ਚੰਡੀਗੜ੍ਹ: ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਸਕੂਲਾਂ ਨਾਲੋਂ ਵੱਧ ਹਨ, ਇਸ ਨੂੰ ਲੈ ਕੇ ਕੁਝ ਆਂਕੜੇ ਸਾਹਮਣੇ ਆਏ ਹਨ। ਪੰਜਾਬ ਵਿੱਚ ਕੁੱਲ੍ਹ 12581 ਪਿੰਡ ਹਨ ਅਤੇ 12 ਹਜ਼ਾਰ ਤੋਂ ਵੱਧ ਠੇਕੇ ਹਨ। ਸ਼ਰਾਬ ਤੋਂ ਹੋਣ ਵਾਲੀ ਆਮਦਨ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਭਰਣ ਲਈ ਅਹਿਮ ਹੈ। ਇਸ ਲਈ ਪੰਜਾਬ ਸਰਕਾਰ ਆਪਣੀ ਆਬਕਾਰੀ ਨੀਤੀ ਲਈ ਲੋਕਾਂ ਨੂੰ ਉਤਸ਼ਾਹਿਤ ਕਰਦੀ ਹੈ।
ਜੇਕਰ ਗੱਲ ਕਰੀਏ ਤਾਂ ਪੰਜਾਬ ਵਿੱਚ ਇਸ ਸਮੇਂ 12880 ਪ੍ਰਾਇਮਰੀ ਸਕੂਲ, 2670 ਮਿਡਲ ਸਕੂਲ, 1740 ਹਾਈ ਸਕੂਲ ਅਤੇ 1972 ਸੀਨੀਅਰ ਸੈਕੰਡਰੀ ਸਕੂਲ ਹਨ, ਜਦਕਿ ਸੂਬੇ ਅੰਦਰ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਵੀ ਸਕੂਲਾਂ-ਕਾਲਜਾਂ ਦੀ ਗਿਣਤੀ ਬਹੁਤ ਵੱਧ ਹੈ। ਪੰਜਾਬ ਦੇ ਇਕੱਲੇ ਪਿੰਡਾਂ ਵਿੱਚ ਹੁਣ ਤਕ 12 ਹਜਾਰ ਤੋਂ ਵੱਧ ਠੇਕੇ ਹਨ ਅਤੇ ਇਸ ਤੋਂ ਇਲਾਵਾ ਨਗਰ ਪੰਚਾਇਤਾਂ, ਨਗਰ ਕੌਂਸਲਾਂ ਅਤੇ ਨਗਰ ਕਾਰਪੋਰੇਸ਼ਨਾਂ ਵਿੱਚ ਠੇਕੇ ਹਨ।
ਇਸ ਤੋਂ ਇਲਾਵਾ ਇਹ ਵੀ ਹੈ ਕਿ ਪੰਜਾਬ ਦੇ ਕਈ ਪਿੰਡ ਅਜਿਹੇ ਵੀ ਹਨ ਜਿੱਥੇ ਕੋਈ ਵੀ ਗੁਰਦੁਆਰਾ ਸਾਹਿਬ ਅਤੇ ਕੋਈ ਵੀ ਸਕੂਲ ਨਹੀਂ ਹੈ, ਪਰ ਸ਼ਰਾਬ ਦਾ ਠੇਕਾ ਜ਼ਰੂਰ ਹੈ। ਇਸ ਤੋਂ ਪਤਾ ਚਲਦਾ ਹੈ ਕਿ ਪੰਜਾਬ ਦੀਆਂ ਸਰਕਾਰਾਂ ਆਪਣੀ ਆਬਕਾਰੀ ਨੀਤੀ ਨੂੰ ਕਿੰਨਾ ਲਚਕਦਾਰ ਬਣਾ ਕੇ ਰੱਖ ਰਹੀਆਂ ਹਨ। ਪੰਜਾਬ ਸਰਕਾਰ ਲਈ ਸ਼ਰਾਬ ਆਮਦਨ ਦਾ ਮੁੱਖ ਜ਼ਰੀਆ ਹੈ।
ਇਹ ਵੀ ਪੜ੍ਹੋ: ਝੂਠੇ ਦਰਜ ਕੇਸ ਹੋਣਗੇ ਰੱਦ, ਮਾਨ ਸਰਕਾਰ ਬਣਾ ਰਹੀ ਕਮਿਸ਼ਨ