ETV Bharat / city

'ਮੈਡੀਕਲ ਫੀਸਾਂ 'ਚ ਕੀਤਾ ਵਾਜਿਬ ਵਾਧਾ, ਵਿਰੋਧੀ ਲੈ ਰਹੇ ਸਿਆਸੀ ਲਾਹਾ' - ਮੈਡੀਕਲ ਫੀਸਾਂ ਵਾਧਾ

ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿੱਚ ਵਾਜਿਬ ਵਾਧਾ ਕੀਤਾ ਹੈ। ਵਿਰੋਧੀ ਧਿਰਾਂ ਵਲੋਂ ਸਿਰਫ਼ ਰਾਜਨੀਤਕ ਲਾਹਾ ਲੈਣ ਲਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ
ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ
author img

By

Published : Jun 4, 2020, 11:53 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿੱਚ ਵਾਜਿਬ ਵਾਧਾ ਕੀਤਾ ਹੈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ।

ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ 2010 ਅਤੇ 2015 ਵਿੱਚ ਮੈਡੀਕਲ ਕਾਲਜ ਦੀਆਂ ਫੀਸਾਂ ਵਿੱਚ ਸੋਧ ਕੀਤੀ ਸੀ ਜੋ ਕਿ ਹੁਣ ਕੀਤੇ ਵਾਧੇ ਤੋਂ ਬਹੁਤ ਜ਼ਿਆਦਾ ਸੀ। ਫੀਸ ਵਿੱਚ ਵਾਧੇ ਸਬੰਧੀ ਵਿਰੋਧੀ ਧਿਰਾਂ ਵਲੋਂ ਸਿਰਫ਼ ਰਾਜਨੀਤਕ ਲਾਹਾ ਲੈਣ ਲਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 2010 ਵਿੱਚ ਫੀਸਾਂ ਵਿੱਚ 98 ਫੀਸਦੀ ਵਾਧਾ ਕੀਤਾ ਸੀ ਅਤੇ 2015 ਵਿੱਚ 225 ਫੀਸਦੀ ਵਾਧਾ ਕੀਤਾ ਸੀ ਜਦਕਿ ਮੋਜੂਦਾ ਸਰਕਾਰ ਨੇ ਸਿਰਫ 77 ਫੀਸਦੀ ਵਾਧਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਫ਼ੀਸ ਵਿਚ ਕੀਤਾ ਗਿਆ ਵਾਧਾ ਅਤਿ ਲੋੜੀਂਦਾ ਸੀ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਡਾਕਟਰ ਕੇ.ਕੇ. ਤਲਵਾਰ ਦੀ ਅਗਵਾਈ ਵਾਲੀ ਡਾਕਟਰੀ ਸਿੱਖਿਆ ਸਬੰਧੀ ਗਠਿਤ ਸਲਾਹਕਾਰ ਕਮੇਟੀ ਵਲੋਂ ਪੂਰੀ ਘੋਖ ਤੋਂ ਬਾਅਦ ਇਹ ਫ਼ੀਸ ਵਾਧੇ ਸਬੰਧੀ ਪੰਜਾਬ ਸਰਕਾਰ ਨੂੰ ਸਿਫਾਰਸ਼ ਕੀਤੀ ਗਈ ਸੀ। ਇਸ ਤੋਂ ਇਲਾਵਾ ਸਰਕਾਰ ਦੇ ਵੀ ਧਿਆਨ ਵਿੱਚ ਆਇਆ ਸੀ ਕਿ ਵਧੀ ਹੋਈ ਮਹਿੰਗਾਈ ਕਾਰਨ ਸਰਕਾਰੀ ਮੈਡੀਕਲ ਕਾਲਜ ਤੇ ਵਿੱਤੀ ਬੋਝ ਦਿਨੋ-ਦਿਨ ਵੱਧ ਰਿਹਾ ਸੀ।

ਉਨ੍ਹਾਂ ਕਿਹਾ ਇੱਕ ਡਾਕਟਰ ਬਣਾਉਣ ‘ਤੇ ਸੂਬਾ ਸਰਕਾਰ ਦਾ ਘੱਟੋ-ਘੱਟ 13-14 ਲੱਖ ਰੁਪਏ ਸਲਾਨਾ ਖਰਚ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਕਾਲਜਾਂ ਵਿੱਚ ਐਮ.ਬੀ.ਬੀ.ਐਸ.ਦੇ ਪੂਰੇ ਕੋਰਸ ਦੀ ਫੀਸ ਸਰਕਾਰੀ ਮੈਡੀਕਲ ਕਾਲਜ ਦੇ ਮੁਕਾਬਲੇ ਕਈ ਗੁਣਾਂ ਜ਼ਿਆਦਾ ਹੈ ਅਤੇ ਸਰਕਾਰ ਨੇ ਇਨ੍ਹਾਂ ਪ੍ਰਾਈਵੇਟ ਮੈਡੀਕਲ ਕਾਲਜ ਦੀਆਂ ਫੀਸਾਂ ਵਿਚ ਇਕਸਾਰਤਾ ਲਿਆਉਣ ਲਈ ਕਈ ਉਪਰਾਲੇ ਕੀਤੇ ਹਨ।

ਸੋਨੀ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਵਿੱਚ ਵਧੀਆ ਫੀਸਾਂ ਦੇ ਕੇ ਵਿਦਿਆਰਥੀ 1.50 ਲੱਖ ਰੁਪਏ ਸਲਾਨਾ ਫੀਸ ਦੇ ਕੇ ਕੁੱਲ 7.80 ਲੱਖ ਰੁਪਏ ਵਿੱਚ ਸਾਢੇ ਚਾਰ ਸਾਲ ਦਾ ਕੋਰਸ ਮੁਕੰਮਲ ਕਰ ਲੈਣਗੇ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿੱਜੀ ਮੈਡੀਕਲ ਕਾਲਜਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਤੋਂ ਪਹਿਲਾਂ ਐਮ.ਬੀ.ਬੀ.ਐਸ.ਦੇ ਪੂਰੇ ਕੋਰਸ ਦੀ ਫੀਸ ਪੰਜ ਸਾਲ ਦੀ ਲਈ ਜਾਂਦੀ ਸੀ ਜਿਸ ਨੂੰ ਸਾਡੀ ਸਰਕਾਰ ਨੇ ਠੀਕ ਕਰਦੇ ਹੋਏ ਮੈਡੀਕਲ ਕਾਲਜ ਨੂੰ ਪਾਬੰਦ ਕੀਤਾ ਕਿ ਉਹ ਸਿਰਫ ਸਾਢ਼ੇ ਚਾਰ ਸਾਲ ਦੀ ਹੀ ਫੀਸ ਲੈਣ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿਚ ਤਿੰਨ ਸਰਕਾਰੀ ਮੈਡੀਕਲ ਕਾਲਜ ਚੱਲ ਰਹੇ ਹਨ ਅਤੇ 2 ਸਾਲਾਂ ਵਿਚ ਤਿੰਨ ਹੋਰ ਨਵੇਂ ਮੈਡੀਕਲ ਕਾਲਜ ਮੋਹਾਲੀ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਸ਼ੁਰੂ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਵਧੀਆ ਫੀਸਾਂ ਨਵੇਂ ਸੈਸ਼ਨ ਤੋਂ ਲਾਗੂ ਹੋਣਗੀਆਂ ਅਤੇ ਪਹਿਲਾਂ ਤੋਂ ਡਾਕਟਰੀ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ‘ਤੇ ਇਸ ਫ਼ੀਸ ਵਾਧੇ ਦਾ ਕੋਈ ਅਸਰ ਨਹੀਂ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.