ETV Bharat / city

ਮੋਤੀਆ ਮੁਕਤ ਮੁਹਿੰਮ ਤਹਿਤ 11 ਮੋਬਾਈਲ ਵੈਨਾਂ ਕੀਤੀਆਂ ਰਵਾਨਾ: ਓ ਪੀ ਸੋਨੀ - ਪੂਰੇ ਪੰਜਾਬ ਵਿੱਚ ਜਾਣਗੀਆਂ ਮੋਬਾਇਲ ਵੈਨਾਂ

ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ ਪੀ ਸੋਨੀ (Health Minister OP Soni) ਨੇ ਮੋਤੀਆ ਮੁਕਤ ਮੁਹਿੰਮ ਤਹਿਤ ਚੰਡੀਗੜ੍ਹ ਵਿਖੇ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੋਤੀਆ ਮੁਕਤ ਮੁਹਿੰਮ ਤਹਿਤ 11 ਮੋਬਾਈਲ ਵੈਨਾਂ ਕੀਤੀਆਂ ਰਵਾਨਾ

author img

By

Published : Nov 30, 2021, 7:33 PM IST

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ ਪੀ ਸੋਨੀ (Health Minister OP Soni) ਨੇ ਮੋਤੀਆ ਮੁਕਤ ਮੁਹਿੰਮ ਤਹਿਤ ਚੰਡੀਗੜ੍ਹ ਵਿਖੇ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਦੇ ਉਪ ਮੁੱਖ ਮੰਤਰੀ ਓ ਪੀ ਸੋਨੀ (Punjab Deputy Chief Minister OP Soni) ਨੇ ਕਿਹਾ ਕਿ ਪੰਜਾਬ ਭਰ ਵਿੱਚ ਮੋਤੀਆ ਮੁਕਤ ਮੁਹਿੰਮ ਤਹਿਤ 11 ਮੋਬਾਈਲ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ ਜੋ ਪੂਰੇ ਪੰਜਾਬ ਵਿੱਚ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਅੱਖਾਂ ਦੇ ਪੰਜਾਬ ਭਰ ਵਿੱਚ 500 ਕੈਂਪ ਲਗਾਏ ਜਾਣਗੇ, ਜਿਸ ਵਿੱਚ ਹਰ ਕਿਸੇ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ, ਜੇਕਰ ਕਿਸੇ ਨੂੰ ਮੋਤੀਆਬਿੰਦ ਹੈ ਤਾਂ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਐਨਕਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਡੇਢ ਮਹੀਨੇ ਤੱਕ ਚੱਲੇਗੀ।

ਮੋਤੀਆ ਮੁਕਤ ਮੁਹਿੰਮ ਤਹਿਤ 11 ਮੋਬਾਈਲ ਵੈਨਾਂ ਕੀਤੀਆਂ ਰਵਾਨਾ

ਕੋਰੋਨਾ (Corona) ਦੇ ਨਵੇਂ ਰੂਪ ਨੂੰ ਲੈ ਕੇ ਓਪੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਨੇ ਤੀਜੀ ਲਹਿਰ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਮੀ ਰਹਿ ਗਈ ਤਾਂ ਮੀਟਿੰਗ ਕਰ ਕੇ ਇਸ ਬਾਰੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ (Government of Punjab) ਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਵਾਇਰਸ (Omecron virus) ਸਬੰਧੀ ਸਾਰੇ ਪ੍ਰਬੰਧ ਕਰ ਲਏ ਹਨ। ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਸਿਰਫ਼ ਸਾਵਧਾਨ ਰਹਿਣ ਦੀ ਲੋੜ ਹੈ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (Aam Aadmi Party) ਦੀ ਤਰਫੋਂ ਦਲਿਤ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ 'ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਜਾਂ ਰਹੇ ਹਨ, ਉਨ੍ਹਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਭਗਵੰਤ ਮਾਨ ਦੇ ਸਵਾਲ ’ਤੇ ਆਖਿਰ ਕਿਉਂ ਭੜਕੀ ਅਨਮੋਲ ਗਗਨ ਮਾਨ?

ETV Bharat Logo

Copyright © 2025 Ushodaya Enterprises Pvt. Ltd., All Rights Reserved.