ਚੰਡੀਗੜ੍ਹ: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਨੁਮਾਨ ਦਿੱਤੀ ਹੈ ਕਿ ਪੰਜਾਬ ਦਾ ਤਾਪਮਾਨ ਡਿੱਗ ਸਕਦਾ ਹੈ ਅਤੇ ਸੋਮਵਾਰ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬਾਰਿਸ਼ ਹੋ ਸਰਦੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਦੇ ਅਨੁਸਾਰ ਸੂਬੇ ਵਿੱਚ 10 ਤੋਂ 20 ਐਮਐਮ ਮੀਂਹ ਪੈ ਸਕਦਾ ਹੈ ਅਤੇ 50 ਤੋਂ 80 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲ ਸਕਦੀ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 20 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਮੀਂਗ ਪੈਣ ਦਾ ਅਨੁਮਾਨ ਹੈ ਅਤੇ ਤੁਫਾਨ ਦੇ ਅਸਾਰ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਅੱਜ ਜਲੰਧਰ ਵਿੱਚ 64 ਕਿਲੋਮੀਟ ਪ੍ਰਤੀ ਘੰਟਾ ਰਫ਼ਤਾਰ ਨਾਲ ਹਵਾ ਚੱਲੇਗੀ ਅਤੇ ਮੀਂਹ ਪੈਣ ਦੇ ਪੂਰੇ ਅਸਾਰ ਹਨ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 32 ਡਿਗਰੀ ਰਹੇਗੀ। ਆਸਮਾਨ ਵਿੱਚ ਬੱਦਲ ਰਹਿਣਗੇ ਅਤੇ ਤੇਜ਼ ਹਵਾ ਨਾਲ ਮੀਂਹ ਦੇ ਅਸਾਰ ਹਨ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ। ਬੱਦਲਵਾਹੀ ਰਹੇਗੀ ਅਤੇ ਕੁੱਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ। ਹਵਾ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਤੱਕ ਰਹਿ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ 70% ਮੀਂਹ ਪੈਣ ਦਾ ਅਨੁਮਾਨ ਹੈ ਅਤੇ ਤੇਜ਼ ਹਵਾ ਚੱਲੇਗੀ।
ਇਹ ਵੀ ਪੜੋ: ਹੈਰਾਨੀਜਨਕ ! ਜ਼ਮੀਨੀ ਵਿਵਾਦ ਕਾਰਨ ਪੁੱਤ ਨੇ ਪਿਓ ਦਾ ਕੀਤਾ ਕਤਲ