ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ 'ਤੇ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ ਵਿੱਚ ਇੱਕ ਹੋਰ ਵੱਡੀ ਪੁਲਾਂਘ ਪੁੱਟੀ। ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿੱਚ ਬਾਰ੍ਹਵੀਂ ਜਮਾਤ ਦੇ 6 ਵਿਦਿਆਥੀਆਂ ਨੂੰ ਨਿੱਜੀ ਤੌਰ 'ਤੇ ਸਮਾਰਟ ਫੋਨ ਸੌਂਪੇ। ਉੱਥੇ ਹੀ ਸਰਕਾਰਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੀ ਇਸ ਬਾਰੇ ਪ੍ਰਤੀਕਿਰਿਆ ਸਾਹਮਣੇ ਆ ਰਹੀਆਂ ਹਨ।
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਸਵਾਗਤਯੋਗ ਹੈ। ਉਨ੍ਹਾਂ ਕਿਹਾ ਸਰਕਾਰ ਨੇ ਆਪਣਾ ਵਾਅਦਾ ਦੇਰੀ ਨਾਲ ਹੀ ਸਹੀ ਪਰ ਪੂਰਾ ਕਰ ਦਿੱਤਾ ਹੈ। ਇਸੇ ਨਾਲ ਹੀ ਉਨ੍ਹਾਂ ਇੱਥੇ ਕਿਹਾ ਕਿ ਸਰਕਾਰ ਸਿਰਫ ਇੱਕ ਫੀਸਦੀ ਨੌਜਵਾਨਾਂ ਨੂੰ ਹੀ ਸਮਾਰਟ ਫੋਨ ਦੇ ਰਹੀ ਹੈ ਉਨ੍ਹਾਂ ਕਿਹਾ ਸਰਕਾਰ ਆਪਣੇ ਵਾਅਦ ਦੇ ਅਨੁਸਾਰ ਸਾਰੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਵੇ।
ਉਨ੍ਹਾਂ ਕਿਹਾ ਕਿ 50 ਲੱਖ ਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਸਰਕਾਰ 50 ਹਜ਼ਾਰ ਨੂੰ ਦੇਣ ਜਾ ਰਹੀ ਹੈ ਜੋ ਕਿ ਊਠ ਦੇ ਮੂੰਹ 'ਚ ਜ਼ੀਰੇ ਵਾਲੀ ਗੱਲ ਹੈ।