ETV Bharat / city

ਕੈਪਟਨ ਦੀ ਪਾਰਟੀ ‘ਚ ਨਹੀਂ ਹੋਣਗੇ ਪਰਨੀਤ ਕੌਰ-ਨਵਜੋਤ ਕੌਰ ਸਿੱਧੂ

author img

By

Published : Oct 26, 2021, 4:58 PM IST

ਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ (PPCC President Navjot Sidhu) ਦੀ ਪਤਨੀ ਸਾਬਕਾ ਸੀਪੀਐਸ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ (Captain Amrinder Singh) ਵੱਲੋਂ ਪਾਰਟੀ ਬਣਾਉਣ ਦੇ ਕੀਤੇ ਜਾਣ ਵਾਲੇ ਐਲਾਨ ਬਾਰੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਪਤਨੀ ਸੰਸਦ ਮੈਂਬਰ ਪਰਨੀਤ ਕੌਰ ਵੀ ਨਵੀਂ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ (Parneet Kaur will not join Captain's party)। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਕੈਪਟਨ ਦੀ ਬੇਟੀ ਜੈ ਕੌਰ ਵੀ ਕਾਂਗਰਸ ਲਈ ਕੰਮ ਕਰ ਰਹੇ ਹਨ (Captain's daughter Jai kaur is working for Congress) ਤੇ ਉਹ ਵੀ ਕੈਪਟਨ ਦੀ ਪਾਰਟੀ (Capatain's Party) ਦਾ ਹਿੱਸਾ ਨਹੀਂ ਹੋ ਸਕਦੇ।

ਕੈਪਟਨ ਦੀ ਪਾਰਟੀ ‘ਚ ਨਹੀਂ ਹੋਣਗੇ ਪਰਨੀਤ ਕੌਰ-ਨਵਜੋਤ ਕੌਰ ਸਿੱਧੂ
ਕੈਪਟਨ ਦੀ ਪਾਰਟੀ ‘ਚ ਨਹੀਂ ਹੋਣਗੇ ਪਰਨੀਤ ਕੌਰ-ਨਵਜੋਤ ਕੌਰ ਸਿੱਧੂ

ਅੰਮ੍ਰਿਤਸਰ:ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਵੱਲੋਂ ਕਾਰਜਕਾਲ ਸਾਂਭਣ ਤੋਂ ਬਾਅਦ ਲਗਾਤਾਰ ਹੀ ਕਾਂਗਰਸ ਵੱਲੋਂ ਪੰਜਾਬ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਜਿਸ ਦੇ ਚੱਲਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹਲਕੇ ਅੰਮ੍ਰਿਤਸਰ ਪੂਰਬੀ ਵਿੱਚ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਲਗਾਤਾਰ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਇੱਕ ਵਾਰ ਫੇਰ ਵਿਧਾਨਸਭਾ ਹਲਕਾ ਪੂਰਬੀ ਦੇ ਇਲਾਕਾ ਮੋਹਕਮਪੁਰਾ ਵਿਚ ਨਵਜੋਤ ਕੌਰ ਸਿੱਧੂ ਉੱਥੋਂ ਦੇ ਇਲਾਕੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਨਵਜੋਤ ਸਿੱਧੂ ਵਿਕਾਸ ਕਾਰਜ ਕਰ ਰਹੇ ਹਨ

ਇਥੇ ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿ ਲਗਾਤਾਰ ਹੀ ਨਵਜੋਤ ਸਿੰਘ ਸਿੱਧੂ ਵਲੋਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਜਿਸ ਇਲਾਕੇ ਦਾ ਅੱਜ ਉਦਘਾਟਨ ਕਰਨ ਆਏ ਹਨ। ਇੱਥੇ ਕੁਝ ਸਾਲ ਪਹਿਲਾਂ ਸਿਰਫ ਪੈਲ਼ੀਆਂ ਹੀ ਹੁੰਦੀਆਂ ਸਨ ਅਤੇ ਸੜਕਾਂ ਦੀ ਹਾਲਤ ਬਹੁਤ ਖਸਤਾ ਹੁੰਦੀ ਸੀ, ਲੇਕਿਨ ਹੁਣ ਉਨ੍ਹਾਂ ਵੱਲੋਂ ਇਸ ਇਲਾਕੇ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਜਾਵੇਗੀ।

ਕੈਪਟਨ ਕਿਸੇ ਵੀ ਮੰਤਰੀ ਤੇ ਵਿਧਾਇਕ ਨੂੰ ਨਹੀਂ ਮਿਲੇ

ਕੈਪਟਨ ਅਮਰਿੰਦਰ ਸਿੰਘ ਤੇ ਵਾਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਮੰਤਰੀ ਜਾਂ ਵਿਧਾਇਕ ਨੂੰ ਨਹੀਂ ਮਿਲੇ ਸਿਰਫ਼ ਆਪਣੇ ਫਾਰਮ ਹਾਊਸਾਂ ਦੇ ਵਿਚ ਬੈਠ ਕੇ ਪਾਰਟੀਆਂ ਹੀ ਕਰਦੇ ਰਹੇ(Captian hold parties at Farm House only) ਇਸ ਦਾ ਨਤੀਜਾ ਕਾਂਗਰਸ ਪਾਰਟੀ ਨੂੰ ਭੁਗਤਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿੱਚ ਪਹਿਲਾਂ ਹੀ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਹੈ ਅਤੇ ਉਹ ਪੰਜਾਬ ਵਿੱਚ ਕਦੇ ਵੀ ਲਾਗੂ ਨਹੀਂ ਹੋਣ ਦਿੱਤੇ ਜਾਣਗੇ।

ਢੀਂਡਸਾ ਵੀ ਨਹੀਂ ਜਾਣਗੇ ਕੈਪਟਨ ਨਾਲ

ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੋ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਉਹ ਪਾਰਟੀ ਬਣਾ ਕੇ ਦੂਸਰੀਆਂ ਰਾਜਨੀਤਕ ਪਾਰਟੀਆਂ ਦੇ ਨਾਲ ਗੱਠਜੋੜ ਕਰਨਗੇ ਤੇ ਉਸ ਤੋਂ ਨੇ ਕਿਹਾ ਕਿ ਬੀਤੇ ਦਿਨੀਂ ਢੀਂਡਸਾ ਦਾ ਵੀ ਬਿਆਨ ਆਇਆ ਕਿ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਗੱਠਜੋੜ ਨਹੀਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਉਨ੍ਹਾਂ ਦੀ ਬੇਟੀ ਵੀ ਕਾਂਗਰਸ ਦੇ ਸਿਪਾਹੀ ਹਨ ਅਤੇ ਉਹ ਕਦੇ ਵੀ ਕਾਂਗਰਸ ਨੂੰ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਨਹੀਂ ਜਾਣਗੇ।

ਇਹ ਵੀ ਪੜ੍ਹੋ:ਚੰਗਾ ਹੁੰਦਾ ਕੈਪਟਨ ਅਕਾਲੀ ਦਲ ਜੁਆਇਨ ਕਰਦੇ: ਨਵਜੋਤ ਕੌਰ ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.