ਚੰਡੀਗੜ੍ਹ : ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਵਿਦੇਸ਼ੀ ਨਾਗਰਿਕ ਵੀ ਭਾਰਤ ਵਿੱਚ ਕੋਰੋਨਾ ਵੈਕਸੀਨ ਲਗਵਾ ਸਕਣਗੇ। ਵਿਦੇਸ਼ੀ ਨਾਗਰਿਕਾ ਨੂੰ ਕੋਵਿਡ ਦਾ ਟੀਕਾ ਲਗਵਾਉਣ ਲਈ ਕੋਵਿਨ ਪੋਰਟਲ ਉੱਤੇ ਰਜਿਸਟਰ ਕਰਵਾਉਣਾ ਪਵੇਗਾ। ਇਸ ਲਈ ਕੋਵਿਨ ਪੋਰਟਲ ਉੱਤੇ ਰਜਿਸਟਰੇਸ਼ਨ ਦੇ ਮਕਸਦ ਨਾਲ ਆਪਣੇ ਪਾਸਪੋਰਟ ਨੂੰ ਪਛਾਣ ਦਸਤਾਵੇਜ਼ ਵਜੋਂ ਵਰਤ ਸਕਦੇ ਹਨ।
ਇਹ ਵੀ ਪੜ੍ਹੋ:ਸਕੂਲਾਂ ਸਬੰਧੀ ਸਿੱਖਿਆ ਮੰਤਰੀ ਦਾ ਵੱਡਾ ਬਿਆਨ
ਕੇਂਦਰ ਸਰਕਾਰ ਨੇ ਭਾਰਤ ਵਿੱਚ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਦੀ ਕੋਰੋਨਾ ਇਨਫੈਰਸ਼ਨ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡਾ ਫੈਸਲਾ ਲਿਆ ਹੈ।