ETV Bharat / city

ਪੰਜਾਬ ਕੈਬਨਿਟ ਦੀ ਚੋਣ 'ਤੇ ਵਿਰੋਧੀਆਂ ਦੇ ਤਿੱਖੇ ਸਵਾਲ - ਹਰਪਾਲ ਸਿੰਘ ਚੀਮਾ

ਪੰਜਾਬ ਕੈਬਨਿਟ ਦੀ ਚੋਣ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਚੁੱਕਦੇ ਕਿਹਾ ਕਿ ਦਾਗੀ ਰਾਜਾ ਵੜਿੰਗ ਤੇ ਗੁਰਕੀਰਤ ਕੋਟਲੀ ਨੁੰ ਮੰਤਰੀ ਬਣਾਉਣ ਦੇ ਫੈਸਲੇ ਨੇ ਸਾਬਤ ਕੀਤਾ ਕਿ ਚੰਨੀ ਤੇ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਇਹਨਾਂ ਦੇ ਘਨੌਣੇ ਅਪਰਾਧਾਂ ਦੇ ਬਾਵਜੂਦ ਇਹਨਾਂ ਦਾ ਬਚਾਅ ਕਰ ਰਹੀ ਹੈ। ਵੜਿੰਗ ਕਤਲ ਕੇਸ ’ਚ ਸ਼ਾਮਲ ਜਦਕਿ ਕੋਟਲੀ ਜਬਰ ਜਨਾਹ ਤੇ ਨਜਾਇਜ਼ ਸ਼ਰਾਬ ਦੀ ਗੈਰ ਕਾਨੂੰਨੀ ਵਿਕਰੀ ਵਿਚ ਸ਼ਾਮਲ।

ਪੰਜਾਬ ਕੈਬਨਿਟ ਦੀ ਚੋਣ 'ਤੇ ਵਿਰੋਧੀਆਂ ਦੇ ਤਿੱਖੇ ਸਵਾਲ

author img

By

Published : Sep 25, 2021, 9:40 PM IST

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਦਾਗੀ ਵਿਧਾਇਕੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ ਨੂੰ ਵਜ਼ਾਰਤ ਵਿਚ ਸ਼ਾਮਲ ਕਰਨ ਦੇ ਫੈਸਲੇ ਨੂੰ ਉਹਨਾਂ ਦੇ ਘਿਨੌਣੇ ਅਪਰਾਧਾਂ ਦੇ ਬਾਵਜੂਦ ਉਹਨਾਂ ਦਾ ਬਚਾਅ ਕਰਨ ਦੀ ਕਾਰਵਾਈ ਕਰਾਰ ਦਿੱਤਾ।

ਸ਼੍ਰੋਮਣੀ ਅਕਾਲੀ ਦਲ

ਇਥੇ ਜਾਰੀ ਕੀਤੇ ਇਕ ਬਿਆਨ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਅਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਦਾਗੀ ਆਗੂਆਂ ਨੂੰ ਵਜ਼ਾਰਤ ਵਿਚ ਸ਼ਾਮਲ ਕਰਨ ਦੇ ਫੈਸਲੇ ਨਾਲ ਸ਼ਾਂਤੀ ਤੇ ਇਨਸਾਫ ਪਸੰਦ ਨਾਗਰਿਕ ਹੱਕੇ ਬੱਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਫੈਸਲੇ ਨੇ ਸਮੁੱਚੇ ਪੰਜਾਬੀਆਂ ਨੁੰ ਹੈਰਾਨੀ ਵਿਚ ਪਾ ਦਿੱਤਾ ਹੈ ਤੇ ਯੂਰਪ ਵਿਚ ਇਸ ਬਾਰੇ ਖਦਸ਼ੇ ਪ੍ਰਗਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੜਿੰਗ ’ਤੇ ਠੇਕੇਦਾਰ ਕਰਨ ਕਟਾਰੀਆ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਲੱਗੇ ਹਨ। ਕਟਾਰੀਆਂ ਨੇ ਫਰੀਦਕੋਟ ਵਿਚ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾਂ ਆਪਣੇ ਦੋ ਬੱਚਿਆਂ ਦੀ ਹੱਤਿਆ ਕਰ ਦਿੱਤੀ। ਇਸੇ ਤਰੀਕੇ ਕੋਟਲੀ ’ਤੇ 1994 ਵਿਚ ਫਰਾਂਸ ਦੀ ਪੰਜਾਬ ਆਈ ਸੈਲਾਨੀ ਕਾਤੀਆ ਡਰਨੈਡ ਨਾਲ ਜਬਰ ਜਨਾਹ ਕਰਨ ਤੇ ਛੇੜਖਾਨੀ ਕਰਨ ਦੇ ਦੋਸ਼ ਲੱਗੇ ਸਨ।

ਦੋਹਾਂ ਆਗੂਆਂ ਨੇ ਕਿਹਾ ਕਿ ਵੜਿੰਗ ਦੇ ਸਾਲੇ ਦੇ ਖਿਲਾਫ ਪਹਿਲਾਂ ਹੀ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੈ ਜਦਕਿ ਕੌਮੀ ਮਹਿਲਾ ਕਮਿਸ਼ਨ ਨੇ ਕੋਟਲੀ ਦੇ ਕਾਤੀਆ ਜਬਰ ਜਨਾਹ ਤੇ ਛੇੜਛਾੜ ਕੇਸ ਵਿਚ ਸ਼ਾਮਲ ਹੋਣ ’ਤੇ ਸੂਬਾ ਸਰਕਾਰ ਨੁੰ ਨੋਟਿਸ ਜਾਰੀ ਕੀਤਾ ਸੀ।

ਰੋਮਾਣਾ ਤੇ ਬਰਕੰਦੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵੜਿੰਗ ਤੇ ਕੋਟਲੀ ਵਰਗੇ ਦਾਗੀ ਵਿਧਾਇਕਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਉਨ੍ਹਾਂ ਦੇ ਮਾੜੇ ਕੰਮਾਂ ਵਿਚ ਸ਼ਾਮਲ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਤਰੱਕੀ ਦੇ ਕੇ ਮੰਤਰੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਸਰਕਾਰ ਵਿਚ ਨੈਤਿਕਤਾ ਤੇ ਕਦਰਾਂ ਕੀਮਤਾਂ ਦੀ ਕੋਈ ਥਾਂ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਬਰ ਜਨਾਹ ਤੇ ਛੇੜਛਾੜ ਤੋਂ ਇਲਾਵਾ ਕੋਟਲੀ ਦੇ ਖਿਲਾਫ ਖੰਨਾ ਤੇ ਆਲੇ ਦੁਆਲੇ ਦੇ ਇਲਾਕੇ ਵਿਚ ਗੈਰ ਕਾਨੂੰਨੀ ਸ਼ਰਾਬ ਵੇਚਣ ਦੇ ਵੀ ਦੋਸ਼ ਲੱਗੇ ਹਨ। ਉਹਨਾਂ ਨੇ ਕਾਂਗਰਸੀ ਲੀਡਰਸ਼ਿਪ ਨੂੰ ਚੇਤੇ ਕਰਵਾਇਆ ਕਿ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਕੇਸ ਦੀ ਅਗਲੀ ਸੁਣਵਾਈ 8 ਅਕਤੂਬਰ 2021 ਨੂੰ ਹੈ ਜੋ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੇ ਦਿਨ ਤੋਂ ਕੁਝ ਦਿਨਾਂ ਬਾਅਦ ਹੀ ਹੈ।

ਆਮ ਆਦਮੀ ਪਾਰਟੀ

ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਜੇ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਘਿਰੇ ਮੌਜ਼ੂਦਾ ਅਤੇ ਸਾਬਕਾ ਮੰਤਰੀਆਂ ਨੂੰ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਤਾਂ ‘ਆਪ’ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਸੰਘਰਸ਼ ਕਰੇਗੀ ਅਤੇ ਮੁੱਖ ਮੰਤਰੀ ਦੇ ਨਿਵਾਸ ’ਤੇ ਰੋਸ ਪ੍ਰਦਰਸ਼ਨ ਕਰੇਗੀ। ਚੀਮਾ ਨੇ ਮੰਗ ਕੀਤੀ ਹੈ ਕਿ ਕੈਪਟਨ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕੇਸ (ਐਫ.ਆਈ.ਆਰ) ਦਰਜ ਕਰਕੇ ਪੈਸੇ-ਪੈਸੇ ਦਾ ਹਿਸਾਬ ਲਿਆ ਜਾਵੇ ਅਤੇ ਉਨਾਂ ਨੂੰ ਸਲਾਖ਼ਾਂ ਪਿੱਛੇ ਸੁੱਟਿਆ ਜਾਵੇ। ਇਹ ਮੰਗ ਹਰਪਾਲ ਸਿੰਘ ਚੀਮਾ ਨੇ ‘ਆਪ’ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤੀ। ਇਸ ਸਮੇਂ ਉਨਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜ਼ੂਦ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਲੰਮੇ ਸਮੇਂ ਤੋਂ ਪੰਜਾਬ ਮੰਤਰੀ ਮੰਡਲ ਵਿਚੋਂ ਭਿ੍ਰਸ਼ਟ ਮੰਤਰੀਆਂ ਨੂੰ ਬਰਖਾਸਤ ਕਰਨ ਦੀ ਮੰਗ ਕਰਦੀ ਆ ਰਹੀ ਹੈ। ਇਸ ਕਾਰਨ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੰਤਰੀ ਮੰਡਲ ਵਿੱਚੋਂ ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਸੁੰਦਰ ਸ਼ਾਮ ਅਰੋੜਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ। ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਗੱਲ ਦੀ ਤਸੱਲੀ ਹੈ ਕਿ ਬਤੌਰ ਮੁੱਖ ਵਿਰੋਧੀ ਧਿਰ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਕਾਮਯਾਬ ਹੋਏ ਹਨ।

ਚੀਮਾ ਨੇ ਕਿਹਾ ਮੰਤਰੀ ਮੰਡਲ ’ਚ ਫੇਰ ਬਦਲ ਨੇ ਸਾਡੇ ਸਾਰੇ ਦੋਸ਼ਾਂ ਦੀ ਪੁਸ਼ਟੀ ਕਰ ਦਿੱਤੀ, ਪਰ ਕੀ ਇਸ ਨਾਲ ਕਾਂਗਰਸ ਨੇ ਆਪਣਾ ਦਹਾਕਿਆਂ ਪੁਰਾਣਾ ਭਿ੍ਰਸ਼ਟ ਕਿਰਦਾਰ ਬਦਲ ਲਿਆ ਹੈ ਜਾਂ ਇਹ ਸਿਰਫ਼ ਚੋਣਾ ਤੋਂ ਪਹਿਲਾ ਕੀਤਾ ਗਿਆ ਡਰਾਮਾ ਹੈ ? ਉਨ੍ਹਾਂ ਕਿਹਾ ਕਿ ਸਵਾਲ ਅਤੇ ਚੁਣੌਤੀ ਇਹ ਹੈ ਕਿ ਮੁੱਖ ਮੰਤਰੀ ਇਹਨਾਂ ਭ੍ਰਿਸ਼ਟ ਮੰਤਰੀਆਂ ਵਿਰੁੱਧ ਐਫ.ਆਈ.ਆਰ ਦਰਜ ਕਦੋਂ ਕਰਦੇ ਹਨ ?

ਇਹ ਵੀ ਪੜ੍ਹੋ:ਪੰਜਾਬ ਕੈਬਨਿਟ ਦਾ ਕੱਲ੍ਹ ਸਹੁੰ ਚੁੱਕ ਸਮਾਗਮ, ਜਾਣੋ ਕੌਣ-ਕੋਣ ਹੋਵੇਗਾ ਚੰਨੀ ਦੀ ਟੀਮ 'ਚ ਸ਼ਾਮਿਲ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਂਵੇਂ ਕੈਪਟਨ ਸਰਕਾਰ ਦੇ ਸਾਢੇ 4 ਸਾਲਾਂ ਵਿੱਚ ਲੋਕਾਂ ਨੇ ਅੱਖੀਂ ਦੇਖ ਲਿਆ ਕਿ ਇਹ ਸਾਰੇ ਕਾਂਗਰਸੀ ‘ਅਲੀ ਬਾਬਾ’ ਗੈਂਗ ਦਾ ਹੀ ਹਿੱਸਾ ਰਹੇ ਹਨ। ਚੰਨੀ ਦੀ ਅਗਵਾਈ ਥੱਲੇ ਇਹ ਦੁੱਧ ਧੋਤੇ ਨਹੀਂ ਹੋ ਜਾਣਗੇ, ਪਰ ਕੀ ਕਾਂਗਰਸ ਲੋਕਾਂ ਨੂੰ ਉਹ ਪੈਮਾਨਾ ਦੱਸੇਗੀ ਕਿ ਮੰਡੀ ਮਾਫ਼ੀਆ ਦੇ ਸਰਗਨਾ ਭਾਰਤ ਭੂਸ਼ਣ ਆਸ਼ੂ ਨੂੰ ਕਿਉਂ ਬਚਾ ਲਿਆ ?

ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਮੁੜ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਬਾਰੇ ਹਰਪਾਲ ਸਿੰਘ ਚੀਮਾ ਨੇ ਸਵਾਲ ਕੀਤਾ ਕੀ ਰਾਣਾ ਗੁਰਜੀਤ ਸਿੰਘ ਹੁਣ ਗੰਗਾ ਨਹਾ ਆਏ ਹਨ ?

ETV Bharat Logo

Copyright © 2025 Ushodaya Enterprises Pvt. Ltd., All Rights Reserved.