ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਦਿੱਲੀ ਵਿੱਚ ਲਗਾਤਾਰ ਜਾਰੀ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਵਿਖੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਹਿਮਾਇਤ ਵਿੱਚ ਪੰਜਾਬ ਦੇ ਸਾਬਕਾ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਕੇਂਦਰ ਸਰਕਾਰ ਨੂੰ ਕਰਨ ਦਾ ਐਲਾਨ ਕੀਤਾ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਮੇਰੀ ਜ਼ਿੰਦਗੀ ਵਿੱਚ ਪੰਜਾਬ ਅਤੇ ਦੇਸ਼ ਦੀ ਕੀਤੀ ਸੇਵਾ ਲਈ ਪਦਮ ਵਭੂਸ਼ਣ ਮਿਲਿਆ ਸੀ, ਅੱਜ ਜਦੋਂ ਦੇਸ਼ ਦੀ ਅੱਧੀ ਅਬਾਦੀ ਦੁੱਖੀ ਹੈ ਤਾਂ ਇਸ ਅਵਾਰਡ ਨੂੰ ਰੱਖਣ ਦਾ ਕੋਈ ਮਤਲਬ ਨਹੀਂ ਹੈ।
ਉਨ੍ਹਾਂ ਨੇ ਕਿਹਾ ਅੰਦਲੋਨ ਦੌਰਾਨ ਜਿਸ ਤਰ੍ਹਾਂ ਕਿਸਾਨਾਂ, ਬੀਬੀਆਂ, ਨੌਜਵਾਨ ਦੁੱਖ ਝੱਲ ਰਹੇ ਹਨ, ਉਨ੍ਹਾਂ ਨੂੰ ਵੇਖ ਮੇਰਾ ਦਿਲ ਦੁੱਖਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅੰਨਦਾਤੇ ਦੇ ਦੁੱਖ ਨੂੰ ਨਹੀਂ ਸਮਝ ਰਹੀਆਂ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਇਸ ਅੰਦੋਲਨ ਨੂੰ ਲੰਮਾ ਨਾ ਲੈ ਕੇ ਜਾਓ ਅਤੇ ਇਸ ਸਮੱਸਿਆ ਦਾ ਜਲਦ ਹੱਲ ਕੱਢੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਵੱਡੇ ਸੰਕਟ ਨੂੰ ਝੱਲ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ।
ਕਿਸਾਨਾਂ ਦੀ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁਟ ਹੋ ਗਿਆ ਹੈ। ਜਿੱਥੇ ਪੰਜਾਬੀ ਕਲਾਕਾਰ ਗਾਇਕ ਕਿਸਾਨਾਂ ਦੀ ਹਿਮਾਇਤ ਲਈ ਅੱਗੇ ਆ ਰਹੇ ਹਨ। ਉੱਥੇ ਵਿਦੇਸ਼ ਵਿੱਚ ਬੈਠੇ ਭਾਰਤੀ ਵੀ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਰਹੇ ਹਨ ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।