ETV Bharat / city

ਸੂਬੇ ਵਿੱਚ ਖਰੀਦ ਦੇ 9ਵੇਂ ਦਿਨ 217547 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ - ਭਾਰਤ ਭੂਸ਼ਣ ਆਸ਼ੂ - ਕਿਸਾਨਾਂ ਦੀ 1052 ਕਰੋੜ ਰੁਪਏ ਦੀ ਰਕਮ ਕਲੀਅਰ

ਪੰਜਾਬ 'ਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਸੂਬੇ ਵਿੱਚ ਖਰੀਦੇ ਦੇ 9ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 217547 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।

ਝੋਨੇ ਦੀ ਹੋਈ ਖ਼ਰੀਦ
ਝੋਨੇ ਦੀ ਹੋਈ ਖ਼ਰੀਦ
author img

By

Published : Oct 12, 2021, 7:58 AM IST

ਚੰਡੀਗੜ੍ਹ : ਪੰਜਾਬ 'ਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਸੂਬੇ ਵਿੱਚ ਖਰੀਦੇ ਦੇ 9ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 217547 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਖਰੀਦ ਦੇ 9ਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 1064991 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 15308 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਨੌਵੇਂ ਦਿਨ 222161.50 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੇ ਵਿੱਚ ਕੁੱਲ 1155567 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਚੋਂ 1080299 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ ਕਿਸਾਨਾਂ ਦੀ 1052 ਕਰੋੜ ਰੁਪਏ ਦੀ ਰਕਮ ਕਲੀਅਰ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Power Crisis :ਬਿਜਲੀ ਤੇ ਕੋਲਾ ਮੰਤਰੀਆਂ ਨਾਲ ਮਿਲੇ ਗ੍ਰਹਿ ਮੰਤਰੀ ਅਮਿਤ ਸ਼ਾਹ, ਕੀਤੀ ਹਲਾਤਾਂ ਦੀ ਸਮੀਖਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.