ETV Bharat / city

ਪਦਮਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਨਹੀਂ ਰਹੇ - Padma Shree awardee Baba Iqbal Singh

ਪਦਮਸ੍ਰੀ ਅਤੇ ਪ੍ਰਸਿੱਧ ਸਮਾਜ ਸੇਵੀ ਬਾਬਾ ਇਕਬਾਲ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਬਾਬਾ ਇਕਬਾਲ ਸਿੰਘ ਜੀ ਭਲਕੇ ਅੰਤਿਮ ਸਸਕਾਰ ਕੀਤਾ ਜਾਵੇਗਾ।

ਪ੍ਰਦਮਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਨਹੀਂ ਰਹੇ

author img

By

Published : Jan 29, 2022, 8:01 PM IST

Updated : Jan 29, 2022, 9:23 PM IST

ਚੰਡੀਗੜ੍ਹ: ਪਦਮਸ੍ਰੀ ਅਤੇ ਪ੍ਰਸਿੱਧ ਸਮਾਜ ਸੇਵੀ ਬਾਬਾ ਇਕਬਾਲ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਜਾਣਕਾਰੀ ਅਨੁਸਾਰ ਬਾਬਾ ਇਕਬਾਲ ਸਿੰਘ ਜੀ ਦਾ ਭਲਕੇ ਅੰਤਿਮ ਸਸਕਾਰ ਕੀਤਾ ਜਾਵੇਗਾ।

ਬਾਬਾ ਇਕਬਾਲ ਸਿੰਘ 1986 ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਖੇਤੀਬਾੜੀ ਦੇ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਅਤੇ ਉਸੇ ਸਾਲ ਅਕਾਲ ਅਕੈਡਮੀ ਬੜੂ ਸਾਹਿਬ ਦੀ ਸਥਾਪਨਾ ਕੀਤੀ ਅਤੇ ਇਸ ਦੇ ਸਕੂਲ ਪੂਰੇ ਉੱਤਰੀ ਭਾਰਤ ਵਿੱਚ ਹਨ।

ਬਾਬਾ ਇਕਬਾਲ ਸਿੰਘ ਨੇ ਸਕੂਲ ਦੀ ਸ਼ੁਰੂਆਤ ਸਿਰਫ਼ 5 ਵਿਦਿਆਰਥੀਆਂ ਨਾਲ ਕੀਤੀ ਸੀ। ਮੌਜੂਦਾ ਸਮੇਂ ਵਿੱਚ 129 ਸੀਬੀਐਸਈ ਤੋਂ ਮਾਨਤਾ ਪ੍ਰਾਪਤ ਸਕੂਲ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦੋ ਪ੍ਰਾਈਵੇਟ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਹਨ।ਇਸ ਸਮੇਂ 70000 ਵਿਦਿਆਰਥੀ ਹਨ।

ਬਾਬਾ ਇਕਬਾਲ ਸਿੰਘ ਨੇ ਪਿੰਡਾਂ ਵਿੱਚ ਔਰਤਾਂ ਨੂੰ ਸਮਰਪਿਤ ਵਿਦਿਅਕ ਸੰਸਥਾਵਾਂ, ਅਧਿਆਪਕ ਸਿਖਲਾਈ ਪ੍ਰੋਗਰਾਮ ਅਤੇ ਰੁਜ਼ਗਾਰ ਕੇਂਦਰਾਂ ਦੀ ਸਥਾਪਨਾ ਕੀਤੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਇਕਬਾਲ ਸਿੰਘ ਦੇ ਅਕਾਲ ਚਲਾਣੇ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ ਹੈ।

ਉੱਘੀਆਂ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ 'ਤੇ ਹੋਏ ਤਸ਼ੱਦਦ ਦੇ ਰੋਸ 'ਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ

Last Updated : Jan 29, 2022, 9:23 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.