ਚੰਡੀਗੜ੍ਹ: ਕੋਵਿਡ ਦੀਆਂ ਚੁਣੌਤੀਆਂ ਦਰਮਿਆਨ ਪੰਜਾਬ ਵਿੱਚ ਕਣਕ ਦੀ ਖਰੀਦ ਚੰਗੇ ਢੰਗ ਨੇਪੜੇ ਚੜ੍ਹ ਗਈ ਹੈ। ਬੀਤੇ ਸਾਲ 129 ਲੱਖ ਮੀਟਰਕ ਟਨ ਦੇ ਮੁਕਾਬਲੇ ਇਸ ਸਾਲ ਕੁਲ 132 ਲੱਖ ਮੀਟਰਕ ਟਨ ਕਣਕ ਦੀ ਖਰੀਦ ਹੋਈ ਹੈ। ਇਸ ਦੇ ਨਤੀਜੇ ਵਜੋਂ ਬੀਤੇ ਸਾਲ 24,600 ਕਰੋੜ ਰੁਪਏ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 26,000 ਕਰੋੜ ਰੁਪਏ ਦੀ ਆਮਦਨ ਹੋਈ ਹੈ। ਕਣਕ ਦੀ ਖਰੀਦ ਦੇ 34ਵੇਂ ਦਿਨ 97,696 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 96475 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1221 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕੋਵਿਡ ਦੀਆਂ ਚੁਣੌਤੀਆਂ ਦਰਮਿਆਨ ਕਣਕ ਦੀ ਖਰੀਦ ਦੇ ਸੁਚਾਰੂ ਢੰਗ ਨਾਲ ਮੁਕੰਮਲ ਹੋਣ ਉਤੇ ਖੁਸ਼ੀ ਜਾਹਰ ਕਰਦਿਆਂ ਇਸ ਪ੍ਰਾਪਤੀ ਲਈ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਬੀਤੇ ਸਾਲ ਦੇ 129 ਲੱਖ ਮੀਟਰਕ ਟਨ ਦੇ ਮੁਕਾਬਲੇ ਇਸ ਸਾਲ ਕੁੱਲ 132 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਬੀਤੇ ਸਾਲ 24,600 ਕਰੋੜ ਰੁਪਏ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 26000 ਕਰੋੜ ਰੁਪਏ ਦੀ ਆਮਦਨ ਹੋਈ ਹੈ।
ਉੱਥੇ ਹੀ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਈ ਸਾਰੀਆਂ ਗੱਲਾਂ ਕਹੀਆਂ ਜਾ ਰਹੀਆਂ ਸਨ ਕਿ ਫਸਲ ਚੁੱਕੀ ਨਹੀਂ ਜਾਵੇਗੀ ਮੀਂਹ ਨਾਲ ਫਸਲ ਖਰਾਬ ਹੋ ਜਾਵੇਗੀ, ਪਰ ਅੱਜ ਵੀ ਕਿਸਾਨ ਮੁੱਖ ਮੰਤਰੀ ਤੇ ਭਰੋਸਾ ਕਰਦੇ ਹਨ ,ਕਿਉਂਕਿ ਮੰਡੀਆਂ ਦੇ ਵਿੱਚ ਹਰ ਦਾਣਾ ਸਰਕਾਰ ਵੱਲੋਂ ਖਰੀਦਿਆ ਗਿਆ ਹੈ।
ਵਿਰੋਧੀਆਂ ਨੇ ਕੀਤੇ ਵਾਰ
ਉੱਥੇ ਆਮ ਆਦਮੀ ਪਾਰਟੀ ਦੇ ਲੀਡਰ ਨੀਲ ਗਰਗ ਨੇ ਕਿਹਾ ਕਿ ਇਸ ਤਰੀਕੇ ਦੇ ਬਿਆਨ ਬੜੇ ਖਤਰਨਾਕ ਹਨ। ਉਨ੍ਹਾਂ ਕਿਹਾ ਕਿ ਇਸ ਤਰੀਕੇ ਲੱਗ ਰਿਹਾ ਹੈ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਸਰਕਾਰ ਸੱਟ ਮਾਰ ਰਹੀ ਹੈ ਇਸ ਦੇ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ ਮਾਸਟਰ ਬਲਵਿੰਦਰ ਸਿੰਘ ਗੋਰਾਇਆਂ ਨੇ ਕਿਹਾ ਕਿ ਇਹ ਸਭ ਕੁਝ ਕੇਂਦਰ ਸਰਕਾਰ ਵੱਲੋਂ ਸਿਰਫ਼ ਆਪਣੀ ਵਾਹ ਵਾਹ ਲੁੱਟਣ ਵਾਸਤੇ ਇਹ ਸਭ ਕੁਝ ਕੀਤਾ ਗਿਆ, ਇਸ ਨਾਲ ਕਿਸੇ ਵੀ ਤਰੀਕੇ ਦਾ ਕੋਈ ਫ਼ਾਇਦਾ ਕਿਸਾਨਾਂ ਨੂੰ ਨਹੀਂ ਹੋ ਰਿਹਾ।
ਇਹ ਵੀ ਪੜੋ: ਇਨ੍ਹਾਂ ਤਿੰਨ ਦੋਸਤਾਂ ਦੇ ਜੁਗਾੜ ਸਦਕਾ ਕੋਰੋਨਾ ਮਰੀਜ਼ਾਂ ਨੂੰ 'ਸੁਖ ਦਾ ਸਾਹ'