ਚੰਡੀਗੜ੍ਹ : ਬੀਤੇ ਦਿਨੀਂ ਕੋਰੋਨਾ ਪੌਜ਼ੀਟਿਵ ਪਾਏ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਪਿਤਾ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਾਲ ਚਾਲ ਜਾਣਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਸੁਖਬੀਰ ਬਾਦਲ ਦੇ ਤੰਦਰੁਸਤ ਹੋਣ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ। ਅਕਾਲੀ ਦਲ ਨੇ 31 ਮਾਰਚ ਤੱਕ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਭਾਵੁਕ ਤਸਵੀਰ ਸਾਹਮਣੇ ਆਈ ਹੈ। ਇਸ ਤਸਵੀਰ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਪੁੱਤਰ ਸੁਖਬੀਰ ਬਾਦਲ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰ ਰਹੇ ਹਨ। ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਤੇ ਹੋਰਨਾਂ ਪਰਿਵਾਰ ਮੈਂਬਰ ਨੇ ਆਪਣੇ ਆਪ ਨੂੰ ਕੁਆਰੰਟੀਨ ਕੀਤਾ ਹੋਇਆ ਹੈ।
ਇਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਲੋਕਾਂ ਤੋਂ ਖ਼ੁਦ ਦੇ ਜਲਦ ਹੋਣ ਦੀ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਉਨ੍ਹਾਂ ਦੇ ਘਰ ਵਿੱਚ ਹੋਰਨਾਂ ਮੈਂਬਰਾਂ ਦਾ ਟੈਸਟ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਦੇ ਘਰ ਕੰਮ ਕਰਨ ਵਾਲੇ ਤਿੰਨ ਮੁਲਾਜ਼ਮ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ।