ਚੰਡੀਗੜ੍ਹ : ਅਗ਼ਾਮੀ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਹੁਣੇ ਤੋਂ ਕਮਰ ਕਸ ਲਈ ਹੈ ਅਤੇ ਆਪਣੀ ਹਮਖ਼ਿਆਲੀ ਪਾਰਟੀਆਂ ਨਾਲ ਸੀਟਾਂ ਦਾ ਦੇਣ ਲੈਣ ਕਰ ਗਠਜੋੜ ਕੀਤੇ ਜਾ ਰਹੇ ਹਨ। ਇਸ ਲੜੀ ਦੇ ਚਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀਆਂ ਹੋਈਆਂ ਕਈ ਉਚ ਪੱਧਰੀ ਮੀਟਿੰਗਾਂ ਤੋਂ ਬਾਅਦ ਦੋਵਾਂ ਪਾਰਟੀਆਂ ਵਿੱਚ ਗਠਜੋੜ ਸਿਰੇ ਚੜ੍ਹ ਗਿਆ।
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਗਠਜੋੜ ਸਿਰੇ ਚੜ੍ਹਣ ਤੋਂ ਬਾਅਦ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਕੁਮਾਰੀ ਮਾਇਆਵਤੀ ਨੇ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ।
ਜਿਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਇਆਵਤੀ ਨੂੰ ਫੋ਼ਨ ਕਰ ਕੇ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਨੂੰ ਜਲਦ ਪੰਜਾਬ ਆਉਣ ਦਾ ਨਿਓਤਾ ਵੀ ਦਿੱਤਾ। ਇਸੇ ਤਰਾਂ ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਤੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਕੁਮਾਰੀ ਮਾਇਆਵਤੀ ਤੇ ਟਵੀਟ ਕਰ ਜਿਥੇ ਸਰਿਆਸੀ ਗਠਜੋੜ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਧਾਈਆ ਦਿੱਤੀਆਂ ਤੇ ਉਨ੍ਹਾਂ ਵੱਲੋਂ ਪੰਜਾਬ ਆਉਣ ਦਾ ਸੱਦਾ ਵੀ ਕਬੂਲਿਆ।
ਇਹ ਵੀ ਪੜ੍ਹੋ : 26 ਜੂਨ ਨੂੰ ਪੂਰਾ ਦੇਸ਼ ਪ੍ਰਦਰਸ਼ਨ ਕਰੇਗਾ ਸੰਯੁਕਤ ਮੋਰਚਾ, ਰਾਜ ਭਵਨਾਂ ਦਾ ਕਰਨਗੇ ਘਿਰਾਓ ਕਿਸਾਨ