ਚੰਡੀਗੜ੍ਹ: ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਗੋਲਕਾਂਡ ਮਾਮਲੇ ਵਿੱਚ ਐਸਆਈਟੀ (SIT) ਨੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਜਿਸ ਤੋਂ ਮਗਰੋਂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਪੁੱਛਗਿੱਛ ਨੂੰ ਮੁਲਤਵੀ ਕਰਨ ਲਈ ਚਿੱਠੀ ਲਿਖੀ ਸੀ। ਉਥੇ ਹੀ ਹੁਣ ਪ੍ਰਕਾਸ਼ ਸਿੰਘ ਬਾਦਲ (Parkash Singh Badal) 22 ਜੂਨ ਨੂੰ ਐਸਆਈਟੀ (SIT) ਅੱਗੇ ਪੇਸ਼ ਹੋਣਗੇ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ (Parkash Singh Badal) ਆਪਣੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਦੇ ਸੈਕਟਰ 4 ਵਿਖੇ ਐਸਆਈਟੀ (SIT) ਦੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਕਿਹਾ ਕਿ ਮੇਰੀ ਸਿਹਤ ਅਜੇ ਵੀ ਠੀਕ ਨਹੀਂ ਹੈ ਪਰ ਫਿਰ ਵੀ ਮੈਂ ਕਾਨੂੰਨ ਦੀ ਪਾਲਣਾ ਕਰਦਾ ਹੋਇਆ ਐਸਆਈਟੀ (SIT) ਪੇਸ਼ ਹੋਵਾਂਗਾ।
ਇਹ ਵੀ ਪੜੋ: 'ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ 'ਚ ਹੋ ਸਕਦੇ ਸ਼ਾਮਲ'
ਦੱਸ ਦਈਏ ਕਿ ਐਸਆਈਟੀ (SIT) ਨੇ 16 ਜੂਨ ਲਈ ਸਾਬਕਾ ਮੁੱਖ ਮੰਤਰੀ ਨੂੰ ਸੰਮਨ ਭੇਜੇ ਸਨ, ਪਰ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ (Parkash Singh Badal) ਇਸ ਦਿਨ ਪੇਸ਼ ਨਹੀਂ ਹੋ ਸਕੇ। ਉਥੇ ਹੀ ਪ੍ਰਕਾਸ਼ ਸਿੰਘ ਬਾਦਲ ਨੇ 14 ਜੂਨ ਨੂੰ ਐਸਆਈਟੀ (SIT) ਦੇ ਮੁਖੀ ਨੂੰ ਚਿੱਠੀ ਲਿਖੀ ਸੀ ਕਿ ਉਹਨਾਂ ਦੀ ਸਿਹਤ ਠੀਕ ਨਹੀਂ ਹੈ ਤੇ ਡਾਕਟਰਾਂ ਨੇ ਉਹਨਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਉਥੇ ਹੀ ਉਹਨਾਂ ਨੇ ਲਿਖਿਆ ਸੀ ਕਿ ਜਦੋਂ ਹੀ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋ ਜਾਵੇਗਾ ਤਾਂ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ।