ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਆ ਰਹੀਆਂ ਖ਼ਬਰਾਂ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਐੱਨਐੱਸਯੂਆਈ ਵੱਲੋਂ ਜਸ਼ਨ ਮਨਾਉਣ ਦਾ ਐਲਾਨ ਕੀਤਾ ਗਿਆ ਤੇ ਪੱਤਰਕਾਰਾਂ ਨੂੰ ਸੁਨੇਹਾ ਵੀ ਦਿੱਤਾ ਗਿਆ, ਪਰ ਸਾਢੇ ਛੇ ਵਜੇ ਸਿਵਾਏ ਢੋਲੀ ਤੋਂ ਪੰਜਾਬ ਕਾਂਗਰਸ ਭਵਨ ਬਾਹਰ ਕੋਈ ਨਹੀਂ ਪਹੁੰਚਿਆ ਅਤੇ ਢੋਲੀ ਢੋਲ ਵਜਾ ਕੇ ਨਿਕਲਦਾ ਬਣਿਆ।
ਇਹ ਵੀ ਪੜੋ: ਧਮਕੀਆਂ ਦੇ ਚੱਲਦਿਆਂ ਸਾਂਸਦ ਰਵਨੀਤ ਬਿੱਟੂ ਦੀ ਵਧਾਈ ਗਈ ਸੁਰੱਖਿਆ
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੀ ਅੱਜ ਦਿੱਲੀ ਵਿਖੇ ਸੋਨੀਆ ਗਾਂਧੀ ਰਾਹੁਲ ਗਾਂਧੀ ਅਤੇ ਹਰੀਸ਼ ਰਾਵਤ ਨਾਲ ਕਈ ਘੰਟੇ ਮੀਟਿੰਗ ਚੱਲੀ, ਹਾਲਾਂਕਿ ਖ਼ਬਰਾਂ ਵੀ ਆ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਕੱਲ੍ਹ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਸਕਦੇ ਹਨ, ਹੁਣ ਸਵਾਲ ਵੱਡਾ ਇਹ ਹੈ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਗੇ ਜਾਂ ਨਹੀਂ ?