ਚੰਡੀਗਡ਼੍ਹ:ਚੰਡੀਗਡ਼੍ਹ ਦੇ ਐਜੂਕੇਸ਼ਨ ਡਿਪਾਰਟਮੈਂਟ ਨੇ ਪਿਛਲੇ ਸਾਲ ਸ਼ਹਿਰ ਦੇ ਪ੍ਰਾਈਵੇਟ ਸਕੂਲਾਂ(Private School) ਨੌਕਰੀ ਨਾ ਕਰਨ ਦੇ ਜਿਹੜੇ ਆਦੇਸ਼ ਦਿੱਤੇ ਸੀ ਉਨ੍ਹਾਂ ਆਦੇਸ਼ਾਂ ਤੇ ਸ਼ੁੱਕਰਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਮੋਹਰ ਲਗਾ ਦਿੱਤੀ ਹੈ ਅਤੇ ਇਸ ਦੇ ਖਿਲਾਫ਼ ਪ੍ਰਾਈਵੇਟ ਸਕੂਲਾਂ ਦੀ ਸੰਸਥਾ ਇੰਡੀਪੈਂਡੈਂਟ ਸਕੂਲ ਐਸੋਸੀਏਸ਼ਨ ਨੇ ਹਾਈਕੋਰਟ ਵਿੱਚ ਜਿਹੜੀ ਪਟੀਸ਼ਨ ਦਾਖ਼ਲ ਕੀਤੀ ਸੀ ਉਸ ਨੂੰ ਖਾਰਿਜ ਕਰ ਦਿੱਤਾ ਹੈ ।
ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਦੀ ਇਹ ਪਟੀਸ਼ਨ ਖਾਰਿਜ ਕਰਦੇ ਹੋਏ ਕਿਹਾ ਕਿ ਸਿੱਖਿਆ ਵਪਾਰ ਨਹੀਂ ਹੈ ਇਸ ਸਮਾਜ ਦੇ ਪ੍ਰਤੀ ਸੇਵਾ ਹੈ ।ਇਸ ਤੋਂ ਹੋਣ ਵਾਲੀ ਇਨਕਮ ਸਕੂਲ ਦੀ ਪ੍ਰਾਥਮਿਕਤਾ ਨਹੀਂ ਹੋ ਸਕਦੀ ।ਹਾਈ ਕੋਰਟ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਚੰਡੀਗਡ਼੍ਹ ਦੇ ਐਜੂਕੇਸ਼ਨ ਡਿਪਾਰਟਮੈਂਟ ਨੇ ਇਹ ਨਿਰਦੇਸ਼ ਦੇ ਕੇ ਕੁਝ ਗ਼ਲਤ ਫ਼ੈਸਲਾ ਨਹੀਂ ਕੀਤਾ ਹੈ ਕਿ ਉਸ ਨੂੰ ਖਾਰਿਜ ਕੀਤਾ ਜਾਵੇ ।ਲਿਹਾਜ਼ਾ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਨੂੰ ਆਪਣੀ ਵੈੱਬਸਾਈਟ ਤੇ ਬੈਲੇਂਸਸ਼ੀਟ ਅਪਲੋਡ ਕਰਨ ਦੇ ਆਦੇਸ਼ ਦਿੱਤੇ ਨੇ ।ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ ਕਿ ਅਜਿਹੇ ਕਰਨ ਦੇ ਲਈ ਇਨ੍ਹਾਂ ਸਕੂਲਾਂ ਨੂੰ ਥੋੜ੍ਹਾ ਸਮਾਂ ਦਿੱਤਾ ਜਾਵੇ ।
ਇਹ ਵੀ ਪੜੋ:ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਨਵਜੋਤ ਸਿੰਘ ਸਿੱਧੂ ਦਾ ਇਕ ਹੋਰ ਟਵੀਟ ਪਟਾਕਾ