ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਦਖਲ ਦੇ ਕੇ ਖੁਦ ਪਾਕਿਸਤਾਨ ਸਰਕਾਰ ਨੂੰ ਬੇਨਤੀ ਕਰਨ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਮੁੜ ਤੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕਰੇ ਅਤੇ 9 ਮੈਂਬਰੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਜੋ ਕਿ ਇਵੈਕਿਊ ਪ੍ਰਾਪਰਟੀ ਟਰੱਸਟ ਬੋਰਡ (ਈਟੀਪੀਬੀ) ਅਧੀਨ ਬਣਾਇਆ ਗਿਆ ਹੈ, ਉਸ ਨੂੰ ਤੁਰੰਤ ਭੰਗ ਕਰੇ।
-
I request PM @narendramodi ji to ask @GovtofPakistan to revert mgt of Sri #KartarpurSahib to PSGMC & take back its order to hand it over to a non-Sikh project mgmt unit.Pak shud be told to desist discriminating against Sikhs & violating ‘maryada’ associated with managing shrines. pic.twitter.com/DPpsScfxd7
— Sukhbir Singh Badal (@officeofssbadal) November 5, 2020 " class="align-text-top noRightClick twitterSection" data="
">I request PM @narendramodi ji to ask @GovtofPakistan to revert mgt of Sri #KartarpurSahib to PSGMC & take back its order to hand it over to a non-Sikh project mgmt unit.Pak shud be told to desist discriminating against Sikhs & violating ‘maryada’ associated with managing shrines. pic.twitter.com/DPpsScfxd7
— Sukhbir Singh Badal (@officeofssbadal) November 5, 2020I request PM @narendramodi ji to ask @GovtofPakistan to revert mgt of Sri #KartarpurSahib to PSGMC & take back its order to hand it over to a non-Sikh project mgmt unit.Pak shud be told to desist discriminating against Sikhs & violating ‘maryada’ associated with managing shrines. pic.twitter.com/DPpsScfxd7
— Sukhbir Singh Badal (@officeofssbadal) November 5, 2020
ਪ੍ਰਧਾਨ ਮੰਤਰੀ ਨੂੰ ਇਹ ਮਾਮਲਾ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਫੌਰੀ ਤੌਰ ’ਤੇ ਚੁੱਕਣ ਦੀ ਅਪੀਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਬੇਨਤੀ ਕੀਤੀ ਕਿ ਵਿਦੇਸ਼ ਮੰਤਰਾਲੇ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੀ ਸਥਿਤੀ ਪਹਿਲਾਂ ਵਰਗੀ ਛੇਤੀ ਤੋਂ ਛੇਤੀ ਬਹਾਲ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਜਾਵੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਗੈਰ ਸਿੱਖ ਮੈਂਬਰਾਂ ਵਾਲੀ ਪੀਐਮਯੂ ਗਠਿਤ ਕਰਨ ਦੇ ਫੈਸਲੇ ਨੇ ਦੁਨੀਆ ਭਰ ਵਿੱਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਗੁਰਦੁਆਰਾ ਸਾਹਿਬ ਨਾਲ ਜੁੜੀ ਮਰਿਆਦਾ ਦੇ ਵੀ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਇਸ ਫੈਸਲੇ ਨੂੰ ਪੰਜਾਬ ਵਿੱਚ ਸਿੱਖ ਭਾਈਚਾਰੇ ਦੇ ਧਾਰਮਿਕ ਹੱਕਾਂ ’ਤੇ ਸਿੱਧੇ ਹਮਲੇ ਵਜੋਂ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਇੱਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੀ.ਐਸ.ਜੀ.ਪੀ.ਸੀ ਦੇ ਦਾਇਰੇ ਵਿਚੋਂ ਬਾਹਰ ਕਰ ਕੇ ਈਟੀਪੀਬੀ ਦੇ ਹਵਾਲੇ ਕੀਤਾ ਗਿਆ ਹੈ।
ਬਾਦਲ ਨੇ ਪਾਕਿਸਤਾਨ ਸਰਕਾਰ ਵੱਲੋਂ ਇਸ ਫੈਸਲੇ ਪਿੱਛੇ ਕਾਰਨ ਲਈ ਦਿੱਤੀ ਜਾ ਰਹੀ ਦਲੀਲ ਦੀ ਵੀ ਨਿਖੇਧੀ ਕੀਤੀ ਜਿਸ ਵਿੱਚ ਕਿਹਾ ਗਿਆ ਸੀ ਕਿ ‘ਪ੍ਰਾਜੈਕਟ’ ਵਾਸਤੇ ਵਿੱਤੀ ਰਿਟਰਨ ਲਈ ਇਹ ਫੈਸਲਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਦਰਬਾਰ ਸਾਹਿਬ ਅਤੇ ਇਸ ਦੇ ਨਾਲ ਜੁੜੀ ਜ਼ਮੀਨ ’ਤੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖੇਤੀ ਕੀਤੀ ਸੀ ਤੇ ਕਰੋੜਾਂ ਲੋਕ ਇਸ ਨੂੰ ਪਵਿੱਤਰ ਧਾਰਮਿਕ ਸਥਾਨ ਮੰਨਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਨੂੰ ਪੈਸਾ ਬਣਾਉਣ ਵਾਲੇ ਪ੍ਰਾਜੈਕਟ ਵਜੋਂ ਨਹੀਂ ਚਲਾਉਣਾ ਚਾਹੀਦਾ ਬਲਕਿ ਇਸ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੀ.ਐਸ.ਜੀ.ਪੀ.ਸੀ ਇਸ ਦਾ ਪ੍ਰਬੰਧ ਸੰਭਾਲੇ ਤੇ ਨਿਰਧਾਰਿਤ ਰਹਿਮ ਮਰਿਆਦਾ ਯਕੀਨੀ ਬਣਾਈ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਪਾਕਿਸਤਾਨ ਸਰਕਾਰ ਤੁਰੰਤ ਦਰੁੱਸਤੀ ਭਰਿਆ ਕਦਮ ਚੁੱਕੇ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਵੀ ਨਿੱਜੀ ਤੌਰ ’ਤੇ ਅਪੀਲ ਕੀਤੀ ਕਿ ਉਹ ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਨੂੰ 9 ਮੈਂਬਰੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਤੁਰੰਤ ਭੰਗ ਕਰਨ ਅਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੀਐਸਜੀਪੀਸੀ ਹਵਾਲੇ ਕਰਨ ਦੀ ਹਦਾਇਤ ਦੇਣ।