ਚੰਡੀਗੜ੍ਹ: ਪੰਜਾਬ ਸਰਕਾਰ ਨੇ 1 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਭਾਰਤ ਭੂਸ਼ਨ ਆਸ਼ੂ ਖੁਰਾਕ ਤੇ ਸਪਲਾਈ ਮੰਤਰੀ ਨੇ ਕਿਹਾ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਆਸ਼ੂ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ (Charanjit Singh Channi) ਵਲੋਂ ਸਮੇਂ ਸਿਰ ਸੀ.ਸੀ.ਐਲ ਹਾਸfਲ ਕਰਨ ਲਈ ਕੀਤੇ ਗਏ ਸੁਹਿਰਦ ਯਤਨਾ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਯਤਨਾ ਸਦਕਾ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋ ਪਹਿਲਾਂ ਹੀ ਸੂਬੇ ਨੂੰ ਸੀ.ਸੀ.ਐਲ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਚੰਨੀ ਵੱਲੋਂ ਸੀ.ਸੀ.ਐਲ ਹਾਸਿਲ ਕਰਨ ਲਈ ਸੂਧਾਂਸੂ ਪਾਂਡੇ ਖੁਰਾਕ ਸਕੱਤਰ, ਭਾਰਤ ਸਰਕਾਰ ਨਾਲ ਇਸ ਮਸਲੇ ਤੇ ਲਗਾਤਾਰ ਸੰਪਰਕ ਬਣਾਕੇ ਰੱਖਿਆ ਗਿਆ।
-
The Congress @PunjabGovtIndia is committed to ensure smooth and hassle-free procurement of Paddy during current Kharif Marketing Season.@CHARANJITCHANNI @CMOPb https://t.co/jHAowyWHaS
— Bharat Bhushan Ashu (@BB__Ashu) September 29, 2021 " class="align-text-top noRightClick twitterSection" data="
">The Congress @PunjabGovtIndia is committed to ensure smooth and hassle-free procurement of Paddy during current Kharif Marketing Season.@CHARANJITCHANNI @CMOPb https://t.co/jHAowyWHaS
— Bharat Bhushan Ashu (@BB__Ashu) September 29, 2021The Congress @PunjabGovtIndia is committed to ensure smooth and hassle-free procurement of Paddy during current Kharif Marketing Season.@CHARANJITCHANNI @CMOPb https://t.co/jHAowyWHaS
— Bharat Bhushan Ashu (@BB__Ashu) September 29, 2021
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਗਲੱਟ ਨੂੰ ਰੋਕਣ ਲਈ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾ, ਆੜਤੀਆਂ, ਢੋਆ-ਢੁਆਈ ਵਿਚ ਸ਼ਾਮਿਲ ਲੋਕਾਂ ਅਤੇ ਖਰੀਦ ਕਾਰਜ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਕੋਵਿਡ-19 ਦੇ ਬਚਾਅ ਲਈ ਸੂਬੇ ਭਰ ਵਿਚ ਪੰਜਾਬ ਮੰਡੀ ਬੋਰਡ ਵੱਲੋਂ ਨੋਟੀਫਾਈ ਕੀਤੇ 1806 ਖਰੀਦ ਕੇਂਦਰਾਂ ਤੋਂ ਇਲਾਵਾ ਤਕਰੀਬਨ 800 ਹੋਰ ਯੋਗ ਰਾਈਸ ਮਿੱਲਾਂ ਅਤੇ ਜਨਤਕ ਥਾਵਾਂ ਨੂੰ ਆਰਜ਼ੀ ਖਰੀਦ ਕੇਂਦਰ ਬਣਾਇਆ ਜਾ ਰਿਹਾ ਹੈ।
ਆਸ਼ੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਏ ਗ੍ਰੇਡ ਝੋਨੇ ਦੀ ਐਮ.ਐਸ.ਪੀ. 1960/- ਰੁਪਏ ਪ੍ਰਤੀ ਕੁਵਿੰਟਲ ਐਲਾਨੀ ਗਈ ਹੈ। ਆਰ.ਬੀ.ਆਈ ਵੱਲੋਂ 35,712.73 ਕਰੋੜ ਰੁਪਏ ਦੀ ਸੀ.ਸੀ.ਐੱਲ ਲਿਮਟ ਜਾਰੀ ਦਿੱਤੀ ਗਈ ਹੈ ਅਤੇ ਲੋੜੀਂਦੀਆਂ ਗੱਠਾਂ ਦੇ ਪ੍ਰਬੰਧ ਕਰ ਲਏ ਗਏ ਹਨ।
ਖਰੀਦ ਪ੍ਰਕਿਰਿਆ 30 ਨਵੰਬਰ 2021 ਤੱਕ ਜਾਰੀ ਰਹੇਗੀ ਅਤੇ ਖਰੀਦ ਤੋਂ 48 ਘੰਟਿਆਂ ਵਿੱਚ ਜਿਣਸ ਦੀ ਅਦਾਇਗੀ ਅਤੇ 72 ਘੰਟਿਆ ਵਿੱਚ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ।
ਉਨਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ, ਲਾਈਟ, ਛਾਂਦਾਰ ਬੈਠਣ ਵਾਲੀ ਜਗਾ ਅਤੇ ਸਾਫ਼ ਸੁਥਰੇ ਪਖਾਨਿਆਂ ਦਾ ਵੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ।
ਆਸੂ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਦੂਜੇ ਰਾਜਾਂ ਤੋਂ ਗੈਰ ਕਾਨੂੰਨੀ ਢੰਗ ਨਾਲ ਆਉਣ ਵਾਲੇ ਝੋਨੇ/ਚਾਵਲ ਨੂੰ ਰੋਕਣ ਲਈ ਪੰਜਾਬ ਰਾਜ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਕਿਹਾ ਹੈ ਕਿ ਉਹ ਦੂਜੇ ਰਾਜਾਂ ਦੇ ਨਾਲ ਪੰਜਾਬ ਰਾਜ ਦੀਆਂ ਸਰਹੱਦਾਂ ਉਤੇ ਪੁਲਿਸ ਦੇ ਵਿਸ਼ੇਸ਼ ਨਾਕੇ ਸਥਾਪਿਤ ਕਰਨ ਤਾਂ ਜੋ ਬੋਗਸ ਬਿਲਿੰਗ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ।
ਇਹ ਵੀ ਪੜ੍ਹੋ:ਕੈਪਟਨ ਨੇ ਅਮਿਤ ਸਾਹ ਨਾਲ ਕਿਸਾਨੀ ਮਸਲੇ 'ਤੇ ਕੀਤੀ ਗੱਲਬਾਤ