ETV Bharat / city

'ਪੰਜਾਬ ਦੇ ਪਾਣੀਆਂ ਦੇ ਹੱਕ 'ਚ ਡਟ ਕੇ CM ਮਾਨ ਨੇ ਨਿਭਾਇਆ ਪੰਜਾਬ ਦਾ ਪੁੱਤਰ ਹੋਣ ਦਾ ਫ਼ਰਜ਼ ' - ਪੰਜਾਬ ਦੇ ਪਾਣੀਆਂ ਦੇ ਹੱਕ

ਪੰਜਾਬ ਦੇ ਖੇਤੀਬਾੜੀ ਤੇ Panchayat Minister Kuldeep Singh ਨੇ ਅੱਜ ਪ੍ਰੈਸ ਬਿਆਨ ਵਿੱਚ SYL ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਲਾਘਾ ਕੀਤੀ।

Kuldeep Singh Dhaliwal
Kuldeep Singh Dhaliwal
author img

By

Published : Oct 14, 2022, 10:14 PM IST

Updated : Oct 14, 2022, 10:49 PM IST

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪ੍ਰੈਸ ਬਿਆਨ ਵਿੱਚ SYL ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਇਸੇ ਦੌਰਨ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ਵਿੱਚ ਲਏ ਗਏ ਬੇਬਾਕੀ ਨਾਲ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਪਾਰਟੀਆਂ ਸਾਡੀ ਸਰਕਾਰ ਨੂੰ ਸਲਾਹ ਦੇ ਰਹੀਆਂ ਹਨ ਜਿਨ੍ਹਾਂ ਵੱਲੋਂ ਇਹ ਨਹਿਰ ਦਾ ਮੁੱਢ ਬੰਨ੍ਹ ਕੇ ਕੰਡੇ ਬੀਜੇ ਗਏ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਸੂਬਾ ਸਰਕਾਰ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਲੜਾਈ ਲੜੇਗੀ।

ਇਹ ਵੀ ਪੜ੍ਹੋ: ਸੀਐੱਮ ਮਾਨ ਦੀ ਰਿਹਾਇਸ਼ ਬਾਹਰ ਚੱਲ ਰਿਹਾ ਕਿਸਾਨਾਂ ਦਾ ਧਰਨਾ, ਧਰਨੇ 'ਚ ਜੋਸ਼ ਭਰਨ ਪਹੁੰਚੇਗੀ ਹੇਜ਼ਲ

Last Updated : Oct 14, 2022, 10:49 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.