ਚੰਡੀਗੜ੍ਹ: ਕੈਬਨਿਟ ਮੰਤਰੀ ਪਰਗਟ ਸਿੰਘ (Pargat Singh) ਨੇ ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੇ ਸਬੰਧ ’ਚ ਸੀਬੀਐਸਈ ਵੱਲੋਂ ਦਸਵੀਂ ਅਤੇ ਬਾਰਵੀਂ ਦੀ ਜਾਰੀ ਡੇਟਸ਼ੀਟ ਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆ ਚੋਂ ਬਾਹਰ ਕੱਢਣ ਦੇ ਫੈਸਲੇ ਨੂੰ ਮੰਦਭਾਗਾ ਆਖਿਆ ਹੈ। ਉਨ੍ਹਾਂ ਨੇ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ’ਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ।
ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸੀਬੀਐਸਈ (CBSE) ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ। ਇਹ ਫੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।
ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸੇ ਤਰ੍ਹਾਂ ਹਰ ਸੂਬੇ ਵਿੱਚ ਉੱਥੋਂ ਦੀ ਸਥਾਨਕ ਮਾਤ ਭਾਸ਼ਾ ਮੁੱਖ ਵਿਸ਼ੇ ਵਿੱਚ ਸ਼ਾਮਲ ਹੋਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੁੰਚ ਕੇ ਫੈਸਲਾ ਵਾਪਸ ਲੈਣ ਦੀ ਅਪੀਲ ਕਰਨਗੇ।
ਇਹ ਵੀ ਪੜੋ: ਮੰਤਰੀ ਪਰਗਟ ਸਿੰਘ ਨੇ ਕੈਪਟਨ ਦੀ ਠੋਕੀ ਮੰਜੀ, ਕਿਹਾ-ਭਾਜਪਾ ਨਾਲ...