ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਹੁਣ ਇੱਕ ਨਵੀਂ ਮੁਸੀਬਤ ’ਚ ਫਸਦੇ ਨਜਰ ਆ ਰਹੇ ਹਨ। ਦੱਸ ਦਈਏ ਕਿ ਮੁਹਾਲੀ ਦੀ ਇੱਕ ਅਦਾਲਤ ਨੇ ਚੰਡੀਗੜ੍ਹ ਦੇ ਸੈਕਟਰ 20 ਚ ਸਥਿਤ ਉਸ ਕੋਠੀ ਨੂੰ ਆਰਜ਼ੀ ਤੌਰ ’ਤੇ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ ਜਿੱਥੇ ਇਸ ਵੇਲੇ ਰਹਿ ਰਹੇ ਹਨ।
ਮਾਮਲੇ ਸਬੰਧੀ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਪੀਐਸ ਗਰੇਵਾਲ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ੀ ਕੋਠੀ ਨੂੰ ਅਟੈਚ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਸਬੰਧੀ ਅਦਾਲਤ ਨੇ ਜ਼ਿਲ੍ਹਾ ਕੁਲੈਕਟਰ ਮੋਹਾਲੀ ਨੂੰ ਰਿਸੀਵਰ ਨਿਯੁਕਤ ਕੀਤਾ ਹੈ ਤਾਂ ਜੋ ਉਹ ਸੁਮੇਧ ਸੈਣੀ ਦੀ ਰਿਹਾਇਸ਼ੀ ਕੋਠੀ ਨੂੰ ਅਟੈਚ ਕਰਨ ਦੀ ਕਾਰਵਾਈ ਨੂੰ ਅੰਜਾਮ ਦੇਣ।
ਦੱਸ ਦਈਏ ਕਿ ਵਿਜੀਲੈਂਸ ਵਿਭਾਗ ਨੇ ਪੂਰੀ ਜਾਂਚ ਤੋਂ ਬਾਅਦ ਇਹ ਇਲਜ਼ਾਮ ਲਗਾਏ ਗਏ ਹਨ ਕਿ ਸੁਮੇਧ ਸੈਣੀ ਦੇ ਕਹਿਣ ’ਤੇ ਕੋਠੀ ਨੂੰ ਕਥਿਤ ਤੌਰ ਉੱਤੇ ਦੋ ਨੰਬਰ ਦੇ ਪੈਸੇ ਨਾਲ ਖਰੀਦੀ ਗਈ ਸੀ। ਨਾਲ ਹੀ ਇਹ ਵੀ ਦੱਸਿਆ ਕਿ ਹੈ ਕਿ ਪੰਜਾਬ ਸਰਕਾਰ ਦੇ ਇੱਕ ਮੌਜੂਦਾ ਐਕਸੀਅਨ ਨਿਮਰਤ ਦੀਪ ਸਿੰਘ ਨੇ ਸੁਮੇਧ ਸੈਣੀ ਲਈ ਆਪਣੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲ ਦੇ ਨਾਂਅ ਉੱਤੇ ਰਿਸ਼ਵਤ ਤੇ ਦੋ ਨੰਬਰ ਦਾ ਧਨ ਹਾਸਲ ਕੀਤਾ ਸੀ। ਇਸ ਧਨ ਤੋਂ ਸੁਰਿੰਦਰਜੀਤ ਸਿੰਘ ਜਸਪਾਲ ਨੇ ਕਥਿਤ ਤੌਰ ’ਤੇ ਕੋਠੀ ਖ਼ਰੀਦੀ ਸੀ। ਕੋਠੀ ਦੀ ਮੁਰੰਮਤ ਤੋਂ ਬਾਅਦ ਅਕਤੂਬਰ 2018 ’ਚ ਦਸਤਾਵੇਜ਼ਾਂ ਵਿੱਚ ਕਥਿਤ ਤੌਰ ਉੱਤੇ ਇਹੋ ਦਰਸਾਇਆ ਗਿਆ ਹੈ ਕਿ ਉੱਥੇ ਸੁਮੇਧ ਸੈਣੀ ਰਹਿ ਰਹੇ ਹਨ।
ਫਿਲਹਾਲ ਵਿਜੀਲੈਂਸ ਵਿਭਾਗ ਨੇ ਪੂਰੀ ਜਾਂਚ ਤੋਂ ਬਾਅਦ ਅਦਾਲਤ ਚ ਅਰਜੀ ਦਿੱਤੀ ਸੀ ਕਿ ਸੁਮੇਧ ਸੈਣੀ ਦੀ ਰਿਹਾਇਸ਼ੀ ਕੋਠੀ ਨੂੰ ਅਟੈਚ ਕੀਤਾ ਜਾਵੇ।
ਇਹ ਵੀ ਪੜੋ: ਸਿੱਧੂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਵੀ ਹੋਣਗੇ ਨਿਯੁਕਤ - ਸੂਤਰ