਂ ਦੀ ਭੂਮਿਕਾ ਲਈ ਉਨ੍ਹਾਂ ਦੀ ਨਿੰਦਾ ਤੱਕ ਨਹੀਂ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਆਪ ਵੱਲੋਂ ਦਿੱਤੇ ਸੁਝਾਅ ਰਾਹੀਂ ਕਿਸਾਨਾਂ ਨੂੰ ਮੂਰਖ ਬਣਾਉਣ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, ''ਇਹ ਮੰਨ ਵੀ ਲਿਆ ਜਾਵੇ ਕਿ ਸੂਬੇ ਕੋਲ ਸਾਰਾ ਅਨਾਜ ਖਰੀਦਣ ਲਈ ਪੈਸਾ ਵੀ ਹੋਵੇ ਜੋ ਸੌਖੀ ਗੱਲ ਨਹੀਂ ਹੈ, ਇਸ ਅਨਾਜ ਨੂੰ ਵੇਚਿਆ ਕਿੱਥੇ ਜਾਵੇਗਾ।'' ਉਨ੍ਹਾਂ ਨੇ ਆਪ ਲੀਡਰਾਂ ਨੂੰ ਕਿਹਾ, ''ਤਹਾਨੂੰ ਇਹ ਨਹੀਂ ਦਿਸਦਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਸਾਰੇ ਖੇਤੀ ਪ੍ਰਧਾਨ ਸੂਬਿਆਂ ਤੋਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ ਜਾਂ ਫੇਰ ਤੁਸੀਂ ਆਪਣੇ ਸੌੜੇ ਸਿਆਸੀ ਹਿੱਤਾਂ ਤੋਂ ਅੱਗੇ ਦੇਖਣਾ ਨਹੀਂ ਚਾਹੁੰਦੇ।''

ETV Bharat Logo

Copyright © 2024 Ushodaya Enterprises Pvt. Ltd., All Rights Reserved.