ETV Bharat / city

ਸੱਜਣ ਕੁਮਾਰ ਨੂੰ ਜ਼ਮਾਨਤ ਤਾਂ ਟਾਇਟਲਰ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ: ਵਿਰੋਧੀਆਂ ਦੇ ਨਿਸ਼ਾਨੇ 'ਤੇ ਆਈ ਕਾਂਗਰਸ

author img

By

Published : Apr 28, 2022, 5:20 PM IST

Updated : Apr 28, 2022, 8:33 PM IST

ਦਿੱਲੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਇਟਲਰ (Sikh riots accused Jagdish Tytler) ਵੱਲੋਂ ਸੀਨੀਅਰ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਕਾਤ ਤੋਂ ਬਾਅਦ ਕਾਂਗਰਸ ਇੱਕ ਵਾਰ ਫੇਰ ਵਿਰੋਧੀਆਂ ਦੇ ਨਿਸ਼ਾਨੇ ਉਪਰ ਆ ਗਈ ਹੈ। ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਾਂਗਰਸ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਟਾਇਟਲਰ ਜਲਦ ਜੇਲ੍ਹ ਜਾਣ ਵਾਲਾ ਹੈ ਜਿਸ ਤੋਂ ਬਾਅਦ ਸੋਨੀਆ ਤੇ ਰਾਹੁਲ ਗਾਂਧੀ ਉਸ ਨਾਲ ਉੱਥੇ ਮੁਲਾਕਾਤ ਕਰ ਸਕਦੇ ਹਨ।

ਜਗਦੀਸ਼ ਟਾਇਟਲਰ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਤੇ ਸਵਾਲ

ਨਵੀਂ ਦਿੱਲੀ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਦਾ ਹੁਕਮ ਦਿੱਤਾ ਹੈ।

ਇਸ ਮਾਮਲੇ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਸੱਜਣ ਕੁਮਾਰ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਗਾ ਕਿਉਂਕਿ ਉਹ ਇੱਕ ਹੋਰ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ 1 ਲੱਖ ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪਾਸਪੋਰਟ ਸੌਂਪਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਛੱਡਣ 'ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸੱਜਣ ਕੁਮਾਰ ਨੂੰ ਸਬੂਤਾਂ ਨਾਲ ਛੇੜਛਾੜ ਨਾ ਕਰਨ ਅਤੇ ਗਵਾਹਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜਗਦੀਸ਼ ਟਾਇਟਰ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ: ਸੱਜਣ ਕੁਮਾਰ ਨੂੰ ਮਿਲੀ ਜ਼ਮਾਨਤ ਵਿਚਾਲੇ ਹੀ ਦਿੱਲੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਇਟਲਰ ਵੱਲੋਂ ਸੀਨੀਅਰ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ (Sikh riots accused Jagdish Tytler meeting with Sonia Gandhi) ਕੀਤੀ ਗਈ ਹੈ। ਇੰਨ੍ਹਾਂ ਦਿਨ੍ਹਾਂ ਵਿੱਚ ਕਾਂਗਰਸ ਵਿੱਚ ਵੱਡਾ ਫੇਰਬਦਲ ਹੋ ਰਿਹਾ ਹੈ। ਇਸ ਫੇਰਬਦਲ ਨੂੰ ਲੈਕੇ ਕਾਂਗਰਸ ਦੇ ਵੱਡੇ ਚਿਹਰੇ ਸੋਨੀਆ ਗਾਂਧੀ ਨੂੰ ਮਿਲ ਰਹੇ ਹਨ। ਇਸੇ ਦੌਰਾਨ ਹੀ ਜਗਦੀਸ਼ ਟਾਇਟਲਰ ਵੱਲੋਂ ਸੋਨੀਆ ਗਾਧੀ ਨਾਲ ਮੁਲਾਕਾਤ ਕੀਤੀ ਗਈ ਹੈ।

ਵਿਰੋਧੀਆਂ ਦੇ ਨਿਸ਼ਾਨੇ ’ਤੇ ਕਾਂਗਰਸ: ਇਸ ਮੁਲਾਕਾਤ ਤੋਂ ਬਾਅਦ ਕਾਂਗਰਸ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਗਈ ਹੈ। ਭਾਜਪਾ ਆਗੂ ਮਨਜਿੰਦਰ ਸਿਰਸਾ ਵੱਲੋਂ ਕਾਂਗਰਸ ਉੱਪਰ ਗੰਭੀਰ ਇਲਜ਼ਾਮ ਲਗਾਏ ਗਏ ਹਨ। ਸਿਰਸਾ ਨੇ ਕਾਂਗਰਸ ਉੱਪਰ ਸਵਾਲ ਚੁੱਕਦੇ ਹੋਏ ਕਿਹਾ ਕਿ 1984 ਦੇ ਸਿੱਖਾਂ ਦੇ ਕਾਤਲ ਜਗਦੀਸ਼ ਟਾਇਟਲਰ ਨੂੰ ਸੋਨੀਆ ਗਾਂਧੀ ਵੱਲੋਂ ਆਪਣੇ ਘਰ ਬੁਲਾ ਕੇ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੁਲਾਕਾਤ ਸਪੱਸ਼ਟ ਸੰਕੇਤ ਦੇ ਰਹੀ ਹੈ ਕਿ ਇਹ ਕਾਤਲ ਦੋਵੇਂ ਇੱਕ ਸਨ। ਸਿਰਸਾ ਨੇ ਕਿਹਾ ਕਿ ਉਨ੍ਹਾਂ ਗਾਂਧੀ ਪਰਿਵਾਰ ਦੇ ਕਹਿਣ ਉੱਪਰ ਕਤਲ ਕੀਤੇ ਗਏ ਸਨ।

ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਚੁੱਕੇ ਸਵਾਲ: ਉਨ੍ਹਾਂ ਸੋਨੀਆ ਗਾਂਧੀ ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਇਹ ਸੰਕੇਤ ਦੇ ਰਹੀ ਹੈ ਕਿ ਉਹ ਅੱਜ ਵੀ ਕਾਂਤਲਾ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਾਰਾ ਦੇਸ਼ ਦੇਖ ਰਿਹਾ ਹੈ। ਭਾਜਪਾ ਆਗੂ ਨੇ ਕਿਹਾ ਕਿ ਸਿੱਖਾਂ ਦੇ ਕਾਤਲਾਂ ਨੂੰ ਗਲੇ ਲਗਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਹੁਤ ਜਲਦੀ ਜਗਦੀਸ਼ ਟਾਇਟਲਰ ਜੇਲ੍ਹ ਵਿੱਚ ਹੋਵੇਗਾ ਅਤੇ ਉੱਥੇ ਜਾ ਕੇ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਉਸਨੂੰ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੋਗਲੇ ਚਿਹਰੇ ਨੂੰ ਪੂਰਾ ਦੇਸ਼ ਦੇਖ ਰਿਹਾ ਹੈ।

  • सोनिया गांधी और जगदीश टाईटलर की मीटिंग से गाँधी परिवार ये संदेश देना चाहता है कि वो आज भी सिखों के क़ातिलों के साथ खड़ा है और हमेशा उनका बचाव करता रहेगा#1984SikhGenocide@ANI pic.twitter.com/YdKyDoXS6e

    — Manjinder Singh Sirsa (@mssirsa) April 28, 2022 " class="align-text-top noRightClick twitterSection" data=" ">

ਇਸ ਮਸਲੇ 'ਤੇ ਕੀ ਸੋਚਦੇ ਨੇ ਕਾਂਗਰਸੀ: ਇਸ ਮਾਮਲੇ ਵਿੱਚ ਕਾਂਗਰਸੀ ਆਗੂ ਕੰਵਰ ਹਰਪ੍ਰੀਤ ਮੰਨਦੇ ਹਨ ਕਿ ਚਾਹੇ ਜਗਦੀਸ਼ ਟਾਈਟਲਰ ਦਾ ਮਾਮਲਾ ਕੋਰਟ ਵਿੱਚ ਚੱਲ ਰਿਹਾ ਹੈ ਪਰ ਬਾਵਜੂਦ ਇਸ ਦੇ ਅਜਿਹੇ ਵਿਅਕਤੀ ਜਿਸ ਉੱਪਰ ਇੰਨ੍ਹੇ ਦਾਗ ਲੱਗੇ ਹੋਏ ਹਨ ਉਸ ਨਾਲ ਪਾਰਟੀ ਨੂੰ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਜਿਸ ਨਾਲ ਪਾਰਟੀ ਦੀ ਛਵੀ ਖ਼ਰਾਬ ਨਾ ਹੋਵੇ।

ਪਿਛਲੇ ਸਾਲ ਕਾਂਗਰਸ ਨੇ ਟਾਇਟਲਰ ਨੂੰ ਦਿੱਤਾ ਸੀ ਅਹੁਦਾ: ਦੱਸ ਦਈਏ ਕਿ ਪਿਛਲੇ ਸਾਲ ਅਕਤੂਬਰ ਵਿੱਚ ਸੋਨੀਆ ਗਾਂਧੀ ਨੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਇਟਲਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਦੇ 37 ਸਥਾਈ ਅਹੁਦੇਦਾਰਾਂ ਵਿੱਚੋਂ ਇੱਕ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਸਿਆਸਤ ਭਖੀ ਸੀ। ਸੋਨੀਆ ਗਾਂਧੀ ਦੇ ਇਸ ਫੈਸਲੇ ਉੱਪਰ ਵਿਰੋਧੀ ਪਾਰਟੀਆਂ ਨੇ ਜੰਮਕੇ ਸਵਾਲ ਚੁੱਕੇ ਸਨ।

ਇਸ ਗੱਲ ਤੋਂ ਵੀ ਮੁਨਕਰ ਨਹੀਂ ਹੋਇਆ ਜਾ ਸਕਦਾ ਹੈ ਕਿ ਸਿੱਖ ਦੰਗਿਆਂ ਦੇ ਲੱਗਦੇ ਇਲਜ਼ਾਮਾਂ ਕਰਕੇ ਜਗਦੀਸ਼ ਟਾਇਟਲਰ ਤੋਂ ਕਾਂਗਰਸ ਨੂੰ ਦੂਰੀ ਬਣਾਉਂਦੇ ਦੇਖਿਆ ਜਾਂਦਾ ਰਿਹਾ ਹੈ। ਇਸ ਦੌਰਾਨ ਹੀ ਟਾਇਟਲਰ ਨੂੰ ਕਈ ਵਾਰ ਕਾਂਗਰਸ ਦੇ ਸਮਾਗਮਾਂ ਵਿੱਚ ਵੀ ਦੇਖਿਆ ਜਾਂਦਾ ਰਿਹਾ ਹੈ। ਉਨ੍ਹਾਂ ਨੂੰ ਇੱਕ ਵਾਰ ਰਾਜ ਘਾਟ 'ਤੇ ਦੇਖਿਆ ਗਿਆ ਸੀ ਜਦੋਂ ਰਾਹੁਲ ਗਾਂਧੀ ਦੀ ਇੱਕ ਦਿਨ ਦੀ ਭੁੱਖ ਹੜਤਾਲ ਹੋਣ ਵਾਲੀ ਸੀ ਪਰ ਰਾਹੁਲ ਗਾਂਧੀ ਦੇ ਆਉਣ ਤੋਂ ਪਹਿਲਾਂ ਹੀ ਟਾਇਟਲਰ ਨੂੰ ਉੱਥੋਂ ਹਟਾ ਦਿੱਤਾ ਗਿਆ।

ਟਾਇਟਲਰ ’ਤੇ ਸਿੱਖ ਦੰਗਿਆ ਦੇ ਇਲਜ਼ਾਮ: ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਤੋਂ ਬਾਅਦ ਜਗਦੀਸ਼ ਟਾਇਟਲਰ ਕਾਂਗਰਸ ਦਾ ਦੂਜਾ ਉਹ ਚਿਹਰਾ ਹੈ ਜਿਸ ਉੱਪਰ ਸਿੱਖ ਦੰਗਿਆਂ ਦੇ ਇਲਜ਼ਾਮ ਲੱਗਦੇ ਹਨ। ਸੀਬੀਆਈ ਨੇ ਟਾਇਟਲਰ ਖ਼ਿਲਾਫ 2007, 2009 ਅਤੇ 2014 ਵਿੱਚ ਕਲੋਜ਼ਰ ਰਿਪੋਰਟਾਂ ਦਾਇਰ ਕੀਤੀਆਂ ਸਨ ਪਰ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਦਸੰਬਰ 2015 ਵਿਚ ਦੰਗਾ ਪੀੜਤ ਲਖਵਿੰਦਰ ਕੌਰ ਦੀ ਪਟੀਸ਼ਨ ਦੇ ਮੱਦੇਨਜ਼ਰ ਕਲੋਜ਼ਰ ਰਿਪੋਰਟ ਨੂੰ ਖਾਰਜ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਸਿੱਖ ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ ਨੂੰ ਮਿਲੀ ਜ਼ਮਾਨਤ, ਪਰ ਜੇਲ੍ਹ ਤੋਂ ਨਹੀਂ ਆਉਣਗੇ ਬਾਹਰ

Last Updated : Apr 28, 2022, 8:33 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.