ETV Bharat / city

15 ਫਰਵਰੀ ਨੂੰ ਕਰਨਾਲ ਜੇਲ੍ਹ ’ਚ ਬੰਦ ਨੌਦੀਪ ਕੌਰ ਨਾਲ ਮੁਲਾਕਾਤ ਕਰਨਗੇ ਮਨੀਸ਼ਾ ਗੁਲਾਟੀ - ਮਨੀਸ਼ਾ ਗੁਲਾਟੀ

ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ 15 ਫ਼ਰਵਰੀ ਨੂੰ ਮੁਲਾਕਾਤ ਕਰਨਗੇ।

ਤਸਵੀਰ
ਤਸਵੀਰ
author img

By

Published : Feb 12, 2021, 10:12 PM IST

ਚੰਡੀਗੜ੍ਹ: ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ 15 ਫ਼ਰਵਰੀ ਨੂੰ ਮੁਲਾਕਾਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਇਹ ਮਾਮਲਾ ਹਰਿਆਣਾ ਰਾਜ ਦੀ ਆਪਣੀ ਹਮਰੁਤਬਾ ਕੋਲ ਚੁੱਕਿਆ ਸੀ ਅਤੇ ਉਹਨਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ।

ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਜੇਲ੍ਹ ਵਿਭਾਗ ਦੇ ਡਾਇਰੈਕਟਰ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ

ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਸ਼੍ਰੀ ਕੇ. ਸੇਲਵਾਰਾਜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਐਕਟ ਦੀ ਧਾਰਾ 3 (10), (1)(ਐਫ)(ਕੇ) ਅਨੁਸਾਰ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗਿਆਦੜ ਦੀ ਵਸਨੀਕ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਦਿਵਾਉਣੀ ਯਕੀਨੀ ਬਣਾਉਣ ਦੇ ਨਾਲ ਹਵਾਲਾਤੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ।

ਹਰਿਆਣਾ ਦੇ ਜੇਲ੍ਹ ਵਿਭਾਗ ਕਰੇਗਾ ਮੁਲਾਕਾਤ ਸਬੰਧੀ ਸਾਰੇ ਇੰਤਜ਼ਾਮ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਨੌਦੀਪ ਕੌਰ ਨਾਲ ਹੋਣ ਵਾਲੀ ਮੁਲਾਕਾਤ ਲਈ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਹਦਾਇਤ ਕਰਦਿਆਂ ਫੈਸਲਿਆਂ ਸਬੰਧੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.