ਚੰਡੀਗੜ੍ਹ: ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਬੀਤੇ ਦਿਨ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ 7 ਪੇਜਾਂ ਦਾ ਅਸਤੀਫਾ ਭੇਜਿਆ। ਇਸ ਅਸਤੀਫੇ ਨਾਲ ਕੈਪਟਨ ਅਮਰਿੰਦਰ ਸਿੰਘ (Captain Amarinder Singh resign) ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਆਪਣੇ ਅਸਤੀਫੇ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ (new Party) ਦਾ ਐਲਾਨ ਵੀ ਕਰ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਆਪਣੀ ਨਵੀਂ ਪਾਰਟੀ ਦਾ ਨਾਂ ਐਲਾਨ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦੱਸਿਆ ਕਿ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਹੈ। ਪਾਰਟੀ ਦੇ ਚੋਣ ਨਿਸ਼ਾਨ ਨੂੰ ਬਾਅਦ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ।
-
What an irony - @capt_amarinder 's new party is neither for “Punjabis” nor for “Lok” and certainly not “Congress”. @INCIndia @RahulGandhi @sherryontopp @INCPunjab @IYCPunjab
— Pargat Singh (@PargatSOfficial) November 3, 2021 " class="align-text-top noRightClick twitterSection" data="
">What an irony - @capt_amarinder 's new party is neither for “Punjabis” nor for “Lok” and certainly not “Congress”. @INCIndia @RahulGandhi @sherryontopp @INCPunjab @IYCPunjab
— Pargat Singh (@PargatSOfficial) November 3, 2021What an irony - @capt_amarinder 's new party is neither for “Punjabis” nor for “Lok” and certainly not “Congress”. @INCIndia @RahulGandhi @sherryontopp @INCPunjab @IYCPunjab
— Pargat Singh (@PargatSOfficial) November 3, 2021
ਜਿਵੇਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਦਾ ਨਾਂ ਐਲਾਨ ਕੀਤਾ, ਉਸੇ ਤਰ੍ਹਾਂ ਹੀ ਵਿਰੋਧੀਆਂ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਤੋਂ ਇਲਾਵਾ ਕਾਂਗਰਸ ਦੇ ਲੀਡਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਜਾ ਰਿਹਾ ਹੈ। ਦੱਸ ਦਈਏ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਟਿਪਣੀ ਕੀਤੀ।
ਸਿੱਖਿਆ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਹ ਕਿਵੇਂ ਦੀ ਵਿਡੰਬਨਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨਾ ਤਾਂ ਪੰਜਾਬੀਆਂ ਦੇ ਲਈ ਹੈ ਅਤੇ ਨਾ ਹੀ ਲੋਕਾਂ ਦੇ ਲਈ ਅਤੇ ਨਾ ਹੀ ਕਾਂਗਰਸ ਦੇ ਲਈ ਹੈ।
ਇਹ ਵੀ ਪੜੋ: ਕੈਪਟਨ ਦੇ ਅਸਤੀਫੇ 'ਤੇ ਰਾਜਾ ਵੜਿੰਗ ਦਾ ਟਵੀਟ ਵਾਰ, ਪਾਕਿ ਤਸਵੀਰਾਂ...
ਕਾਬਿਲੇਗੌਰ ਹੈ ਕਿ ਕੈਪਟਨ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਦੇ ਵਿੱਚ ਇੱਕ ਨਵਾਂ ਸਿਆਸੀ ਭੂਚਾਲ ਆ ਗਿਆ ਹੈ। ਸਿਆਸੀ ਹਲਕਿਆਂ ਦੇ ਵਿੱਚ ਚਰਚਾ ਚੱਲ ਰਹੀ ਹੈ ਕਿ ਹੁਣ ਕੈਪਟਨ ਕਿਸ ਪਾਰਟੀ ਦੇ ਨਾਲ ਗੱਠਜੋੜ ਕਰਨਗੇ। ਜਿਕਰਯੋਗ ਹੈ ਕਿ ਕੈਪਟਨ ਵੱਲੋਂ ਪਿਛਲੇ ਦਿਨਾਂ ਚ ਕੀਤਾ ਪ੍ਰੈਸ ਕਾਨਫਰੰਸ ਦੇ ਵਿੱਚ ਭਾਜਪਾ ਨਾਲ ਗੱਠਜੋੜ ਕਰਨ ਦੇ ਸੰਕੇਤ ਦਿੱਤੇ ਸਨ। ਇਸ ਗੱਠਜੋੜ ਤੋਂ ਪਹਿਲਾਂ ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਦਾ ਜਿਕਰ ਕੀਤਾ ਹੈ। ਇਸ ਬਣੇ ਸਸਪੈਂਸ ਨੂੰ ਲੈਕੇ ਜਲਦੀ ਕੋਈ ਤਸਵੀਰ ਸਾਫ ਹੋ ਸਕਦੀ ਹੈ।