ਚੰਡੀਗੜ੍ਹ: ਪੰਜਾਬ ਵਿੱਚ ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਉਸੇ ਤਰ੍ਹਾਂ ਹੀ ਪੰਜਾਬ ਦੀ ਸਿਆਸਤ ਵੀ ਸਿਖਰਾਂ 'ਤੇ ਭੱਖਦੀ ਜਾਂ ਰਹੀ ਹੈ। ਜਿਸ ਤਹਿਤ ਕਾਂਗਰਸ ਵੱਲੋਂ ਵੱਡੇ-ਵੱਡੇ ਵਿਕਾਸ ਕਾਰਜਾਂ ਦੇ ਵਾਅਦੇ ਉਦਘਾਟਨ ਵੀ ਕੀਤੇ ਜਾਂ ਰਹੇ ਹਨ। ਇਸੇ ਤਹਿਤ ਹੀ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵੀਡਿਓ ਕਾਨਫ਼ਰੰਸ ਰਾਹੀ ਜਿਲ੍ਹਾਂ ਹਸਪਤਾਲ ਪਟਿਆਲਾ, ਸੰਗਰੂਰ ਅਤੇ ਬਰਨਾਲਾ ਦੇ ਰੇਡੀਓ ਡਾਇਗਨੋਸੋਟਿਕ ਅਤੇ ਲੈਬੋਰੋਟਰੀ ਸੈਂਟਰਾਂ ਦਾ ਉਦਘਟਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਇਸ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਉਪਰਾਲੇ ਸਦਕਾ ਕ੍ਰਿਸ਼ਨਾ ਡਾਇਗਨੋਸਟਿਕ ਨਾਲ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਅਧੀਨ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਰੇਡੀਓਲਜੀ ਅਤੇ ਲੈਬੋਰਟਰੀ ਦੀਆਂ ਸਸਤੀਆਂ ਸਹੂਲਤਾਂ ਦੇਣ ਦਾ ਇੱਕ ਚੰਗਾ ਉਪਰਾਲਾ ਕੀਤਾ ਗਿਆ ਹੈ। ਇਹ ਸਾਰੇ ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕਾਂ ਲਈ ਉਪਲਬੱਧ ਹੋਣਗੀਆਂ। ਆਮ ਲੋਕਾਂ ਨੂੰ ਚੰਗੇ ਡਾਇਗਨੋਸਟਿਕ ਟੈਸਟ ਕਰਵਾਉਣ ਲਈ ਵੱਡਿਆ ਸ਼ਹਿਰਾਂ ਵਿੱਚ ਜਾਣਾ ਪੈਂਦਾ ਸੀ ਅਤੇ ਕਾਫ਼ੀ ਖਰਚਾ ਆਉਂਦਾ ਅਤੇ ਸਮਾਂ ਵੀ ਬਰਬਾਦ ਹੁੰਦਾ ਸੀ। ਕੋਵਿਡ-19 ਮਹਾਂਮਾਰੀ ਦੌਰਾਨ ਅਜਿਹੀਆਂ ਸੇਵਾਵਾਂ ਦੀ ਜ਼ਿਆਦਾ ਜ਼ਰੂਰਤ ਮਹਿਸੂਸ ਹੋਈ ਸੀ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦੇ ਰੇਡਿਓ ਡਾਇਗਨੋਸਟਿਕ ਸੈਂਟਰ-ਮੋਹਾਲੀ, ਰੋਪੜ, ਸ੍ਰੀ ਫਤਿਹਗੜ ਸਾਹਿਬ, ਰਾਜਪੁਰਾ ਅਤੇ ਅੰਮ੍ਰਿਤਸਰ ਵਿਖੇ ਪਹਿਲਾਂ ਹੀ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਜਾਂ ਚੁੱਕੇ ਹਨ, ਪਟਿਆਲਾ (ਸੀ ਟੀ ਸਕੈਨ /ਐਮ ਆਰ ਆਈ/ਲੈਬੋਰਟਰੀ) ਸੰਗਰੂਰ (ਸੀ ਟੀ ਸਕੈਨ) ਅਤੇ ਬਰਨਾਲਾ (ਸੀ ਟੀ ਸਕੈਨ) ਸੈਂਟਰਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਬਾਕੀ ਰਹਿੰਦੇ ਸਾਰੇ ਸੈਂਟਰ 31 ਮਾਰਚ 2022 ਤੱਕ ਖੋਲ੍ਹ ਦਿੱਤੇ ਜਾਣਗੇ। ਲੈਬੋਰਟਰੀ ਡਾਇਗਨੋਸਟਿਕ ਸੈਂਟਰ - ਮੋਹਾਲੀ, ਬਟਾਲਾ ਅਤੇ ਅੰਮ੍ਰਿਤਸਰ ਵਿਖੇ ਪਹਿਲਾਂ ਹੀ ਲੋਕਾਂ ਦੀ ਸਹੂਲਤ ਲਈ ਖੋਲੇ ਜਾ ਚੁੱਕੇ ਹਨ, ਪਟਿਆਲਾ ਸੈਂਟਰ ਦਾ ਉਦਘਾਟਨ ਕੀਤਾ ਗਿਆ ਅਤੇ ਬਾਕੀ ਰਹਿੰਦੇ ਸਾਰੇ ਸੈਂਟਰ 31 ਮਾਰਚ 2022 ਤੱਕ ਖੋਲ੍ਹ ਦਿੱਤੇ ਜਾਣਗੇ।
ਇਹ ਵੀ ਪੜੋ:- ਪੰਜਾਬ ਵਿੱਚ ਕੈਦੀ ਚਲਾਉਣਗੇ ਪੈਟਰੋਲ-ਡੀਜ਼ਲ ਦੇ ਆਊਟਲੈਟ