ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਪੀਜੀਆਈ ਵਿਖੇ ਭਰਤੀ ਨਹੀਂ ਹੋਏ ਬਲਕਿ ਉਹ ਆਪਣੇ ਰੂਟੀਨ ਚੈੱਕਅੱਪ ਵਾਸਤੇ ਪੀਜੀਆਈ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਚਰਨਜੀਤ ਸਿੰਘ ਨੇ ਕਿਹਾ ਕਿ ਹਰ ਮਹੀਨੇ ਜਾਂ ਦੋ ਮਹੀਨੇ ਬਾਅਦ ਡਾਕਟਰਾਂ ਦੀ ਸਲਾਹ ਮੁਤਾਬਕ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਆਪਣਾ ਚੈੱਕਅੱਪ ਕਰਵਾਉਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਡਾਕਟਰਾਂ ਨੇ ਉਨ੍ਹਾਂ ਨੂੰ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਸੀ, ਜਿਸ ਕਰਕੇ ਉਹ ਅੱਜ ਆਪਣੇ ਟੈਸਟ ਕਰਵਾਉਣ ਚੰਡੀਗੜ੍ਹ ਆਏ ਸਨ ਅਤੇ ਉਹ ਬਿਲਕੁਲ ਠੀਕ ਹਨ।