ETV Bharat / city

ਮਾਹਿਰਾਂ ਨੂੰ ਤੀਜੀ ਲਹਿਰ ਲਈ ਤਿਆਰੀਆਂ ਵਧਾਉਣ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਾ.ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰਾਂ ਦੇ ਸਮੂਹ ਨੂੰ ਕਰੋਨਾਵਾਇਰਸ ਦੇ ਨਵੇਂ ਰੂਪ ਦੇ ਸੰਦਰਭ ਵਿੱਚ ਵੈਕਸੀਨ ਦੇ ਅਸਰ ਦਾ ਅਧਿਐਨ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਮਾਹਿਰਾਂ ਨੂੰ ਤੀਜੀ ਲਹਿਰ ਲਈ ਤਿਆਰੀਆਂ ਵਧਾਉਣ ਦੇ ਹੁਕਮ
ਮਾਹਿਰਾਂ ਨੂੰ ਤੀਜੀ ਲਹਿਰ ਲਈ ਤਿਆਰੀਆਂ ਵਧਾਉਣ ਦੇ ਹੁਕਮ
author img

By

Published : Jun 15, 2021, 10:48 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰਾਂ ਦੇ ਸਮੂਹ ਨੂੰ ਕਰੋਨਾਵਾਇਰਸ ਦੇ ਨਵੇਂ ਰੂਪ ਦੇ ਸੰਦਰਭ ਵਿਚ ਵੈਕਸੀਨ ਦੇ ਅਸਰ ਦਾ ਅਧਿਐਨ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, ਕਿ ਵਾਇਰਸ ਦੇ ਮਹੀਨਾਵਾਰ ਬਦਲਦੇ ਸਰੂਪ ਵਿੱਚ ਇਹ ਦੇਖਿਆ ਗਿਆ, ਕਿ ਭਾਵੇਂ ਮਾਰਚ ਵਿੱਚ 95 ਫੀਸਦੀ ਸਮੱਸਿਆ ਯੂ.ਕੇ. ਵਾਇਰਸ ਦੇ ਰੂਪ ਕਰਕੇ ਸੀ, ਅਤੇ ਅਪ੍ਰੈਲ, 2021 ਵਿੱਚ ਡੈਲਟਾ ਵਾਇਰਸ ਵੱਧਣਾ ਸ਼ੁਰੂ ਹੋਇਆ, ਅਤੇ ਮਈ ਤੱਕ ਇਹ ਹਾਵੀ ਹੋ ਕੇ ਲਗਪਗ 90 ਫੀਸਦੀ ਤੱਕ ਪਹੁੰਚ ਗਿਆ। ਕੋਵਿਡ ਦੀ ਮੀਟਿੰਗ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਚਿੰਤਾ ਦਾ ਵਿਸ਼ਾ ਹੈ ਕਿ ਬਰਾਜੀਲ ਵਾਇਰਸ ਦਾ ਰੂਪ ਅਪ੍ਰੈਲ ਵਿਚ ਇਕ ਫੀਸਦੀ ਤੋਂ ਵਧਣਾ ਸ਼ੁਰੂ ਹੋਇਆ ਜੋ ਹੁਣ 8 ਫੀਸਦੀ ਤੇ ’ਹੈ।

ਮਾਹਿਰਾਂ ਨੂੰ ਤੀਜੀ ਲਹਿਰ ਲਈ ਤਿਆਰੀਆਂ ਵਧਾਉਣ ਦੇ ਹੁਕਮ
ਮਾਹਿਰਾਂ ਨੂੰ ਤੀਜੀ ਲਹਿਰ ਲਈ ਤਿਆਰੀਆਂ ਵਧਾਉਣ ਦੇ ਹੁਕਮ
ਉਨ੍ਹਾਂ ਨੇ ਕੁਝ ਹੋਰ ਸੈਂਪਲਾਂ ਦਾ ਅਧਿਐਨ ਕਰਨ ਦੀ ਲੋੜ ਉਤੇ ਵੀ ਜੋਰ ਦਿੱਤਾ ਤਾਂ ਕਿ ਸਪੱਸ਼ਟ ਤਸਵੀਰ ਸਾਹਮਣੇ ਲਿਆਉਣ ਦੇ ਨਾਲ-ਨਾਲ ਠੋਸ ਕਾਰਜਨੀਤੀ ਘੜੀ ਜਾਂ ਸਕੇ। ਸੂਬੇ ਦੇ ਸਲਾਹਕਾਰ ਡਾ. ਕੇ.ਕੇ ਤਲਵਾੜ ਨੇ ਕਿਹਾ ਕਿ ਦੂਜੀ ਲਹਿਰ ਦੌਰਾਨ ਵੈਂਟੀਲੈਂਟਰ ਉਤੇ ਰਹੇ ਮਰੀਜਾਂ ਦੇ ਆਡਿਟ ਦਾ ਅਧਿਐਨ ਕਰਨ ਲਈ ਮਾਹਿਰਾਂ ਦੇ ਗਰੁੱਪ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਕਿ ਭਵਿੱਖ ਲਈ ਇਸ ਸਬੰਧ ਵਿਚ ਜਾਣਕਾਰੀ ਇਕੱਤਰ ਕੀਤੀ ਜਾ ਸਕੇ। ਮੁੱਖ ਸਕੱਤਰ ਵਿਨੀ ਮਹਾਜਨ ਨੇ ਖੁਲਾਸਾ ਕੀਤਾ ਕਿ ਡਾ. ਤਲਵਾੜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਵਾਇਰਸ ਦੇ ਸੈਂਪਲਿੰਗ ਦੇ ਪ੍ਰਬੰਧਨ ਦੀ ਕੋਸ਼ਿਸ਼ ਕਰ ਰਹੇ ਹਨ।ਮੁੱਖ ਮੰਤਰੀ ਨੇ ਬਲੈਕ ਫੰਗਸ ਦੇ ਸਾਰੇ ਕੇਸ ਘੋਖਣ ਦੇ ਹੁਕਮ ਦਿੱਤੇ ਜਿਸ ਦੇ ਸੂਬੇ ਵਿਚ ਇਸ ਵੇਲੇ 441 ਕੇਸ ਹਨ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਨ੍ਹਾਂ ਵਿੱਚੋਂ 51 ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 308 ਕੇਸ ਇਲਾਜ ਅਧੀਨ ਹਨ। ਸਿਹਤ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਕੁੱਲ 441 ਕੇਸਾਂ ਵਿੱਚੋਂ 388 ਕੇਸ ਪੰਜਾਬ ਤੋਂ ਹਨ ਜਦਕਿ ਬਾਕੀ ਕੇਸ ਦੂਜੇ ਸੂਬਿਆਂ ਤੋਂ ਹਨ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਇਲਾਜ ਲਈ ਦਵਾਈਆਂ ਦੀ ਢੁਕਵੀਂ ਸਪਲਾਈ ਉਪਲਬਧ ਹੈ।ਮੁੱਢਲੇ ਲੱਛਣਾਂ ਦੀ ਸ਼ਨਾਖ਼ਤ ਰਾਹੀਂ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਵਿਰੁੱਧ ਸਮੇਂ ਸਿਰ ਬਣਦੇ ਕਦਮ ਚੁੱਕਣ ਦਾ ਸੱਦਾ ਦਿੰਦੇ ਹੋਏ। ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਇੱਕ ਦਿਨ ਵਿੱਚ ਲਗਪਗ 50,000 ਟੈਸਟਿੰਗ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਪੌਜ਼ਟਿਵ ਮਰੀਜ਼ ਦੇ ਬਦਲੇ ਕੰਟੈਕਟ ਟਰੇਸਿੰਗ ਅਤੇ ਟੈਸਟਿੰਗ ਲਈ 15 ਵਿਅਕਤੀਆਂ ਦੀ ਪ੍ਰਕਿਰਿਆ ਜਾਰੀ ਰੱਖਣ ਲਈ ਆਖਿਆ. ਜਦਕਿ ਘਰੇਲੂ ਏਕਾਂਤਵਾਸ ਦੇ ਮਾਮਲਿਆਂ ਵਿੱਚ ਨਿਗਰਾਨੀ ਅਤੇ ਪ੍ਰਬੰਧਨ ਨੂੰ ਮਜ਼ਬੂਤ ਕਰਨ ਦੀ ਲੋੜ ਉਤੇ ਜੋਰ ਦਿੱਤਾ।

ਮੁੱਖ ਮੰਤਰੀ ਨੇ ਟੈਸਟਿੰਗ ਕਿੱਟਾਂ, ਦਵਾਈਆਂ, ਫਤਹਿ ਕਿੱਟਾਂ ਆਦਿ ਦੀ ਢੁੱਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਲਈ ਬਣਦੇ ਕਦਮ ਚੁੱਕਣ ਦੇ ਹੁਕਮ ਦਿੰਦਿਆਂ ਕਿਹਾ, ਪੇਂਡੂ ਇਲਾਕਿਆਂ ਅਤੇ ਛੋਟੇ ਕਸਬਿਆਂ ਵਿੱਚ ਵਿਸ਼ੇਸ਼ ਤੌਰ ਉਤੇ ਢੁੱਕਵੀਆਂ ਸਿਹਤ ਸੇਵਾਵਾਂ ਬਰਕਰਾਰ ਰੱਖੀਆਂ ਜਾਣ। ਉਨ੍ਹਾਂ ਕਿਹਾ, “ਸਾਨੂੰ ਹਰੇਕ ਹੈਲਥ ਐਂਡ ਵੈਲਨੈੱਸ ਸੈਂਟਰ ਵਿਚ ਫਤਹਿ ਕਿੱਟਾਂ ਅਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ, ਤਾਂ ਕਿ ਇਸ ਦੀ ਸਮੇਂ ਸਿਰ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ।”ਮੁੱਖ ਮੰਤਰੀ ਨੇ ਦੱਸਿਆ ਕਿ ‘ਕਰੋਨਾ ਮੁਕਤ ਪੇਂਡੂ ਅਭਿਆਨ’ ਤਹਿਤ 1.6 ਕਰੋੜ ਵਿਅਕਤੀਆਂ (38 ਲੱਖ ਘਰਾਂ) ਦੀ ਲਗਪਗ ਸਕਰੀਨਿੰਗ ਕੀਤੀ ਜਾਂ ਚੁੱਕੀ ਹੈ। ਜਿਸ ਵਿੱਚੋਂ 6982 ਵਿਅਕਤੀ ਪੋਜ਼ਟਿਵ ਪਾਏ ਗਏ। ਜਿਨ੍ਹਾਂ ਨੂੰ ਪ੍ਰੋਟੋਕਾਲ ਮੁਤਾਬਕ ਸਹਾਇਤਾ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਜਾਰੀ ਰੱਖਣਾ ਚਾਹੀਦਾ ਹੈ। ਹਾਲਾਂਕਿ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ, ਕਿ ਠੀਕਰੀ ਪਹਿਰੇ ਅਤੇ ਹੋਰ ਕਦਮਾਂ ਦੀ ਪਾਲਣਾ ਕਾਇਮ ਰੱਖੀ ਜਾਵੇ, ਤਾਂ ਕਿ ਇਨ੍ਹਾਂ ਇਲਾਕਿਆਂ ਵਿੱਚ ਪੋਜ਼ਟਿਵਿਟੀ ਨੂੰ ਕਾਬੂ ਵਿੱਚ ਰੱਖਿਆ ਜਾਂ ਸਕੇ। ਉਨ੍ਹਾਂ ਇਸ ਗੱਲ ਉਤੇ ਜੋਰ ਦਿੱਤਾ, ਕਿ ਮਾਈਕ੍ਰੋ-ਕੰਟੇਨਮੈਂਟ ਨੂੰ ਬਿਨਾਂ ਲਾਂਭੇ ਕੀਤੇ ਬਿਨਾਂ ਜਾਰੀ ਰੱਖਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਵਿਭਾਗਾਂ ਨੂੰ ਭਰਤੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ, ਤਾਂ ਕਿ ਜਨਤਕ ਅਤੇ ਪ੍ਰਾਈਵੇਟ ਸੈਕਟਰਾਂ (ਖਾਸ ਤੌਰ ਉਤੇ ਜਿਨ੍ਹਾਂ ਜਿਲਿਆਂ ਵਿਚ ਮੌਤ ਦਰ ਵੱਧ ਹੈ) ਦੀਆਂ ਸਾਰੀਆਂ ਐਲ-2 ਅਤੇ ਐਲ-3 ਸੰਸਥਾਵਾਂ ਵਿੱਚ ਸਿਹਤ ਸੰਭਾਲ ਪ੍ਰੋਗਰਾਮਾਂ ਨੂੰ ਮਜ਼ਬੂਤ ਕਰਨ ਅਤੇ ਸਮਰੱਥਾ ਵਧਾ ਕੇ ਢੁੱਕਵੀਂ ਮਨੁੱਖੀ ਸ਼ਕਤੀ ਨੂੰ ਯਕੀਨੀ ਬਣਾਇਆ ਜਾਂ ਸਕੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੂਜੀ ਲਹਿਰ ਵਿੱਚ 25 ਫੀਸਦੀ ਤੋਂ ਵੱਧ ਬੈੱਡਾਂ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਦੂਜੀ ਅਤੇ ਤੀਜੀ ਲਹਿਰ ਦਰਮਿਆਨ ਅੰਤਰ ਦੀ ਵਰਤੋਂ ਕਰਕੇ ਸਪੈਸ਼ਲਿਸਟਾਂ ਨੂੰ ਜਾਨ ਬਚਾਉਣ ਵਾਲੇ ਐਨਸਥੀਜੀਆ ਦੇ ਸਕਿੱਲਜ਼ ਵਰਗੇ ਘਾਟ ਵਾਲੇ ਖੇਤਰਾਂ ਸਬੰਧੀ ਸਿੱਖਿਅਤ ਕੀਤਾ ਜਾ ਸਕੇ।ਇਹ ਵੀ ਪੜ੍ਹੋ:-ਰਵਨੀਤ ਬਿੱਟੂ ਨੇ ਆਪਣੇ ਬਿਆਨਾਂ 'ਤੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਸਫਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.