ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਹਰ ਉਹ ਕਦਮ ਚੁੱਕਿਆ ਜਾ ਰਿਹਾ ਹੈ ਜਿਸ ਨਾਲ ਕੋਰੋਨਾ ਵਾਇਰਸ ਤੋਂ ਬਚਾਅ ਹੋ ਸਕੇ। ਇਸ ਲਈ ਚੰਡੀਗੜ੍ਹ ਦੇ ਐਡਵਾਈਜ਼ਰ ਮਨੋਜ ਕੁਮਾਰ ਪਰੀਦਾ ਨੇ ਜਾਣਕਾਰੀ ਦਿੱਤੀ ਕਿ ਐਕਸਕਲਿਊਸਿਵ ਫਲੂ ਚੈਕਿੰਗ ਹਸਪਤਾਲਾਂ ਵਿੱਚ ਕੀਤੀ ਜਾਵੇਗੀ। ਇਸ ਲਈ ਸਕਿੱਨ ਸਰਜਰੀ, ਆਰਥੋ ਡੈਂਟਿਸਟ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਾਇਨੀ, ਜੱਚਾ ਬੱਚਾ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।
ਮਨੋਜ ਕੁਮਾਰ ਪਰੀਦਾ ਨੇ ਦੱਸਿਆ ਕਿ ਇਸ ਸਮੇਂ ਸਭ ਤੋਂ ਜ਼ਿਆਦਾ ਜ਼ਰੂਰੀ ਕੋਰੋਨਾ ਵਾਇਰਸ ਹੈ ਅਤੇ ਹਸਪਤਾਲਾਂ ਦੇ ਵਿੱਚ ਵੈਸੇ ਹੀ ਬਹੁਤ ਭੀੜ ਹੁੰਦੀ ਹੈ ਜਿਸ ਕਾਰਨ ਬੰਦ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵਾਇਰਸ ਦੇ ਸਿਸਟਮਸ ਲੱਗਦੇ ਹੈ ਤਾਂ ਉਹ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਹੈਲਪਲਾਈਨ ਨੰਬਰਾਂ 'ਤੇ ਫੋਨ ਕਰ ਸਕਦੇ ਹਨ।
ਇਹ ਵੀ ਪੜ੍ਹੋ: ਨਿਰਭਯਾ ਦੇ ਦੋਸ਼ੀਆਂ ਵਿਰੁੱਧ 'ਬਲੈਕ ਵਾਰੰਟ' ਜਾਰੀ, ਹੋਵੇਗੀ ਫ਼ਾਂਸੀ
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਵਿੱਚ ਜਾ ਕੇ ਚੈੱਕਅਪ ਨਹੀਂ ਕਰਵਾਉਣਾ ਚਾਹੁੰਦਾ ਤਾਂ ਉਹ ਹੈਲਪਲਾਈਨ ਨੰਬਰ 'ਤੇ ਫੋਨ ਕਰਕੇ ਦੱਸ ਸਕਦੇ ਹਨ ਤਾਂ ਜੋ ਡਾਕਟਰਾਂ ਦੀ ਟੀਮ ਘਰੇ ਜਾ ਕੇ ਮਰੀਜ਼ ਦਾ ਚੈੱਕਅਪ ਕਰ ਸਕੇ।