ਨਵੀਂ ਦਿੱਲੀ: ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਦੇ ਵਿਧਾਇਕ ਰਹਿ ਚੁੱਕੇ ਬਲਦੇਵ ਕੁਮਾਰ ਨੇ ਪਿਛਲੇ ਦਿਨੀਂ ਭਾਰਤ ਤੋਂ ਸਿਆਸੀ ਸ਼ਰਨ ਦੀ ਮੰਗ ਕੀਤੀ ਸੀ। ਪਾਕਿਸਤਾਨ ਛੱਡ ਕੇ ਭਾਰਤ ਆਏ ਬਲਦੇਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਇੱਕ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਬਲਦੇਵ ਕੁਮਾਰ ਨੇ ਕਿਹਾ ਕਿ ਗਾਇਕ ਨੇ ਵ੍ਹੱਟਸਐਪ ਕਾਲ ਕਰਕੇ ਮੰਗਲਵਾਰ ਦੀ ਸ਼ਾਮ ਨੂੰ ਉਨ੍ਹਾਂ ਨੂੰ ਧਮਕੀ ਦਿੱਤੀ ਹੈ।
ਬਲਦੇਵ ਕੁਮਾਰ ਨੇ ਕਿਹਾ, "ਵ੍ਹੱਟਸਐਪ ਕਾਲ ਰਾਹੀ ਸਾਡੇ ਦੋਹਾਂ ਵਿਚਾਲੇ ਚੰਗੀ ਨੌਕ ਝੋਕ ਹੋਈ ਹੈ।" ਉਨ੍ਹਾਂ ਕਿਹਾ ਕਿ ਅਜਿਹੀ ਧਮਕੀਆਂ ਤੋਂ ਉਹ ਡਰਦੇ ਨਹੀਂ ਹਨ। ਇਸ ਦੌਰਾਨ ਉਨ੍ਹਾਂ ਨੂੰ ਪਾਕਿਸਤਾਨੀ ਮੰਤਰੀ ਨੇ ਕਿਹਾ ਕਿ ਬਲਦੇਵ ਕੁਮਾਰ ਨੂੰ ਦੁਨੀਆ 'ਚ ਕੀਤੇ ਵੀ ਰਹਿਣ ਦੀ ਪੂਰੀ ਆਜ਼ਾਦੀ ਹੈ। ਪਾਕਿ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਬਲਦੇਵ ਕੁਮਾਰ ਨੇ ਖੁਸ਼ੀ ਜ਼ਾਹਿਰ ਕੀਤੀ ਹੈ।
ਇਮਰਾਨ ਦੇ ਸਾਬਕਾ ਵਜ਼ੀਰ ਨੇ ਖੋਲ੍ਹੀ ਪਾਕਿਸਤਾਨ ਸਰਕਾਰ ਦੀ ਪੋਲ, ਭਾਰਤ ਤੋਂ ਮੰਗੀ ਸ਼ਰਨ
ਦੱਸਣਯੋਗ ਹੈ ਕਿ ਬਦਲੇਵ ਕੁਮਾਰ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਦੇ ਬਾਰੀਕੋਟ ਤੋਂ ਵਿਧਾਇਕ ਰਹੇ ਹਨ। ਇਸ ਸਮੇਂ ਉਹ ਪੰਜਾਬ ਦੇ ਖੰਨਾ ਵਿੱਚ ਹਨ ਅਤੇ ਆਪਣੇ ਪਰਿਵਾਰ ਨਾਲ ਪਾਕਿਸਤਾਨ ਤੋਂ ਜਾਨ ਬਚਾ ਕੇ ਭਾਰਤ ਆ ਗਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਵਿੱਚ ਹਿੰਦੂ-ਸਿੱਖ ਸੁਰੱਖਿਅਤ ਨਹੀਂ ਹਨ। ਉੱਥੇ ਉਨ੍ਹਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਉਨ੍ਹਾਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਇਮਰਾਨ ਖਾਨ ਉੱਥੋਂ ਦਾ ਪ੍ਰਧਾਨ ਮੰਤਰੀ ਬਣਿਆ ਹੈ ਉਦੋਂ ਤੋਂ ਘੱਟ ਗਿਣਤੀ ਲੋਕਾਂ ਤੇ ਜ਼ੁਲਮ ਵੱਧ ਗਏ ਹਨ।