ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਮਿਲਣ ਮਗਰੋਂ ਵੱਖ-ਵੱਖ ਸਿਆਸੀ ਆਗੂਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਿਧਾਇਕ ਪਰਗਟ ਸਿੰਘ ਵੀ ਇਸ ਮੌਕੇ ਪੁੱਜੇ। ਇਸ ਦੌਰਾਨ ਜਿਥੇ ਇੱਕ ਪਾਸੇ ਪਰਗਟ ਸਿੰਘ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਸਾਰੇ ਕਾਂਗਰਸੀਆਂ ਨਾਲ ਮਿਲ ਕੇ ਕੰਮ ਕਰਨ ਦੀ ਗੱਲ ਆਖੀ,ਉਥੇ ਹੀ ਦੂਜੇ ਪਾਸੇ ਉਹ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਨਜ਼ਰ ਆਏ।
ਇਸ ਦੌਰਾਨ ਪਰਗਟ ਸਿੰਘ ਨੇ ਕਿਹਾ ਕਿ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹਾਈਕਮਾਨ ਵੱਲੋਂ ਦੱਸੇ ਅਠਾਰਾਂ ਨੁਕਤਿਆਂ ਮੁਤਾਬਕ ਤੇ ਪੰਜਾਬ ਦੇ ਮੁਖ ਮੁੱਦਿਆਂ 'ਤੇ ਕੰਮ ਕਰਨ ਦੀ ਗੱਲ ਆਖੀ ਹੈ। ਉਹ ਉਮੀਦ ਕਰਦੇ ਹਨ ਕਿ ਸਿੱਧੂ ਪਾਰਟੀ ਦੇ ਸਾਰੇ ਹੀ ਮੰਤਰੀਆਂ ਤੇ ਵਿਧਾਇਕਾਂ ਅਤੇ ਸੀਐਮ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਕੰਮ ਕਰਨਗੇ। ਪਰਗਟ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਪੰਜਾਬ ਦੇ ਮੁੱਦਿਆਂ ਨੂੰ ਚੁੱਕਦੇ ਰਹਿਣਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਧਾਇਕਾਂ ਨੂੰ ਲੰਚ ਦਾ ਸੱਦਾ ਦੇਣ ਸਬੰਧੀ ਸਵਾਲ ਪੁੱਛੇ ਜਾਣ 'ਤੇ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਘੱਟ ਹੀ ਸੱਦੇ ਆਉਂਦੇ ਹਨ। ਹਲਾਂਕਿ ਮੁਖ ਮੰਤਰੀ ਦੇ ਸਲਾਹਕਾਰ ਰਵੀਨ ਠਕੁਰਾਲ ਨੇ ਇਹ ਸਪਸ਼ਟ ਕੀਤਾ ਹੈ ਕਿ ਵਿਧਾਇਕਾਂ ਨੂੰ ਮੁੱਖ ਮੰਤਰੀ ਵੱਲੋਂ ਅਜਿਹਾ ਕੋਈ ਸੱਦਾ ਨਹੀਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਕੈਪਟਨ ਅਤੇ ਨਵਜੋਤ ਸਿੱਧੂ ਜਲਦ ਇਕੱਠੇ ਨਜ਼ਰ ਆਉਣਗੇ:ਰਾਜਾ ਵੜਿੰਗ