ETV Bharat / city

ਓਪੀ ਸੋਨੀ ਨੇ ਖਰੜ ਤੇ ਫਤਿਹਗੜ੍ਹ ਸਾਹਿਬ ਹਸਪਤਾਲਾਂ ਦੀ ਉਸਾਰੀ ਲਈ ਸਮਾਂ ਸੀਮਾ ਕੀਤੀ ਤੈਅ - ਸਿਹਤ ਵਿਭਾਗ ਦੇ ਅਧਿਕਾਰੀ

ਪੰਜਾਬ ਦੇ ਸਿਹਤ ਮੰਤਰੀ ਓਮ ਪ੍ਰਕਾਸ਼ ਸੋਨੀ (Health Minister OP Soni) ਨੇ ਸੂਬੇ ਦੇ ਹਸਪਤਾਲਾਂ ਵਿੱਚ ਚੰਗੀਆਂ ਸਿਹਤ ਸਹੂਲਤਾਂ (Medical facilities in hospitals) ਦੇਣ ਪ੍ਰਤੀ ਇੱਕ ਹੋਰ ਕਦਮ ਵਧਾਉਂਦੇ ਹੋਏ ਖਰੜ ਅਤੇ ਫਤਿਹਗੜ੍ਹ ਸਾਹਿਬ (Kharar and Fatehgarh Sahib) ਦੇ ਹਸਪਤਾਲਾਂ ਦੀ ਉਸਾਰੀ ਲਈ ਸਮਾਂ ਸੀਮਾ ਤੈਅ (Dead line for construction fixed) ਕਰ ਦਿੱਤੀ ਹੈ।

ਹਸਪਤਾਲਾਂ ਦੀ ਉਸਾਰੀ ਲਈ ਸਮਾਂ ਸੀਮਾ ਤੈਅ ਕੀਤੀ
ਹਸਪਤਾਲਾਂ ਦੀ ਉਸਾਰੀ ਲਈ ਸਮਾਂ ਸੀਮਾ ਤੈਅ ਕੀਤੀ
author img

By

Published : Nov 26, 2021, 7:05 PM IST

ਚੰਡੀਗੜ੍ਹ:ਓ.ਪੀ. ਸੋਨੀ ਨੇ ਜੱਚਾ ਬੱਚਾ ਹਸਪਤਾਲ ਖਰੜ ਅਤੇ ਜ਼ਿਲ੍ਹਾ ਹਸਪਤਾਲ ਫ਼ਤਿਹਗੜ੍ਹ ਸਾਹਿਬ ਦਾ ਕਾਰਜ ਮੁਕੰਮਲ ਕਰਨ ਲਈ ਸਮਾਂ-ਸੀਮਾ ਤੈਅ ਕੀਤੀ ਹੈ। ਉਪ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜਾ ਵੀ ਲਿਆ। ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ (Officers of health department) ਨੂੰ ਸਿਵਲ ਹਸਪਤਾਲ ਖਰੜ ਵਿੱਚ ਬਣਾਏ ਜਾ ਰਹੇ ਜੱਚਾ-ਬੱਚਾ ਹਸਪਤਾਲ ਅਤੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਹਸਪਤਾਲ ਦਾ ਕੰਮ ਅਗਲੇ ਮਹੀਨੇ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਭਵਨ ਵਿਖੇ ਕੀਤੀ ਮੀਟਿੰਗ

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ, ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਹੈ, ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ ਦੇ ਸਾਰੇ ਅਹਿਮ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਹ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਦੀ ਹਦਾਇਤ

ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਲਈ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਵਾਸਤੇ ਆਖਦਿਆਂ ਸ੍ਰੀ ਸੋਨੀ ਨੇ ਵਿਭਾਗ ਵੱਲੋਂ ਚਲਾਏ ਗਏ ਵੱਖ-ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਟੀਚਿਆਂ ਦੀ ਪ੍ਰਾਪਤੀ ਲਈ ਸਮੇਂ ਨਾਲ ਮਿਲ ਕੇ ਚੱਲਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਲਈ ਕੰਮ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ ਦੀ ਗੁਣਵੱਤਾ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਅਤੇ ਦੇਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉੱਚ ਅਧਿਕਾਰੀ ਰਹੇ ਮੀਟਿੰਗ ਵਿੱਚ ਮੌਜੂਦ

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਦੇ ਸਕੱਤਰ ਵਿਕਾਸ ਗਰਗ, ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਕੁਮਾਰ ਰਾਹੁਲ, ਐਮ.ਡੀ. ਪੀ.ਐਚ.ਐਸ.ਸੀ. ਭੁਪਿੰਦਰ ਸਿੰਘ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ.ਅੰਦੇਸ਼ ਕੰਗ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਓਮ ਪ੍ਰਕਾਸ਼ ਗੋਜਰਾ ਹਾਜ਼ਰ ਸਨ।

ਇਹ ਵੀ ਪੜ੍ਹੋ:ਕੇਜਰੀਵਾਲ ਨੂੰ ਸਿੱਧੇ ਹੋਏ ਸਿੱਖਿਆ ਮੰਤਰੀ, ਕਹੀਆਂ ਇਹ ਵੱਡੀਆਂ ਗੱਲਾਂ

ETV Bharat Logo

Copyright © 2025 Ushodaya Enterprises Pvt. Ltd., All Rights Reserved.