ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿੱਚ ਨਿੱਤ ਨਵੀਆਂ ਬਿਆਨਬਾਜ਼ੀਆਂ ਤੇ ਇਲਜ਼ਾਮਬਾਜ਼ੀਆਂ ਚੱਲ ਰਹੀਆਂ ਹਨ। ਇੱਕ ਪਾਸੇ ਜਿੱਥੇ ਨਵਜੋਤ ਸਿੰਘ ਸਿੱਧੂ ਹਰ ਰੋਜ਼ ਨਵੇਂ ਟਵੀਟ ਕਰਕੇ 18 ਸੂਤਰੀ ਮੁੱਦਿਆਂ 'ਤੇ ਕੈਪਟਨ ਸਰਕਾਰ ਨੂੰ ਘੇਰ ਰਹੇ ਹਨ, ਉਥੇ ਹੀ ਦੂਜੇ ਪਾਸੇ ਸਿੱਧੂ ਧੜਾ ਹਮਲਾਵਰ ਰੁੱਖ਼ ਅਪਣਾ ਕੇ ਵਿਰੋਧੀਆਂ 'ਤੇ ਨਿਸ਼ਾਨੇ ਸਾਧ ਰਿਹੈ। ਤਾਜ਼ਾ ਨਿਸ਼ਾਨਾ ਪੰਜਾਬ ਪਾਰਟੀ ਦੇ ਇੰਚਾਰਜ ਹਰੀਸ਼ ਰਾਵਤ ਨੂੰ ਬਣਾਇਆ ਗਿਆ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਇੰਚਾਰਜ ਹਰੀਸ਼ ਰਾਵਤ 'ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਇਹ ਫੈਸਲਾ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਅਗਲੀਆਂ ਚੋਣਾਂ ਸੋਨੀਆ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਹਰੀਸ਼ ਰਾਵਤ (ਪੰਜਾਬ ਪਾਰਟੀ ਦੇ ਇੰਚਾਰਜ) ਨੂੰ ਦੱਸਣਾ ਚਾਹੀਦਾ ਹੈ ਕਿ ਇਹ ਫੈਸਲਾ ਕਦੋਂ ਹੋਇਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੋਣਾਂ ਲੜੀਆਂ ਜਾਣਗੀਆਂ