ETV Bharat / city

ਕੇਜਰੀਵਾਲ ਦਾ CM ਚੰਨੀ ’ਤੇ ਵਾਰ, ਕਿਹਾ- ਚਮਕੌਰ ਸਾਹਿਬ ’ਚ ਹੋਵੇਗੀ ਹਾਰ ! - ਕੇਜਰੀਵਾਲ ਦਾ CM ਚੰਨੀ ’ਤੇ ਵਾਰ

ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸਾਡਾ ਸਰਵੇ ਦੱਸ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ (Channi is losing to Chamkaur Sahib) ਹਨ। ਟੀਵੀ 'ਤੇ ED ਅਫਸਰਾਂ ਨੂੰ ਇੰਨੇ ਮੋਟੇ ਨੋਟਾਂ ਦੇ ਬੰਡਲ ਗਿਣਦੇ ਦੇਖ ਕੇ ਲੋਕ ਹੈਰਾਨ ਹਨ।

ਕੇਜਰੀਵਾਲ ਦਾ CM ਚੰਨੀ ’ਤੇ ਵਾਰ
ਕੇਜਰੀਵਾਲ ਦਾ CM ਚੰਨੀ ’ਤੇ ਵਾਰ
author img

By

Published : Jan 21, 2022, 12:38 PM IST

Updated : Jan 21, 2022, 12:58 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰਿਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨੇ ਸਾਧੇ ਹਨ। ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸਾਡਾ ਸਰਵੇ ਦੱਸ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ (Channi is losing to Chamkaur Sahib) ਰਹੇ ਹਨ। ਟੀਵੀ 'ਤੇ ED ਅਫਸਰਾਂ ਨੂੰ ਇੰਨੇ ਮੋਟੇ ਨੋਟਾਂ ਦੇ ਬੰਡਲ ਗਿਣਦੇ ਦੇਖ ਕੇ ਲੋਕ ਹੈਰਾਨ ਹਨ।

ਇਹ ਵੀ ਪੜੋ: ਭਾਜਪਾ 65 ਸੀਟਾਂ ਤੇ ਕੈਪਟਨ 39 ਸੀਟਾਂ ’ਤੇ ਲੜ ਸਕਦੇ ਨੇ ਚੋਣ, ਅੱਜ ਸੂਚੀ ਹੋਵੇਗੀ ਜਾਰੀ !

ਈਡੀ ਨੇ ਮੁੱਖ ਮੰਤਰੀ ਦੇ ਚੰਨੀ ਦੇ ਰਿਸ਼ਤੇਦਾਰਾਂ ਘਰ ਕੀਤੀ ਸੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ’ਚ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਮੋਹਾਲੀ ਸਥਿਤ ਟਿਕਾਣਿਆਂ 'ਤੇ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ। ਮੋਹਾਲੀ ਤੋਂ ਇਲਾਵਾ ਲੁਧਿਆਣਾ ਅਤੇ ਪੰਚਕੂਲਾ 'ਚ ਵੀ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੰਘੀ ਏਜੰਸੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ, ਮੋਹਾਲੀ, ਪਠਾਨਕੋਟ ਤੇ ਲੁਧਿਆਣਾ 'ਚ ਦਰਜਨਾਂ ਸਥਾਨਾਂ ’ਤੇ ਛਾਪੇਮਾਰੀ ਕੀਤੀ ਗਈ।

10.7 ਕਰੋੜ ਰੁਪਏ ਬਰਾਮਦ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ, ਜਦਕਿ ਭੁਪਿੰਦਰ ਸਿੰਘ ਦੇ ਦੋਸਤ ਘਰੋਂ ਕਰੀਬ 2 ਕਰੋੜ ਰੁਪਏ ਬਰਾਮਦ ਕੀਤੇ ਸਨ। ਈਡੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਛਾਪੇਮਾਰੀ ਤੋਂ ਹੁਣ ਤੱਕ ਲਗਭਗ 10.7 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ।

ਕਾਂਗਰਸ ਦਾ ਚੋਣ ਕਮਿਸ਼ਨ ਵੱਲ ਰੁਖ਼

ਛਾਪੇਮਾਰੀ ਖ਼ਿਲਾਫ ਕਾਂਗਰਸ ਨੇ ਚੋਣ ਕਮਿਸ਼ਨ ਦਾ ਰੁਖ਼ ਕੀਤਾ ਹੈ। ਕਾਂਗਰਸ ਨੇ ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਦਿਆਂ ਕਿਹਾ ਹੈ ਕਿ ਇਹ ਛਾਪੇਮਾਰੀ ਸਿਆਸਤ ਤੋਂ ਪ੍ਰੇਰਿਤ ਹੈ। ਇਸ ਲਈ ਇਸ ਸਬੰਧ ’ਚ ਈ. ਡੀ. ਨੂੰ ਹੁਕਮ ਜਾਰੀ ਕੀਤੇ ਜਾਣ।

ਭਾਜਪਾ ਦਾ ਵਾਰ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਸਰਕਾਰ ਅਤੇ ਸੀੱਐਮ ਚਰਨਜੀਤ ਸਿੰਘ ਚੰਨੀ ਨੂੰ ਘੇਰਦੇ ਹੋਏ ਕਿਹਾ ਕਿ ਘਰ ਘਰ ਚੱਲੀ ਗੱਲ੍ਹ ਚੰਨੀ ਕਰਦਾ ਨੋਟਾਂ ਨਾਲ ਮਸਲੇ ਹੱਲ! ਉਨ੍ਹਾਂ ਨੇ ਅੱਗੇ ਲਿਖਿਆ ਕਿ ਇਮਾਨਦਾਰੀ ਦਾ ਢੋਂਗ ਰੱਚਣ ਵਾਲੇ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਘਰ ਤੋਂ 4 ਕਰੋੜ ਦੀ ਨਕਦੀ ਮਿਲਣ ਨਾਲ ਸਾਬਿਤ ਕਰਦਾ ਹੈ ਕਿ ਪੰਜਾਬ ਚ ਪੂਰੀ ਕਾਂਗਰਸ ਸਰਕਾਰ ਮਾਫਿਆ ਦੇ ਹੱਥਾਂ ਤੋਂ ਵਿਕੀ ਹੋਈ ਹੈ।

ਸੀਐੱਮ ਚੰਨੀ ਦਾ ਈਡੀ ਦੀ ਛਾਪੇਮਾਰੀ ’ਤੇ ਬਿਆਨ

ਇੱਕ ਪਾਸੇ ਜਿੱਥੇ ਵਿਰੋਧੀਆਂ ਵੱਲੋਂ ਕਾਂਗਰਸ ਨੂੰ ਘੇਰਿਆ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਲੋਕਤੰਤਰ ਦੇ ਲਈ ਚੰਗਾ ਨਹੀਂ ਹੈ। ਅਸੀਂ ਇਸ ਨਾਲ ਲੜਨ ਲਈ ਤਿਆਰ ਹਾਂ। ਪੱਛਮ ਬੰਗਾਲ ਦੀਆਂ ਚੋਣਾਂ ਸਮੇਂ ਵੀ ਇਹੀ ਕੁਝ ਹੋਇਆ ਸੀ।

ਕੀ ਹੈ ਮਾਮਲਾ ?

ਪੂਰਾ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ ਜਦੋਂ ਰੇਤ ਦੀ ਗੈਰਕਾਨੂੰਨੀ ਮਾਈਨਿੰਗ ਦੇ ਲੈਣ ਦੇਣ ’ਚ ਇਹ ਛਾਪੇਮਾਰੀ ਕੀਤੀ ਗਈ ਸੀ ਅਤੇ ਮੋਹਾਲੀ ’ਚ ਇਸ ਸਬੰਧੀ ਐਫ ਆਰ ਆਈ ਹੋਈ ਸੀ, ਹਾਲਾਂਕਿ ਇਸ ਮਾਮਲੇ ’ਚ ਗੈਰਕਨੂੰਨੀ ਮਾਈਨਿੰਗ ਬੰਦ ਕਰਵਾ ਦਿੱਤੀ ਗਈ ਸੀ, ਪਰ ਈ ਡੀ ਵਲੋਂ ਪੰਜਾਬ ਭਰ ’ਚ ਇਹ ਰੇਡ ਕੀਤੀ ਗਈ ਹੈ।

Last Updated : Jan 21, 2022, 12:58 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.