ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਮਜ਼ਦੂਰ ਪ੍ਰਬੰਧਨ ਕਮੇਟੀਆਂ (Labor management committee) ਨੂੰ 2022-23 ਲਈ ਸਿੱਧੇ ਤੌਰ 'ਤੇ ਲੇਬਰ Labor committeesਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ(CM Channi gives nod) । ਸੂਬੇ ਵਿੱਚ ਮਜ਼ਦੂਰਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਐਲਾਨ ਕੀਤਾ ਹੈ।
ਸਰਕਾਰੀ ਬੁਲਾਰੇ ਮੁਤਾਬਕ ਸੀਐਮ ਨੇ ਕਿਹਾ ਹੈ ਕਿ 2022-23 ਲਈ ਰਾਜ ਖਰੀਦ ਏਜੰਸੀਆਂ ਦੇ ਕੰਮ ਦੀ ਮਜ਼ਦੂਰੀ ਸਿੱਧੇ ਤੌਰ 'ਤੇ ਮਜ਼ਦੂਰ ਪ੍ਰਬੰਧਨ ਕਮੇਟੀਆਂ ਤੋਂ ਮੰਗੀ ਜਾ ਸਕਦੀ ਹੈ। ਭੁਗਤਾਨ ਵੀ ਉਨ੍ਹਾਂ ਨੂੰ ਸਿੱਧਾ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 2022-23 ਲਈ ਰਾਜ ਖਰੀਦ ਏਜੰਸੀਆਂ ਦੇ ਲੇਬਰ ਕੰਮ ਦੇ ਅਵਾਰਡ ਲਈ ਨੀਤੀ ਵਿੱਚ ਜ਼ਰੂਰੀ ਉਪਬੰਧ ਸ਼ਾਮਲ ਕੀਤੇ ਗਏ ਹਨ ਕਿ ਰਾਜ ਭਰ ਦੀਆਂ ਵਰਕਰ ਮੈਨੇਜਮੈਂਟ ਕਮੇਟੀਆਂ ਵੈਬਸਾਈਟ ਰਾਹੀਂ ਲੇਬਰ ਕੰਮ ਦੇ ਅਵਾਰਡ ਲਈ ਸਿੱਧੇ ਤੌਰ 'ਤੇ ਅਪਲਾਈ ਕਰ ਸਕਦੀਆਂ ਹਨ।
ਸੀਐਮ ਚੰਨੀ ਨੇ ਉਮੀਦ ਪ੍ਰਗਟਾਈ ਹੈ ਕਿ ਇਸ ਫੈਸਲੇ ਨਾਲ ਮਜਦੂਰਾਂ ਦੇ ਹਿੱਤਾਂ ਦੀ ਲੰਮੇ ਸਮਂ ਤੱਕ ਰਾਖੀ ਹੋ ਸਕੇਗੀ ਤੇ ਇਸ ਨਾਲ ਬਿਚੌਲੀਆਂ ਵੱਲੋਂ ਕੀਤੀ ਜਾਂਦੀ ਲੁੱਟ ਖਸੁੱਟ ਤੋਂ ਛੁਟਕਾਰਾ ਮਿਲੇਗਾ।
ਇਹ ਵੀ ਪੜ੍ਹੋ:1971 ਦੇ ਹੀਰੋ ਬ੍ਰਿਗੇਡੀਅਰ ਚਾਂਦਪੁਰੀ ਨੇ ਇੰਝ ਹਰਾਇਆ ਸੀ ਪਾਕਿਸਤਾਨ