ETV Bharat / city

ਕਰਤਾਪੁਰ ਸਾਹਿਬ ਲਾਂਘੇ 'ਤੇ ਪਾਕਿ ਦੀ ਸਾਜ਼ਿਸ਼ ਦਾ ਪਰਦਾਫਾਸ਼ : ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨੀ ਰੇਲ ਮੰਤਰੀ ਸ਼ੇਖ਼ ਰਾਸ਼ਿਦ ਦੇ ਦਿੱਤੇ ਬਿਆਨਾਂ ਤੋਂ ਬਾਅਦ ਭਾਰਤ ਲਈ ਪਾਕਿ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਹੋਇਆ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
author img

By

Published : Dec 1, 2019, 3:06 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨੀ ਰੇਲ ਮੰਤਰੀ ਸ਼ੇਖ਼ ਰਾਸ਼ਿਦ ਦੇ ਬਿਆਨਾਂ ਤੋਂ ਬਾਅਦ ਉਨ੍ਹਾਂ 'ਤੇ ਕਈ ਨਿਸ਼ਾਲੇ ਵਿੰਨ੍ਹੇ ਹਨ। ਕੈਪਟਨ ਨੇ ਕਿਹਾ ਕਿ ਸ਼ੇਖ਼ ਰਾਸ਼ਿਦ ਵੱਲੋਂ ਕੀਤੇ ਇੰਕਸ਼ਾਫ਼ ਤੋਂ ਭਾਰਤ ਲਈ ਪਾਕਿਸਤਾਨ ਦੀਆਂ ਸਾਜ਼ਿਸ਼ਾਂ ਦਾ ਪਰਦਾਫ਼ਾਸ ਹੋ ਗਿਆ ਹੈ। ਕੈਪਟਨ ਨੇ ਟਵੀਟ ਕਰ ਕਿਹਾ ਕਿ ਭਾਰਤ ਇਹੋ ਸੋਚਦਾ ਰਿਹਾ ਕਿ ਇਹ ਪਵਿੱਤਰ ਲਾਂਘਾ ਦੋਵੇਂ ਦੇਸ਼ਾਂ ਵਿਚਾਲੇ ਅਮਨ ਦਾ ਪੁਲ ਸਿੱਧ ਹੋਵੇਗਾ।

ਪਰ ਪਾਕਿਸਤਾਨ ਮੰਤਰੀ ਦਾ ਇਹ ਬਿਆਨ ਕਿ ਕਰਤਾਰਪੁਰ ਸਾਹਿਬ ਲਾਂਘਾ ਦਰਅਸਲ ਪਾਕਸਤਾਨੀ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਦਿਮਾਗ਼ ਦੀ ਕਾਢ ਹੈ। ਇਸ 'ਤੇ ਕੈਪਟਨ ਨੇ ਕਿਹਾ ਕਿ ਜੇ ਕੋਈ ਵੀ ਘਟਨਾ ਵਾਪਰਦੀ ਹੈ ਤਾਂ ਉਸ ਦਾ ਮੁੰਹ ਤੋੜ ਜਵਾਬ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਸ਼ੇਖ਼ ਰਾਸ਼ਿਦ ਨੇ ਬਿਆਨ ਦਿੰਦਿਆਂ ਆਖਿਆ ਸੀ ਕਿ ਕਰਤਾਰਪੁਰ ਸਾਹਿਬ ਲਾਂਘਾ ਦਰਅਸਲ ਪਾਕਸਤਾਨੀ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਦਿਮਾਗ਼ ਦੀ ਕਾਢ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਹਿਲੇ ਹੀ ਦਿਨ ਤੋਂ ਜਨਰਲ ਬਾਜਵਾ ਦੀ ਸਾਜ਼ਿਸ਼ ਬਾਰੇ ਸਾਵਧਾਨ ਕਰਦੇ ਆਏ ਹਨ।

ਕੈਪਟਨ ਨੇ ਕਿਹਾ ਕਿ ਪਾਕਿਸਤਾਨੀ ਮੰਤਰੀ ਨੇ ਸ਼ਨੀਵਾਰ ਨੂੰ ਸਪੱਸ਼ਟ ਤੌਰ ਉੱਤੇ ਭਾਰਤ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਧਮਕੀ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਉਹ ਵਾਰ-ਵਾਰ ਇਸ ਮਾਮਲੇ ’ਤੇ ਚਿਤਾਵਨੀ ਦਿੰਦੇ ਰਹੇ ਹਨ ਕਿ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਅਸਲ ਵਿੱਚ ਅਗਲੇ ਸਾਲ 2020 ਦੇ ਸਿੱਖ ਰਾਇਸ਼ੁਮਾਰੀ ਏਜੰਡੇ ਨੂੰ ਅੱਗੇ ਵਧਾਉਣਾ ਲੋਚਦੀ ਹੈ ਤੇ ਉਸ ਤੋਂ ਪਹਿਲਾਂ ਲਾਂਘਾ ਖੋਲ੍ਹ ਕੇ ਸਿੱਖਾਂ ਦੇ ਦਿਲ ਜਿੱਤਣਾ ਚਾਹੁੰਦੀ ਹੈ।

Intro:Body:

dvfsdnmk.

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.